ਸਿਹਤ ਵਿਭਾਗ ਫ਼ਾਜ਼ਿਲਕਾ ਨੇ ਐੱਚ.ਆਈ.ਵੀ. ਜਾਗਰੂਕਤਾ ਰੈਲੀ ਕੱਢੀ
ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਹੇਠ ਡੀ. ਐੱਸ.
ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਹੇਠ ਡੀ.ਐੱਸ.ਆਰ.ਸੀ. ਫ਼ਾਜ਼ਿਲਕਾ ਵਲੋਂ ਐੱਚ.ਆਈ.ਵੀ./ਏਡਜ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਰੈਲੀ ਕੱਢੀ ਗਈ। ਇਹ ਰੈਲੀ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਦੇਖ-ਰੇਖ ਹੇਠ ਕੱਢੀ ਗਈ, ਜਿਸ ਦੀ ਨਿਗਰਾਨੀ ਐੱਸ.ਐੱਮ.ਓ.ਡਾ.ਐਡੀਸਨ ਐਰਿਕ ਅਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ.ਨੀਲੂ ਚੁੱਘ ਨੇ ਕੀਤੀ। ਇਸ ਵਿਚ ਸਿਹਤ ਕਰਮਚਾਰੀਆਂ, ’ਸ਼ਾਨ’ ਐੱਨ.ਜੀ.ਓ. ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਨਿਰਦੇਸ਼ਾਂ ’ਤੇ 12 ਅਗਸਤ ਤੋਂ 12 ਅਕਤੂਬਰ 2026 ਤੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਐੱਚ.ਆਈ.ਵੀ. ਪੀੜਤ ਵਿਅਕਤੀਆਂ ਨਾਲ ਭੇਦਭਾਵ ਕਰਨਾ ਬਿਲਕੁਲ ਗ਼ਲਤ ਹੈ ਅਤੇ ਉਨ੍ਹਾਂ ਨੂੰ ਵੀ ਸਨਮਾਨਜਨਕ ਜੀਵਨ ਜਿਊਣ ਦਾ ਪੂਰਾ ਹੱਕ ਹੈ। ਡਾ. ਐਡੀਸਨ ਐਰਿਕ ਅਤੇ ਡਾ. ਨੀਲੂ ਚੁੱਘ ਨੇ ਦੱਸਿਆ ਕਿ ਜਾਗਰੂਕਤਾ ਹੀ ਇਸ ਬਿਮਾਰੀ ਤੋਂ ਬਚਾਅ ਦਾ ਸਭ ਤੋਂ ਵੱਡਾ ਸਾਧਨ ਹੈ। ਸਰਕਾਰੀ ਹਸਪਤਾਲਾਂ ਵਿਚ ਇਸ ਦੀ ਮੁਫ਼ਤ ਜਾਂਚ ਅਤੇ ਏ.ਆਰ.ਟੀ. ਇਲਾਜ ਉਪਲਬਧ ਹੈ, ਜਿਸ ਨਾਲ ਪੀੜਤ ਵਿਅਕਤੀ ਲੰਬਾ ਅਤੇ ਸਿਹਤਮੰਦ ਜੀਵਨ ਜੀਅ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸੁਰੱਖਿਅਤ ਵਿਵਹਾਰ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਸੁਨੀਤਾ ਕੰਬੋਜ, ਮਾਸ ਮੀਡੀਆ ਟੀਮ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।