12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਜ਼ੋਨਲ ਟੂਰਨਾਮੈਂਟ ’ਚ ਜਿੱਤਿਆ ਚਾਂਦੀ ਦਾ ਤਗਮਾ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਅੰਡਰ-14 ਜ਼ੋਨਲ ਸਕੂਲ ਟੂਰਨਾਮੈਂਟ ਦੇ ਕਬੱਡੀ ਸਰਕਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਕਬੱਡੀ ਕੋਚ ਗੁਰਲਾਲ ਸਿੰਘ ਅਤੇ ਡੀ.

Ad Position 21
No active advertisement
ਅਜੀਤ ਡੈਸਕ 13-08-2026
ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਅੰਡਰ-14 ਜ਼ੋਨਲ ਸਕੂਲ ਟੂਰਨਾਮੈਂਟ ਦੇ ਕਬੱਡੀ ਸਰਕਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਕਬੱਡੀ ਕੋਚ ਗੁਰਲਾਲ ਸਿੰਘ ਅਤੇ ਡੀ.ਪੀ.ਈ.ਮੋਹਿਤ ਨੇ ਦੱਸਿਆ ਕਿ ਟੀਮ ਦੇ ਖਿਡਾਰੀਆਂ ਪਰਭੇਤ, ਰੌਬਿਨ, ਈਸ਼ਾਨ, ਗੁਰਕਮਲ, ਹਰਸਿਮਰਨ, ਭੁਪਿੰਦਰ ਸਿੰਘ, ਸ਼ਿਵ, ਕਰਨ, ਹੁਸਨਪ੍ਰੀਤ ਸਿੰਘ, ਗੁਰਨੂਰ ਸਿੰਘ ਅਤੇ ਆਕਾਸ਼ ਨੇ ਅਨੁਸ਼ਾਸਨ ਅਤੇ ਵਧੀਆ ਖੇਡ ਭਾਵਨਾ ਦਾ ਮੁਜ਼ਾਹਰਾ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ, ਐਡਵੋਕੇਟ ਮਨਿੰਦਰ ਸਿੰਘ ਸਰਾਂ ਅਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਜ਼ਰੂਰੀ ਹਨ ਅਤੇ ਸਕੂਲ ਪ੍ਰਬੰਧਕ ਭਵਿੱਖ ਵਿਚ ਵੀ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦੇਂਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਨਹਿਰੀ ਪਾਣੀ ਪ੍ਰਾਜੈਕਟ ਦੀ ਡਿੱਗੀ ਕੋਲੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ’ਚ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ
Ad Position 24