13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਫਾਜ਼ਿਲਕਾ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, 6 ਚਲਾਨ ਕੀਤੇ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ, ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵਲੋਂ ਲਗਾਤਾਰ ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਫਾਜ਼ਿਲਕਾ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਫਾਜ਼ਿਲਕਾ ਵਿਚ 06 ਚਲਾਨ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 14-08-2026
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਸੇਫ ਸਕੂਲ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ, ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵਲੋਂ ਲਗਾਤਾਰ ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਵਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਫਾਜ਼ਿਲਕਾ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਫਾਜ਼ਿਲਕਾ ਵਿਚ 06 ਚਲਾਨ ਕੀਤੇ ਗਏ। ਉਹਨਾਂ ਵਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ। ਜਿਸ ਵਿਚ ਮਾਨਯੋਗ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਟੀਮ ਦੇ ਮੈਂਬਰ, ਰਣਵੀਰ ਕੌਰ ਬਾਲ ਸੁਰੱਖਿਆ ਅਫਸਰ, ਰੁਪਿੰਦਰ ਸਿੰਘ ਆਊਟਰੀਚ ਵਰਕਰ, ਟ੍ਰੈਫਿਕ ਪੁਲਿਸ ਇੰਚਾਰਜ ਏ ਐਸ.ਆਈ ਮਲਕੀਤ ਸਿੰਘ ਅਤੇ ਸੁਰਿੰਦਰ ਟ੍ਰੈਫਿਕ ਸਟਾਫ , ਰਿਜ਼ਨਲ ਟਰਾਂਸਪੋਰਟ ਅਥਾਰਿਟੀ ਦੇ ਨੁਮਾਇੰਦੇ ਜਸਵਿੰਦਰ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁੰਮਾਇਂਦੇ ਗੋਪਾਲ ਜੰਗੀਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਗਾਂਹਵਧੂ ਕਿਸਾਨ ਕਰਨੈਲ ਸਿੰਘ ਦੂਰਦਰਸ਼ਨ ’ਤੇ ਅੱਜ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਆਤਮ ਵੱਲਭ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24