12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਮਾਤਾ ਗੁਜਰੀ ਪਬਲਿਕ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਬੰਨ੍ਹਿਆ ਰੰਗ

ਜਲਾਲਾਬਾਦ, 12 ਅਗਸਤ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਿਖੇ ਪੰਜਾਬੀ ਸਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜ ਕੇ ਪੰਜਾਬੀ ਸਭਿਆਚਾਰ ਦੀਆਂ ਮਨਮੋਹਕ ਝਲਕੀਆਂ ਪੇਸ਼ ਕੀਤੀਆਂ।

Ad Position 21
No active advertisement
ਅਜੀਤ ਡੈਸਕ 13-08-2026
ਜਲਾਲਾਬਾਦ, 12 ਅਗਸਤ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ ਚੱਕ ਸੁਹੇਲੇ ਵਾਲਾ ਵਿਖੇ ਪੰਜਾਬੀ ਸਭਿਆਚਾਰ ਅਤੇ ਅਮੀਰ ਵਿਰਸੇ ਨੂੰ ਸਮਰਪਿਤ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜ ਕੇ ਪੰਜਾਬੀ ਸਭਿਆਚਾਰ ਦੀਆਂ ਮਨਮੋਹਕ ਝਲਕੀਆਂ ਪੇਸ਼ ਕੀਤੀਆਂ। ਇਸ ਮੌਕੇ ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਅਨੁਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਪਰਵਿੰਦਰਜੀਤ ਕੌਰ ਵਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ, ਪੰਜਾਬੀ ਭਾਸ਼ਾ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਤੀਆਂ ਨਾਲ ਸਬੰਧਿਤ ਕਵਿਤਾਵਾਂ, ਕਹਾਣੀਆਂ, ਭਾਸ਼ਣਾਂ ਅਤੇ ਹੋਰ ਸਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ। ਸਕੂਲ ਦੀਆਂ ਕਲਾਸਾਂ ਵਿਚ ਵੀ ਤੀਆਂ ਦੇ ਤਿਉਹਾਰ ਨਾਲ ਸਬੰਧਿਤ ਵੱਖ - ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਦੇ ਮਨੋਰੰਜਨ ਲਈ ਖਾਣ-ਪੀਣ ਸਮੇਤ ਵੱਖ-ਵੱਖ ਸਟਾਲ ਵੀ ਲਗਾਏ ਗਏ, ਜਿਨ੍ਹਾਂ ਦਾ ਵਿਦਿਆਰਥੀਆਂ ਨੇ ਖ਼ੂਬ ਅਨੰਦ ਮਾਣਿਆ। ਮੁੱਖ ਮਹਿਮਾਨ ਸ਼੍ਰੀਮਤੀ ਅਨੁਪ੍ਰੀਤ ਕੌਰ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੰਜਾਬੀ ਸਭਿਆਚਾਰ ਅਤੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਪ੍ਰਿੰਸੀਪਲ ਸ਼੍ਰੀਮਤੀ ਪਰਵਿੰਦਰਜੀਤ ਕੌਰ ਨੇ ਸਮਾਗਮ ਦੀ ਸਫਲਤਾ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਵਿਚ ‘ਤੀਆਂ ਦਾ ਤਿਉਹਾਰ’ ਮਨਾਇਆ ਅਗਲੀ ਖ਼ਬਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦਾ ਅਚਨਚੇਤ ਦੌਰਾ
Ad Position 24