12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨਹਿਰੀ ਪਾਣੀ ਪ੍ਰਾਜੈਕਟ ਦੀ ਡਿੱਗੀ ਕੋਲੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਨਵੀਂ ਆਬਾਦੀ ਇਲਾਕੇ ਦੀਆਂ ਸੜਕਾਂ ਅਤੇ ਬਿਜਲੀ ਸਪਲਾਈ ਸੰਬੰਧੀ ਸਮਾਜ ਸੁਧਾਰ ਸਭਾ ਨੇ ਐਕਸੀਅਨ ਨੂੰ ਦਿੱਤਾ ਮੰਗ ਪੱਤਰ

ਅਬੋਹਰ, 12 ਅਗਸਤ (ਵਿਵੇਕ ਹੂੜੀਆ)-ਸਮਾਜ ਸੁਧਾਰ ਸਭਾ (ਰਜਿ.) ਨਵੀਂ ਆਬਾਦੀ ਅਬੋਹਰ ਵਲੋਂ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਪੀ.

Ad Position 21
No active advertisement
ਅਜੀਤ ਡੈਸਕ 13-08-2026
ਅਬੋਹਰ, 12 ਅਗਸਤ (ਵਿਵੇਕ ਹੂੜੀਆ)-ਸਮਾਜ ਸੁਧਾਰ ਸਭਾ (ਰਜਿ.) ਨਵੀਂ ਆਬਾਦੀ ਅਬੋਹਰ ਵਲੋਂ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਲੈ ਕੇ ਪੀ.ਐੱਸ.ਪੀ.ਸੀ.ਐੱਲ.ਦੇ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ। ਸਭਾ ਦੇ ਪ੍ਰਧਾਨ ਰਾਜੇਸ਼ ਗੁਪਤਾ, ਸਕੱਤਰ ਜੈ ਪ੍ਰਕਾਸ਼ ਸਿਡਾਨਾ ਅਤੇ ਰਮੇਸ਼ ਸਿਡਾਨਾ ਦੀ ਅਗਵਾਈ ਹੇਠ ਦਿੱਤੇ ਮੰਗ ਪੱਤਰ ਵਿਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਗਈ।ਮੰਗ ਪੱਤਰ ਵਿਚ ਕਿਹਾ ਗਿਆ ਕਿ ਨਗਰ ਨਿਗਮ ਦੇ ਸਿਟੀ-1, ਸਿਟੀ-2 ਅਤੇ ਨਵੀਂ ਆਬਾਦੀ ਖੇਤਰਾਂ ਵਿਚ ਸੜਕਾਂ ਦੀ ਹਾਲਤ ਬਹੁਤ ਖ਼ਰਾਬ ਹੈ। ਸੜਕਾਂ ਦੇ ਨਾਲ ਲੱਗੇ ਖੱਡਿਆਂ ਅਤੇ ਟੁੱਟੀ-ਫੁੱਟੀ ਹਾਲਤ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭਾ ਨੇ ਸਬੰਧਿਤ ਵਿਭਾਗ ਤੋਂ ਸੜਕਾਂ ਦੀ ਹਾਲਤ ਵਿਚ ਸੁਧਾਰ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸਭਾ ਵਲੋਂ ਗਲੀਆਂ ਅਤੇ ਮੁੱਖ ਮਾਰਗਾਂ ’ਤੇ ਬਿਜਲੀ ਸਪਲਾਈ ਨਾਲ ਸਬੰਧਿਤ ਸਮੱਸਿਆਵਾਂ ਵੱਲ ਵੀ ਅਧਿਕਾਰੀਆਂ ਦਾ ਧਿਆਨ ਦਿਵਾਇਆ ਗਿਆ। ਮੰਗ ਪੱਤਰ ਵਿਚ ਕਿਹਾ ਗਿਆ ਕਿ ਕੁੱਝ ਥਾਵਾਂ ’ਤੇ ਬਿਜਲੀ ਦੇ ਖੰਭਿਆਂ ਅਤੇ ਤਾਰਾਂ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਭਾਰੀ ਵਾਹਨਾਂ ਅਤੇ ਆਮ ਲੋਕਾਂ ਲਈ ਹਾਦਸੇ ਦਾ ਖ਼ਤਰਾ ਬਣਿਆ ਰਹਿੰਦਾ ਹੈ। ਸਭਾ ਨੇ ਅਜਿਹੀਆਂ ਥਾਵਾਂ ਦੀ ਜਾਂਚ ਕਰਵਾ ਕੇ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ। ਸਭਾ ਦੇ ਅਹੁਦੇਦਾਰਾਂ ਨੇ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਚਾਹੀਦੀ ਹੈ ਅਤੇ ਵਿਭਾਗ ਨਾਲ ਸਬੰਧਿਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਭਾਗ ਵਲੋਂ ਮੰਗ ਪੱਤਰ ਵਿਚ ਦਰਜ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਸਕੂਲ ਦੇ ਖਿਡਾਰੀਆਂ ਨੇ ਸਕੇਟਿੰਗ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਜੱਟ ਭਾਈਚਾਰਾ ਪੰਜਾਬ ਏਕਤਾ ਜਲਾਲਾਬਾਦ ਦੀ ਮੀਟਿੰਗ ’ਚ 14 ਮੁੱਖ ਮੁੱਦਿਆਂ ’ਤੇ ਹੋਇਆ ਵਿਚਾਰ-ਵਟਾਂਦਰਾ
Ad Position 24