15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੇ.ਵੀ.ਕੇ. ਫਿਰੋਜ਼ਪੁਰ ਵਲੋਂ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ

ਫ਼ਿਰੋਜ਼ਪੁਰ, 14 ਅਗਸਤ (ਕੁਲਬੀਰ ਸਿੰਘ ਸੋਢੀ)-ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਬਾਗਬਾਨੀ ਫ਼ਸਲਾਂ ਵਿਚ ਪਨੀਰੀ ਪ੍ਰਬੰਧਨ ਵਿਸ਼ੇ ’ਤੇ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਵਿਚ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਤੋਂ 26 ਨੌਜਵਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।

Ad Position 21
No active advertisement
ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਕਰਵਾਏ ਗਏ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਪ੍ਰੋਗਰਾਮ ਦੌਰਾਨ ਬੈਠੇ ਸਿਖਿਆਰਥੀਆਂ ਦੀ ਤਸਵੀਰ। ਅਜੀਤ ਤਸਵੀਰ 15-08-2026
ਫ਼ਿਰੋਜ਼ਪੁਰ, 14 ਅਗਸਤ (ਕੁਲਬੀਰ ਸਿੰਘ ਸੋਢੀ)-ਕਿਸਾਨਾਂ ਨੂੰ ਰਵਾਇਤੀ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਬਾਗਬਾਨੀ ਫ਼ਸਲਾਂ ਵਿਚ ਪਨੀਰੀ ਪ੍ਰਬੰਧਨ ਵਿਸ਼ੇ ’ਤੇ ਪੰਜ ਰੋਜ਼ਾ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਜਿਸ ਵਿਚ ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਤੋਂ 26 ਨੌਜਵਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਡਾ. ਗੁਰਮੇਲ ਸਿੰਘ ਨੇ ਸਿਖਿਆਰਥੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਅਤੇ ਵੱਖ-ਵੱਖ ਕਿੱਤਾ ਮੁਖੀ ਸਿਖਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਨੌਜਵਾਨ ਕਿਸਾਨਾਂ ਨੂੰ ਖੇਤੀ ਦੇ ਨਾਲ ਸਹਾਇਕ ਧੰਦੇ ਅਪਣਾ ਕੇ ਆਮਦਨ ਵਿਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ। ਸਬਜ਼ੀ ਵਿਗਿਆਨ ਦੇ ਸਹਾਇਕ ਪ੍ਰੋਫੈਸਰ ਡਾ. ਬੀ.ਐੱਸ. ਸੇਖੋਂ ਨੇ ਸਿਖਿਆਰਥੀਆਂ ਨੂੰ ਸਬਜ਼ੀਆਂ, ਫਲਾਂ ਅਤੇ ਫੁੱਲਾਂ ਦੀ ਮਿਆਰੀ ਪਨੀਰੀ ਦੀ ਵੱਧ ਰਹੀ ਮਹੱਤਤਾ ਅਤੇ ਇਸ ਦੇ ਬਿਹਤਰ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਲਈ ਢੱੁਕਵੀਂ ਜਗ੍ਹਾ ਦੀ ਚੋਣ, ਮਿਆਰੀ ਬੀਜ, ਬੀਜਾਂ ਦੀ ਪਹਿਚਾਣ, ਸਿਫ਼ਾਰਸ਼ਸ਼ੁਦਾ ਕਿਸਮਾਂ, ਬੀਜ ਸੋਧ, ਬੈੱਡਾਂ ਦੀ ਤਿਆਰੀ, ਬੀਜ ਦੀ ਦਰ, ਅੰਕੁਰਣ ਪ੍ਰਤੀਸ਼ਤਤਾ ਅਤੇ ਪ੍ਰਤੀ ਏਕੜ ਲੋੜੀਂਦੇ ਪੌਦਿਆਂ ਦੀ ਗਿਣਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਸਿਖਲਾਈ ਦੇ ਤੀਜੇ ਦਿਨ ਸਿਖਿਆਰਥੀਆਂ ਨੂੰ ਨਿੰਬੂ ਜਾਤੀ, ਅਮਰੂਦ, ਅੰਬ, ਡਰੈਗਨ ਫਰੂਟ, ਖਜੂਰ ਅਤੇ ਜਾਮਣ ਦੀਆਂ ਸਿਫ਼ਾਰਸ਼ਸ਼ੁਦਾ ਕਿਸਮਾਂ ਤੋਂ ਇਲਾਵਾ ਫਲਦਾਰ ਬੂਟੇ ਤਿਆਰ ਕਰਨ ਦੀਆਂ ਵੱਖ-ਵੱਖ ਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ। ਚੌਥੇ ਦਿਨ ਡਾ. ਸੇਖੋਂ ਨੇ ਫਲਾਂ ਦੀਆਂ ਪਨੀਰੀਆਂ, ਕਲਮਾਂ ਅਤੇ ਬੂਟੇ ਤਿਆਰ ਕਰਨ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਮਹੀਨੇ ਪਨੀਰੀ ਤਿਆਰ ਕਰਨ ਲਈ ਅਨੁਕੂਲ ਹਨ। ਉਨ੍ਹਾਂ ਕਿਸਾਨਾਂ ਨੂੰ ਯੂਨੀਵਰਸਿਟੀ ਲੁਧਿਆਣਾ ਵਿਖੇ ਲੱਗਣ ਵਾਲੇ ਮੇਲਿਆਂ ਤੋਂ ਮਿਆਰੀ ਬੀਜ ਪ੍ਰਾਪਤ ਕਰਕੇ ਪਨੀਰੀ ਉਤਪਾਦਨ ਦਾ ਕੰਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਸਿਖਲਾਈ ਦੇ ਆਖਰੀ ਦਿਨ ਆਤਮਾ ਵਿਭਾਗ ਤੋਂ ਡਾ. ਸਾਵਨਦੀਪ ਸ਼ਰਮਾ ਅਤੇ ਬਾਗਬਾਨੀ ਵਿਭਾਗ ਤੋਂ ਡਾ. ਸਿਮਰਨ ਸਿੰਘ ਨੇ ਵਿਭਾਗਾਂ ਵਲੋਂ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਸਿਖਲਾਈ ਪ੍ਰੋਗਰਾਮ ਦੇ ਅੰਤ ਵਿਚ ਗਿਆਨ ਦੀ ਪਰਖ ਲਈ ਪ੍ਰੀਖਿਆ ਕਰਵਾਈ ਗਈ, ਜਿਸ ਵਿਚ 92 ਫ਼ੀਸਦੀ ਸਿਖਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਇਸ ਦੇ ਨਾਲ ਹੀ ਸਿਖਿਆਰਥੀਆਂ ਨੇ ਪਨੀਰੀ ਉਤਪਾਦਨ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਵਿਚ ਆਪਣੀ ਰੁਚੀ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਦਿਵਸ ’ਤੇ ਡਾ. ਸੁਰਜੀਤ ਕੌਰ ਸ਼ੀਤਲ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਅਗਲੀ ਖ਼ਬਰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ-ਪ੍ਰਿਯਾਂਕ ਕਾਨੂੰਗੋ
Ad Position 24