12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਲਈ ਬੈਲਰ ਚਾਲਕਾਂ ਨਾਲ ਵਿਸ਼ੇਸ਼ ਮੀਟਿੰਗ ਪਰਾਲੀ ਦਾ ਘੱਟੋ-ਘੱਟ ਮੁੱਲ 230 ਰੁਪਏ ਪ੍ਰਤੀ ਕੁਇੰਟਲ ਨਿਸਚਿਤ ਕੀਤਾ ਜਾਵੇ-ਬੈਲਰ ਯੂਨੀਅਨ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਜ਼ਿਲ੍ਹੇ ਨੂੰ ਅੱਗ ਮੁਕਤ ਬਣਾਉਣ ਦੇ ਟੀਚੇ ਤਹਿਤ ਜ਼ਿਲ੍ਹਾ ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵਲੋਂ ਬੈਲਰ ਚਾਲਕ ਕਿਸਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਮੁੱਖ ਖੇਤੀਬਾੜੀ ਅਫ਼ਸਰ ਡਾ.

Ad Position 21
No active advertisement
ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ ਪਰਾਲੀ ਪ੍ਰਬੰਧਨ ਸੰਬੰਧੀ ਬੈਲਰ ਚਾਲਕ ਕਿਸਾਨਾਂ ਨਾਲ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 13-08-2026
ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਜ਼ਿਲ੍ਹੇ ਨੂੰ ਅੱਗ ਮੁਕਤ ਬਣਾਉਣ ਦੇ ਟੀਚੇ ਤਹਿਤ ਜ਼ਿਲ੍ਹਾ ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵਲੋਂ ਬੈਲਰ ਚਾਲਕ ਕਿਸਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਮੁੱਖ ਖੇਤੀਬਾੜੀ ਅਫ਼ਸਰ ਡਾ.ਕੁਲਵੰਤ ਸਿੰਘ ਦੀ ਅਗਵਾਈ ਹੇਠ ਵਿਭਾਗੀ ਸਟਾਫ਼ ਦੀ ਮੌਜੂਦਗੀ ਵਿਚ ਹੋਈ। ਡਾ.ਕੁਲਵੰਤ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਬੈਲਰ ਮਸ਼ੀਨਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਸਰਕਾਰ ਵੱਲੋਂ ਸਬਸਿਡੀ ਪ੍ਰਾਪਤ ਬੈਲਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮਸ਼ੀਨਾਂ ’ਤੇ ਜੀ.ਪੀ.ਐੱਸ.ਲਗਾਉਣ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਅੰਦਰ ਹੀ ਪਰਾਲੀ ਪ੍ਰਬੰਧਨ ਦੇ ਕਾਰਜਾਂ ਨੂੰ ਪਹਿਲ ਦੇਣ। ਮੀਟਿੰਗ ਦੌਰਾਨ ਬੈਲਰ ਯੂਨੀਅਨ ਫ਼ਾਜ਼ਿਲਕਾ ਦੇ ਪ੍ਰਧਾਨ ਬਲਜੀਤ ਸਿੰਘ ਸਮੇਤ ਪ੍ਰਿਤਪਾਲ ਸਿੰਘ, ਕੇਵਲ ਸਿੰਘ, ਨੈਬ ਸਿੰਘ, ਸੁਰਿੰਦਰ ਸਿੰਘ, ਅਰਜਨ ਰਾਮ, ਰੋਹਤਾਸ਼ ਕੁਮਾਰ, ਤਰਸੇਮ ਸਿੰਘ ਅਤੇ ਪ੍ਰਿੰਸ ਕੁਮਾਰ ਨੇ ਆਪਣੀਆਂ ਸਮੱਸਿਆਵਾਂ ਉਜਾਗਰ ਕੀਤੀਆਂ। ਉਨ੍ਹਾਂ ਦੱਸਿਆ ਕਿ ਬੈਲਰ ਚਾਲਕ ਜਿੱਥੇ ਵਾਤਾਵਰਨ ਬਚਾਉਂਦੇ ਹਨ, ਉੱਥੇ ਹੀ ਪ੍ਰਤੀ ਬੈਲਰ 25 ਤੋਂ 30 ਵਿਅਕਤੀਆਂ ਨੂੰ ਰੋਜ਼ਗਾਰ ਵੀ ਦਿੰਦੇ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਧਾਗੇ ਦੇ ਮੁੱਲ ’ਚ 40-50 ਰੁਪਏ ਪ੍ਰਤੀ ਕਿੱਲੋ, ਡੀਜ਼ਲ ’ਚ 10 ਰੁਪਏ ਪ੍ਰਤੀ ਲੀਟਰ ਵਾਧੇ ਅਤੇ ਲੇਬਰ-ਟਰੈਕਟਰ ਭਾੜੇ ’ਚ ਵਾਧੇ ਦੇ ਬਾਵਜੂਦ ਨਿੱਜੀ ਖ਼ਰੀਦਦਾਰਾਂ ਅਤੇ ਕਾਰਖ਼ਾਨਿਆਂ ਵਲੋਂ ਪਰਾਲੀ ਦੇ ਭਾਅ ’ਚ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ। ਇਸੇ ਆਰਥਿਕ ਸ਼ੋਸ਼ਣ ਕਾਰਨ ਬੈਲਰ ਚਾਲਕ ਦੂਜੇ ਜ਼ਿਲ੍ਹਿਆਂ ਵੱਲ ਰੁੱਖ ਕਰਨ ਲਈ ਮਜਬੂਰ ਹਨ। ਪ੍ਰਧਾਨ ਬਲਜੀਤ ਸਿੰਘ ਨੇ ਪਰਾਲੀ ਦਾ ਘੱਟੋ-ਘੱਟ ਮੁੱਲ 230 ਰੁਪਏ ਪ੍ਰਤੀ ਕੁਇੰਟਲ ਤੈਅ ਕਰਨ ਦੀ ਮੰਗ ਕੀਤੀ। ਬੈਲਰ ਚਾਲਕਾਂ ਨੇ ਮੰਗ ਕੀਤੀ ਕਿ ਖੇਤੀਬਾੜੀ ਵਿਭਾਗ ਜਲਦ ਖ਼ਰੀਦਦਾਰਾਂ ਨਾਲ ਮੀਟਿੰਗ ਕਰਵਾ ਕੇ ਯੋਗ ਮੁੱਲ ਦਿਵਾਏ।
Ad Position 22
No active advertisement
ਪਿਛਲੀ ਖ਼ਬਰ ਕਾਰ ਖੱਡ ’ਚ ਡਿਗੀ- ਪੰਜ ਮੌਤਾਂ ਅਗਲੀ ਖ਼ਬਰ ਜੁਗਾੜੂ ਵਾਹਨ ਨੂੰ ਬਚਾਉਂਦਿਆਂ ਵਾਪਰਿਆ ਹਾਦਸਾ, ਬੱਸ ਖੰਭੇ ਅਤੇ ਕੰਧ ਨਾਲ ਟਕਰਾਈ
Ad Position 24