12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਜੱਟ ਭਾਈਚਾਰਾ ਪੰਜਾਬ ਏਕਤਾ ਜਲਾਲਾਬਾਦ ਦੀ ਮੀਟਿੰਗ ’ਚ 14 ਮੁੱਖ ਮੁੱਦਿਆਂ ’ਤੇ ਹੋਇਆ ਵਿਚਾਰ-ਵਟਾਂਦਰਾ

ਜਲਾਲਾਬਾਦ,12 ਅਗਸਤ (ਜਤਿੰਦਰ ਪਾਲ ਸਿੰਘ)-ਜੱਟ ਭਾਈਚਾਰਾ ਪੰਜਾਬ ਏਕਤਾ ਦੀ ਇਕ ਅਹਿਮ ਮੀਟਿੰਗ ਮਾਰਕੀਟ ਕਮੇਟੀ ਜਲਾਲਾਬਾਦ ਵਿਖੇ ਹੋਈ। ਮੀਟਿੰਗ ਦੌਰਾਨ ਜੱਟ ਭਾਈਚਾਰੇ ਨਾਲ ਸਬੰਧਿਤ ਵੱਖ-ਵੱਖ ਸਮਾਜਿਕ, ਆਰਥਿਕ, ਵਿੱਦਿਅਕ, ਰੁਜ਼ਗਾਰ ਅਤੇ ਰਾਜਨੀਤਿਕ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ।

Ad Position 21
No active advertisement
ਮੀਟਿੰਗ ਵਿਚ ਹਾਜ਼ਰ ਪਤਵੰਤੇ। ਤਸਵੀਰ-ਜਤਿੰਦਰ ਪਾਲ ਸਿੰਘ 13-08-2026
ਜਲਾਲਾਬਾਦ,12 ਅਗਸਤ (ਜਤਿੰਦਰ ਪਾਲ ਸਿੰਘ)-ਜੱਟ ਭਾਈਚਾਰਾ ਪੰਜਾਬ ਏਕਤਾ ਦੀ ਇਕ ਅਹਿਮ ਮੀਟਿੰਗ ਮਾਰਕੀਟ ਕਮੇਟੀ ਜਲਾਲਾਬਾਦ ਵਿਖੇ ਹੋਈ। ਮੀਟਿੰਗ ਦੌਰਾਨ ਜੱਟ ਭਾਈਚਾਰੇ ਨਾਲ ਸਬੰਧਿਤ ਵੱਖ-ਵੱਖ ਸਮਾਜਿਕ, ਆਰਥਿਕ, ਵਿੱਦਿਅਕ, ਰੁਜ਼ਗਾਰ ਅਤੇ ਰਾਜਨੀਤਿਕ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਵਿਚ ਕਮੇਟੀ ਮੈਂਬਰਾਂ ਵਲੋਂ ਭਾਈਚਾਰੇ ਦੇ ਹੱਕਾਂ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਚਾਰ ਪੇਸ਼ ਕੀਤੇ ਗਏ ਅਤੇ ਵੱਖ-ਵੱਖ ਮੁੱਦਿਆਂ ’ਤੇ ਸਹਿਮਤੀ ਪ੍ਰਗਟਾਈ ਗਈ। ਮੀਟਿੰਗ ਦੌਰਾਨ ਭਾਈਚਾਰੇ ਨਾਲ ਸਬੰਧਿਤ 14 ਮੁੱਖ ਮੁੱਦਿਆਂ ਨੂੰ ਵਿਚਾਰ-ਵਟਾਂਦਰੇ ਦਾ ਹਿੱਸਾ ਬਣਾਇਆ ਗਿਆ ਅਤੇ ਇਨ੍ਹਾਂ ਮੁੱਦਿਆਂ ਨੂੰ ਅੱਗੇ ਸਰਕਾਰ ਅਤੇ ਸਬੰਧਿਤ ਸੰਸਥਾਵਾਂ ਦੇ ਸਾਹਮਣੇ ਰੱਖਣ ਲਈ ਰਣਨੀਤੀ ਤਿਆਰ ਕਰਨ ’ਤੇ ਜ਼ੋਰ ਦਿੱਤਾ ਗਿਆ।ਮੀਟਿੰਗ ਵਿਚ ਖ਼ਾਸ ਤੌਰ ’ਤੇ ਜੱਟ ਕਮਿਸ਼ਨ ਦੀ ਸਥਾਪਨਾ ਅਤੇ ਇਸ ਦੇ ਚੇਅਰਮੈਨ ਦੀ ਨਿਯੁਕਤੀ ਦੀ ਮੰਗ ਨੂੰ ਗੰਭੀਰਤਾ ਨਾਲ ਉਠਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਜੱਟ ਭਾਈਚਾਰੇ ਲਈ ਵੱਖਰੇ ਜੱਟ ਸਪੈਸ਼ਲ ਕੋਟੇ ਦੀ ਮੰਗ ਰੱਖਣ ’ਤੇ ਵੀ ਵਿਚਾਰ ਕੀਤਾ ਗਿਆ। ਕਮੇਟੀ ਵਲ਼ੋਂ ਇਹ ਮੰਗ ਕੀਤੀ ਗਈ ਕਿ ਜੱਟ ਭਾਈਚਾਰੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਅਤੇ ਇਸ ਮੰਗ ਨੂੰ ਸਿੱਖਿਆ, ਸਰਕਾਰੀ ਨੌਕਰੀਆਂ, ਰਾਜਨੀਤਿਕ ਨੁਮਾਇੰਦਗੀ ਅਤੇ ਸਰਕਾਰ ਨਾਲ ਸਬੰਧਿਤ ਵੱਖ-ਵੱਖ ਬੋਰਡਾਂ, ਸੰਸਥਾਵਾਂ ਅਤੇ ਹੋਰ ਅਦਾਰਿਆਂ ਵਿਚ ਯੋਗ ਨੁਮਾਇੰਦਗੀ ਦੇ ਸੰਦਰਭ ਵਿਚ ਸਰਕਾਰ ਦੇ ਸਾਹਮਣੇ ਰੱਖਿਆ ਜਾਵੇ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਜੱਟ ਭਾਈਚਾਰਾ ਪੰਜਾਬ ਏਕਤਾ ਦੀ ਪਹੁੰਚ ਪੰਜਾਬ ਦੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਅਤੇ ਕਸਬਿਆਂ ਤੱਕ ਵਧਾਈ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨਾਲ ਸੰਪਰਕ ਕਰਕੇ ਭਾਈਚਾਰੇ ਦੇ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਸਾਂਝੀ ਰਣਨੀਤੀ ਤਿਆਰ ਕੀਤੀ ਜਾ ਸਕੇ। ਕਮੇਟੀ ਵਲ਼ੋਂ ਅੱਗੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਸਬੰਧਿਤ ਮੰਤਰੀਆਂ, ਅਧਿਕਾਰੀਆਂ ਅਤੇ ਹੋਰ ਜ਼ਿੰਮੇਵਾਰ ਨੁਮਾਇੰਦਿਆਂ ਨਾਲ ਮੁਲਾਕਾਤਾਂ ਕਰਨ ਦੀ ਰਣਨੀਤੀ ’ਤੇ ਵੀ ਸਹਿਮਤੀ ਪ੍ਰਗਟਾਈ ਗਈ। ਇਸ ਦੇ ਨਾਲ ਹੀ ਜੇਕਰ ਲੋੜ ਪਈ ਤਾਂ ਭਾਈਚਾਰੇ ਦੇ ਹੱਕਾਂ ਅਤੇ ਮੰਗਾਂ ਸਬੰਧੀ ਕਾਨੂੰਨੀ ਪੱਧਰ ’ਤੇ ਵੀ ਮਾਮਲਾ ਉਠਾਉਣ ਅਤੇ ਹਾਈਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਕਾਨੂੰਨੀ ਕਾਰਵਾਈ ਕਰਨ ਲਈ ਮਾਹਿਰ ਕਾਨੂੰਨੀ ਸਲਾਹ ਲੈਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਕਿਹਾ ਕਿ ਭਾਈਚਾਰੇ ਦੇ ਮੁੱਦਿਆਂ ਨੂੰ ਕਿਸੇ ਵਿਅਕਤੀ ਜਾਂ ਪਾਰਟੀ ਦੇ ਨਿੱਜੀ ਹਿਤਾਂ ਤੋਂ ਉੱਪਰ ਰੱਖਦੇ ਹੋਏ ਸਾਂਝੀ ਅਤੇ ਸੰਵਿਧਾਨਕ ਪਹੁੰਚ ਨਾਲ ਅੱਗੇ ਲਿਜਾਇਆ ਜਾਵੇਗਾ। ਇਸ ਸਬੰਧੀ ਆਉਣ ਵਾਲੇ ਸਮੇਂ ਵਿਚ ਪੰਜਾਬ ਪੱਧਰ ’ਤੇ ਹੋਰ ਮੀਟਿੰਗਾਂ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੌਕੇ ਮਨਪ੍ਰੀਤ ਸਿੰਘ ਸੰਧੂ ਸੂਬਾ ਮੀਤ ਪ੍ਰਧਾਨ, ਬੀ.ਕੇ.ਯੂ ਕਾਦੀਆਂ, ਸਵਰਨ ਸਿੰਘ ਮੋਕਲ, ਸੁਰਜੀਤ ਸਿੰਘ ਸੰਧੂ ਖੈਰੇ ਕੀ, ਗੁਰਦੀਪ ਸਿੰਘ ਵਿਰਕ , ਰਾਣਾ ਗਿੱਲ ਸਰਪੰਚ, ਕੁਲਬੀਰ ਸਿੰਘ ਸੰਧੂ, ਕਾਰਜ ਸਿੰਘ ਮੋਕਲ, ਰਣਜੋਧ ਸਿੰਘ ਮੋਕਲ, ਹਰਦੀਪ ਸਿੰਘ ਕਾਲੇ ਵਾਲਾ, ਸਾਹਿਬ ਸਿੰਘ ਸੰਧੂ ਘਾਂਗਾ ,ਸ਼ਿੰਗਾਰ ਸਿੰਘ ਗੱਟੀ ਅਜਾਇਬ, ਨਛੱਤਰ ਸਿੰਘ ਭੁੱਲਰ, ਪਰਮਪ੍ਰੀਤ ਸਿੰਘ ਸੰਧੂ, ਕੁਲਵਿੰਦਰ ਸਿੰਘ ਸੇਖੋਂ ਫੱਤੂ ਵਾਲਾ, ਸਤਵੰਤ ਸਿੰਘ ਸੰਧੂ ਮੁਰਕ ਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਹਿਰੀ ਪਾਣੀ ਪ੍ਰਾਜੈਕਟ ਦੀ ਡਿੱਗੀ ਕੋਲੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਨਵੀਂ ਆਬਾਦੀ ਇਲਾਕੇ ਦੀਆਂ ਸੜਕਾਂ ਅਤੇ ਬਿਜਲੀ ਸਪਲ... ਅਗਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਨੇ ਐੱਚ.ਆਈ.ਵੀ. ਜਾਗਰੂਕਤਾ ਰੈਲੀ ਕੱਢੀ
Ad Position 24