12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ਼ਿਵਾਲਿਕ ਸਕੂਲ ਵਿਚ ‘ਤੀਆਂ ਦਾ ਤਿਉਹਾਰ’ ਮਨਾਇਆ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਆਲਮ ਸ਼ਾਹ ਰੋਡ ’ਤੇ ਸਥਿਤ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਰੰਗ-ਬਰੰਗੀਆਂ ਪੋਸ਼ਾਕਾਂ ਪਹਿਨ ਕੇ ਉਤਸ਼ਾਹਪੂਰਵਕ ਭਾਗ ਲਿਆ ਅਤੇ ਸ਼ਾਨਦਾਰ ਨਾਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ।

Ad Position 21
No active advertisement
ਅਜੀਤ ਡੈਸਕ 13-08-2026
ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਆਲਮ ਸ਼ਾਹ ਰੋਡ ’ਤੇ ਸਥਿਤ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਨੇ ਰੰਗ-ਬਰੰਗੀਆਂ ਪੋਸ਼ਾਕਾਂ ਪਹਿਨ ਕੇ ਉਤਸ਼ਾਹਪੂਰਵਕ ਭਾਗ ਲਿਆ ਅਤੇ ਸ਼ਾਨਦਾਰ ਨਾਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਖੇਡਾਂ ਕਰਵਾਈਆਂ ਗਈਆਂ ਅਤੇ ਅਧਿਆਪਕਾਂ ਨੇ ਵੀ ਲੋਕ ਨਾਚ ਪੇਸ਼ ਕਰਕੇ ਖ਼ੂਬ ਰੰਗ ਬੰਨ੍ਹਿਆ। ਇਸ ਮੌਕੇ ਸਕੂਲ ਚੇਅਰਮੈਨ ਵਿਜੇ ਮੋਂਗਾ, ਪ੍ਰਬੰਧਕ ਰਿਚਾ ਪ੍ਰਣਾਮੀ ਅਤੇ ਪ੍ਰਿੰਸੀਪਲ ਸੁਨੀਤਾ ਛਾਬੜਾ ਨੇ ਵਿਦਿਆਰਥੀਆਂ ਨੂੰ ਪੁਰਾਤਨ ਸਭਿਆਚਾਰ ਅਤੇ ਤਿਉਹਾਰਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਆਪਸੀ ਪਿਆਰ ਨੂੰ ਵਧਾਉਂਦੇ ਹਨ ਅਤੇ ਅਲੋਪ ਹੋ ਰਹੇ ਵਿਰਸੇ ਨੂੰ ਸੰਭਾਲਣ ’ਚ ਮਦਦਗਾਰ ਹੁੰਦੇ ਹਨ। ਪ੍ਰੋਗਰਾਮ ਦੇ ਅੰਤ ਵਿਚ ਬੱਚਿਆਂ ਲਈ ਜਲਪਾਨ ਦਾ ਪ੍ਰਬੰਧ ਕੀਤਾ ਗਿਆ। ਮੁਕਾਬਲਿਆਂ ਦੌਰਾਨ ਪਹਿਲੀ ਜਮਾਤ ਦੀ ਕਿਰਤ ਅਤੇ ਸੱਤਵੀਂ ਜਮਾਤ ਦੀ ਸਿਮਰਨ ਨੂੰ ‘ਮਿਸ ਤੀਜ’ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ 15 ਅਗਸਤ ਦੇ ਮੱਦੇਨਜ਼ਰ ਅਬੋਹਰ ਰੇਲਵੇ ਸਟੇਸ਼ਨ ’ਤੇ ਰੇਲਵੇ ਪੁਲਿਸ ਨੇ ਚਲਾਇਆ ਚੈਕਿੰਗ ਅਭਿਆਨ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ...
Ad Position 24