15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ’ਚ ਮਾਡਰਨ ਮਾਲਵਾ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਅਬੋਹਰ, 14 ਅਗਸਤ (ਵਿਵੇਕ ਹੂੜੀਆ)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਾਜਪੁਰਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਮਾਡਰਨ ਮਾਲਵਾ ਸਕੂਲ ਦੀ ਅੰਡਰ-14 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਹੈ। ਇਸ ਪ੍ਰਾਪਤੀ ਨਾਲ ਇਹ ਟੀਮ ਰਾਜ ਪੱਧਰੀ ਖੇਡਾਂ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੀ ਨੁਮਾਇੰਦਗੀ ਕਰੇਗੀ।

Ad Position 21
No active advertisement
ਅਜੀਤ ਡੈਸਕ 15-08-2026
ਅਬੋਹਰ, 14 ਅਗਸਤ (ਵਿਵੇਕ ਹੂੜੀਆ)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਾਜਪੁਰਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ਵਿਚ ਮਾਡਰਨ ਮਾਲਵਾ ਸਕੂਲ ਦੀ ਅੰਡਰ-14 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਹੈ। ਇਸ ਪ੍ਰਾਪਤੀ ਨਾਲ ਇਹ ਟੀਮ ਰਾਜ ਪੱਧਰੀ ਖੇਡਾਂ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੀ ਨੁਮਾਇੰਦਗੀ ਕਰੇਗੀ। ਇਸ ਤੋਂ ਇਲਾਵਾ ਸਕੂਲ ਦੀਆਂ ਅੰਡਰ-14 ਅਤੇ ਅੰਡਰ-17 ਲੜਕਿਆਂ ਦੀਆਂ ਟੀਮਾਂ ਨੇ ਵੀ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਸ਼ਾਨਦਾਰ ਜਿੱਤ ’ਤੇ ਸਕੂਲ ਦੇ ਚੇਅਰਮੈਨ ਡਾ. ਪ੍ਰੀਤਮ ਸਿੰਘ ਸਿੱਧੂ, ਪ੍ਰਿੰਸੀਪਲ ਸ਼੍ਰੀਮਤੀ ਮਨਿੰਦਰ ਕੌਰ ਅਤੇ ਮੈਨੇਜਮੈਂਟ ਮੈਂਬਰ ਸ਼੍ਰੀਮਤੀ ਪ੍ਰੀਤੀ ਸਿੱਧੂ ਨੇ ਖਿਡਾਰੀਆਂ ਅਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਰਾਜ ਪੱਧਰੀ ਮੁਕਾਬਲਿਆਂ ਵਿਚ ਵੀ ਹੋਰ ਮਿਹਨਤ ਅਤੇ ਆਤਮ-ਵਿਸ਼ਵਾਸ ਨਾਲ ਖੇਡਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਕੇਂਦਰ ਅਤੇ ਰਾਜਪਾਲ ਬਿਨਾਂ ਕਿਸੇ ਦੇਰੀ ਦੇ ਭਾਈ ਹਵਾਰਾ ਨੂੰ ਦੇਣ ਪੈਰੋਲ-ਪੀਰ ਮੁਹੰਮਦ
Ad Position 24