13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਵਿਧਾਇਕ ਸਵਨਾ ਨੇ ਪਿੰਡ ਬਾਰੇਕਾ ਅਤੇ ਰੂਪਨਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ 3 ਬੱਸਾਂ ਨੂੰ ਕੀਤਾ ਰਵਾਨਾ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਬਾਰੇਕਾ ਅਤੇ ਰੂਪਨਗਰ ਤੋਂ 3 ਮੁੱਖ ਮੰਤਰੀ ਤੀਰਥ ਬੱਸਾਂ ਨੂੰ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 14-08-2026
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਬਾਰੇਕਾ ਅਤੇ ਰੂਪਨਗਰ ਤੋਂ 3 ਮੁੱਖ ਮੰਤਰੀ ਤੀਰਥ ਬੱਸਾਂ ਨੂੰ ਰਵਾਨਾ ਕੀਤਾ।ਇਸ ਮੌਕੇ ਉਨ੍ਹਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਨਾਲ ਮੌਜੂਦ ਸਨ। ਵਿਧਾਇਕ ਸਵਨਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯਾਤਰਾ ਦਾ ਅਨੇਕਾ ਲੋਕਾਂ ਨੇ ਲਾਹਾ ਹਾਸਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ। ਉਹ ਸਰਕਾਰ ਦੀ ਇਸ ਸਕੀਮ ਦਾ ਵਧੇਰੇ ਲਾਭ ਉਠਾ ਰਹੇ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਅਤੇ ਉਤਸ਼ਾਹ ਨਜਰ ਆਉਂਦਾ ਹੈ। ਵਿਧਾਇਕ ਨੇ ਅੱਗੇ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। ਇਸ ਤੋਂ ਬਾਅਦ ਉਨ੍ਹਾਂ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਿਤ ਰਿਣਵਾ, ਸੈਨ ਬਲਾਈ ਬੋਰਡ ਦੇ ਚੈਅਰਮੈਨ ਰਾਏ ਸਾਬ, ਬਲਾਕ ਪ੍ਰਧਾਨ ਗੁਰਪਾਲ ਸਿੰਘ, ਬਲਾਕ ਪ੍ਰਧਾਨ ਦਲੀਪ ਸਹਾਰਨ, ਸਰਪੰਚ ਮਹਿੰਦਰ ਕੁਮਾਰ ਅਤੇ ਹੋਰ ਆਗੂ ਸਨ।
Ad Position 22
No active advertisement
ਪਿਛਲੀ ਖ਼ਬਰ ਨਿਰਵੈਰ ਸਿੰਘ ਉੱਪਲ ਬਣੇ ਪੀ.ਏ.ਸੀ ਕਮੇਟੀ ਮੈਂਬਰ ਅਗਲੀ ਖ਼ਬਰ ਅਗਾਂਹਵਧੂ ਕਿਸਾਨ ਕਰਨੈਲ ਸਿੰਘ ਦੂਰਦਰਸ਼ਨ ’ਤੇ ਅੱਜ
Ad Position 24