13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਆਤਮਕਥਾ ਦੀ ਘੁੰਡ ਚੁੱਕਾਈ ’ਤੇ ਪੁੱਜੇ ਉਦਯੋਗਪਤੀ ਕਰਨ ਗਿਲਹੋਤਰਾ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)- ਸਮਾਜ ਸੇਵੀ ਕਰਨ ਗਿਲਹੋਤਰਾ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਆਤਮਕਥਾ ‘ਟ੍ਰਾਇਮਫ਼ ਆਫ਼ ਦ ਇੰਡੀਅਨ ਰਿਪਬਲਿਕ ਮਾਈ ਲਾਈਫ, ਮਾਈ ਸਟਰੱਗਲਜ਼’ ਦੀ ਘੁੰਡ ਚੁਕਾਈ ਦੇ ਕਰਵਾਏ ਗਏ ਸਮਾਗਮ ’ਚ ਸ਼ਿਰਕਤ ਕੀਤੀ। ਸ੍ਰੀ ਗਿਲਹੋਤਰਾ ਨੇ ਕਿਹਾ ਕਿ ਦੇਸ਼ ਦੇ ਸਾਬਕਾ ਰਾਸ਼ਟਰਪਤੀ ਦੀ ਆਤਮਕਥਾ ਦੀ ਘੁੰਡ ਚੁਕਾਈ ਸਮਾਗਮ ’ਚ ਸ਼ਿਰਕਤ ਕਰਨਾ ਉਨ੍ਹਾਂ ਦੇ ਲਈ ਮਾਣ ਵਾਲੀ ਗੱਲ ਹੈ।

Ad Position 21
No active advertisement
ਦੇਸ਼ ਦੇ ਸਾਬਕਾ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦੀ ਆਤਮ ਕਥਾ ਦੀ ਘੁੰਡ ਚੁੱਕਾਈ ਮੌਕੇ ਉਨ੍ਹਾਂ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਉਦਯੋਗਪਤੀ ਕਰਨ ਗਿਲਹੋਤਰਾ। ਅਜੀਤ ਤਸਵੀਰ 14-08-2026
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)- ਸਮਾਜ ਸੇਵੀ ਕਰਨ ਗਿਲਹੋਤਰਾ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਆਤਮਕਥਾ ‘ਟ੍ਰਾਇਮਫ਼ ਆਫ਼ ਦ ਇੰਡੀਅਨ ਰਿਪਬਲਿਕ ਮਾਈ ਲਾਈਫ, ਮਾਈ ਸਟਰੱਗਲਜ਼’ ਦੀ ਘੁੰਡ ਚੁਕਾਈ ਦੇ ਕਰਵਾਏ ਗਏ ਸਮਾਗਮ ’ਚ ਸ਼ਿਰਕਤ ਕੀਤੀ। ਸ੍ਰੀ ਗਿਲਹੋਤਰਾ ਨੇ ਕਿਹਾ ਕਿ ਦੇਸ਼ ਦੇ ਸਾਬਕਾ ਰਾਸ਼ਟਰਪਤੀ ਦੀ ਆਤਮਕਥਾ ਦੀ ਘੁੰਡ ਚੁਕਾਈ ਸਮਾਗਮ ’ਚ ਸ਼ਿਰਕਤ ਕਰਨਾ ਉਨ੍ਹਾਂ ਦੇ ਲਈ ਮਾਣ ਵਾਲੀ ਗੱਲ ਹੈ। ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪੁਸਤਕ ਦਾ ਲੋਕਾਰਪਣ ਕੀਤਾ। ਕਰਨ ਗਿਲਹੋਤਰਾ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਵਿਸ਼ੇਸ਼ ਸੱਦੇ ’ਤੇ ਇਸ ਸਮਾਰੋਹ ਵਿਚ ਸ਼ਾਮਲ ਹੋਣਾ ਉਨ੍ਹਾਂ ਲਈ ਬੇਹੱਦ ਖੁਸ਼ੀ ਅਤੇ ਸਨਮਾਨ ਦੀ ਗੱਲ ਰਹੀ। ਉਨ੍ਹਾਂ ਕਿਹਾ ਕਿ ਇਸ ਆਤਮਕਥਾ ਵਿਚ ਰਾਮਨਾਥ ਕੋਵਿੰਦ ਦੇ ਜੀਵਨ ਸੰਘਰਸ਼, ਜਨਤਕ ਜੀਵਨ ਦੀ ਯਾਤਰਾ ਅਤੇ ਭਾਰਤੀ ਲੋਕਤੰਤਰ ਪ੍ਰਤੀ ਉਨ੍ਹਾਂ ਦੇ ਤਜਰਬਿਆਂ ਦੀ ਝਲਕ ਮਿਲਦੀ ਹੈ। ਉਨ੍ਹਾਂ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਪੁਸਤਕ ਦੇ ਲੋਕਾਰਪਣ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਸੰਘਰਸ਼ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਣਾਦਾਇਕ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੌਜਵਾਨਾਂ ਵਲੋਂ ਫਾਜ਼ਿਲਕਾ ਸ਼ਹਿਰ ’ਚ ਕੀਤਾ ਮੋਟਰਸਾਈਕਲ ਮਾਰਚ ਅਗਲੀ ਖ਼ਬਰ ਵਰਦੀਆਂ ਸੰਬੰਧੀ ਬੇਲੋੜੇ ਹੁਕਮ ਨਾਮਨਜ਼ੂਰ :ਬੀ ਐੱਡ ਫ਼ਰੰਟ
Ad Position 24