14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪਿਓ-ਪੁੱਤ ਨਹਿਰ ’ਚ ਡਿੱਗੇ, ਪਿਓ ਦੀ ਮੌਤ

ਅਬੋਹਰ, 14 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਨੇੜਲੇ ਪਿੰਡ ਬਹਾਵਲਵਾਸੀ ਦੇ ਰਹਿਣ ਵਾਲੇ ਪਿਓ-ਪੁੱਤ ਜਦੋਂ ਰਾਜਸਥਾਨ ਜਾ ਰਹੇ ਸਨ ਤਾਂ ਰਸਤੇ ’ਚ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋਵੇਂ ਜਣੇ ਵੱਡੀ ਨਹਿਰ ’ਚ ਜਾ ਡਿੱਗੇ।

Ad Position 21
No active advertisement
ਅਜੀਤ ਡੈਸਕ 15-08-2026
ਅਬੋਹਰ, 14 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਨੇੜਲੇ ਪਿੰਡ ਬਹਾਵਲਵਾਸੀ ਦੇ ਰਹਿਣ ਵਾਲੇ ਪਿਓ-ਪੁੱਤ ਜਦੋਂ ਰਾਜਸਥਾਨ ਜਾ ਰਹੇ ਸਨ ਤਾਂ ਰਸਤੇ ’ਚ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਦੋਵੇਂ ਜਣੇ ਵੱਡੀ ਨਹਿਰ ’ਚ ਜਾ ਡਿੱਗੇ। ਆਸ-ਪਾਸ ਦੇ ਲੋਕਾਂ ਨੇ ਪੁੱਤਰ ਨੂੰ ਤਾਂ ਸਹੀ-ਸਲਾਮਤ ਬਾਹਰ ਕੱਢ ਲਿਆ, ਪਰ ਪਿਤਾ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ। ਅੱਜ ਸਵੇਰੇ ਪਿਤਾ ਦੀ ਮ੍ਰਿਤਕ ਦੇਹ ਪਿੰਡ ਸ਼ੇਰਗੜ੍ਹ ਨੇੜਿਓਂ ਲੰਘਦੀ ਨਹਿਰ ’ਚੋਂ ਬਰਾਮਦ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ‘ਨਰ ਸੇਵਾ ਨਰਾਇਣ ਸੇਵਾ ਸਮਿਤੀ’ ਦੇ ਸੇਵਾਦਾਰਾਂ ਨੇ ਪੱਟੀ ਸਦੀਕ ਚੌਂਕੀ ਪੁਲਿਸ ਦੀ ਮੌਜੂਦਗੀ ਵਿਚ ਲਾਸ਼ ਨੂੰ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ। ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਸੇਵਾਦਾਰ ਬਿੱਟੂ ਨਰੂਲਾ ਨੇ ਦੱਸਿਆ ਕਿ ਪਿੰਡ ਬਹਾਵਲਵਾਸੀ ਦਾ ਰਹਿਣ ਵਾਲਾ ਡਿਪਟੀ ਸਿੰਘ (55) ਪੁੱਤਰ ਕਰਤਾਰਾ ਸਿੰਘ ਆਪਣੇ ਪੁੱਤਰ ਕੁਲਵਿੰਦਰ ਸਿੰਘ ਨਾਲ ਬੀਤੀ ਸ਼ਾਮ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਲਈ ਰਾਜਸਥਾਨ ਜਾ ਰਿਹਾ ਸੀ। ਜਦੋਂ ਉਹ ਪਿੰਡ ਸ਼ੇਰੇਵਾਲਾ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵੇਂ ਨਹਿਰ ਵਿਚ ਜਾ ਡਿੱਗੇ। ਰੌਲਾ ਸੁਣ ਕੇ ਇਕੱਠੇ ਹੋਏ ਲੋਕਾਂ ਨੇ ਕੁਲਵਿੰਦਰ ਸਿੰਘ ਨੂੰ ਤਾਂ ਤੁਰੰਤ ਬਚਾ ਲਿਆ, ਪਰ ਡਿਪਟੀ ਸਿੰਘ ਪਾਣੀ ਦੇ ਤੇਜ਼ ਵਹਾਅ ’ਚ ਵਹਿ ਗਿਆ। ਪਰਿਵਾਰ ਵਾਲੇ ਲਗਾਤਾਰ ਉਸ ਦੀ ਭਾਲ ਕਰ ਰਹੇ ਸਨ। ਡਿਪਟੀ ਸਿੰਘ ਦੀ ਲਾਸ਼ ਪਿੰਡ ਸ਼ੇਰਗੜ੍ਹ ਨੇੜਿਓਂ ਲੰਘਦੀ ਨਹਿਰ ਵਿਚ ਤੈਰਦੀ ਹੋਈ ਵੇਖੀ ਗਈ। ਸੂਚਨਾ ਮਿਲਦਿਆਂ ਹੀ ਸਮਿਤੀ ਦੇ ਸੇਵਾਦਾਰ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ। ਪੱਟੀ ਸਦੀਕ ਚੌਂਕੀ ਦੇ ਹਵਾਲਦਾਰ ਕੁਲਵਿੰਦਰ ਦੀ ਮੌਜੂਦਗੀ ਵਿਚ ਮ੍ਰਿਤਕ ਦੇਹ ਨੂੰ ਨਹਿਰ ’ਚੋਂ ਬਾਹਰ ਕੱਢਿਆ ਗਿਆ। ਘਟਨਾ ਦੀ ਖ਼ਬਰ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਲਾਸ਼ ਦੀ ਸ਼ਨਾਖ਼ਤ ਕੀਤੀ। ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ-ਪ੍ਰਿਯਾਂਕ ਕਾਨੂੰਗੋ ਅਗਲੀ ਖ਼ਬਰ ਆਓ ਸ਼ਰਧਾਂਜਲੀ ਦੇਈਏ 1947 ਦੇ ਵੰਡ ਸਮੇਂ ਮੌਤ ਦੇ ਘਾਟ ਉੱਤਰੇ ਲੱਖਾਂ ਪੰਜਾਬੀਆਂ ਨੂੰ
Ad Position 24