ਨਹਿਰੀ ਪਾਣੀ ਪ੍ਰਾਜੈਕਟ ਦੀ ਡਿੱਗੀ ਕੋਲੋਂ ਇਕ ਨੌਜਵਾਨ ਦੀ ਲਾਸ਼ ਬਰਾਮਦ
ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਨਹਿਰੀ ਪਾਣੀ ਪ੍ਰਾਜੈਕਟ ਦੀ ਡਿੱਗੀ ਕੋਲੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ’ਚ ਹੜਕੰਪ ਮੱਚ ਗਿਆ। ਮ੍ਰਿਤਕ ਦੀ ਪਛਾਣ ਹਾਕਮ ਚੰਦ ਵਾਸੀ ਪਿੰਡ ਘੱਲੂ ਵਜੋਂ ਹੋਈ ਹੈ, ਜੋ ਦਿਹਾੜੀ-ਮਜ਼ਦੂਰੀ ਦੇ ਕੰਮ ਲਈ ਫ਼ਾਜ਼ਿਲਕਾ ਆਇਆ ਹੋਇਆ ਸੀ।
ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਨਹਿਰੀ ਪਾਣੀ ਪ੍ਰਾਜੈਕਟ ਦੀ ਡਿੱਗੀ ਕੋਲੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ’ਚ ਹੜਕੰਪ ਮੱਚ ਗਿਆ। ਮ੍ਰਿਤਕ ਦੀ ਪਛਾਣ ਹਾਕਮ ਚੰਦ ਵਾਸੀ ਪਿੰਡ ਘੱਲੂ ਵਜੋਂ ਹੋਈ ਹੈ, ਜੋ ਦਿਹਾੜੀ-ਮਜ਼ਦੂਰੀ ਦੇ ਕੰਮ ਲਈ ਫ਼ਾਜ਼ਿਲਕਾ ਆਇਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਕਬਜ਼ੇ ’ਚ ਲਿਆ। ਜਾਂਚ ਅਧਿਕਾਰੀ ਏ.ਐੱਸ.ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਲਾਸ਼ ਡਿੱਗੀ ਦੇ ਕੋਲ ਪਈ ਸੀ, ਜਿਸ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚ ਗਏ ਹਨ। ਪੁਲਿਸ ਮੁਤਾਬਿਕ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।