ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਆਜ਼ਾਦੀ ਦਿਹਾੜਾ ਮਨਾਇਆ
ਅਬੋਹਰ, 14 ਅਗਸਤ (ਵਿਵੇਕ ਹੂੜੀਆ)-ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਬੋਹਰ ਵਿਖੇ ਆਜ਼ਾਦੀ ਦਿਹਾੜਾ ਦੇਸ਼ ਭਗਤੀ, ਉਤਸ਼ਾਹ ਅਤੇ ਸਭਿਆਚਾਰਕ ਰੰਗਾਰੰਗ ਪ੍ਰੋਗਰਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ, ਜਿਸ ਤੋਂ ਬਾਅਦ ਐਨ.
ਅਬੋਹਰ, 14 ਅਗਸਤ (ਵਿਵੇਕ ਹੂੜੀਆ)-ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਅਬੋਹਰ ਵਿਖੇ ਆਜ਼ਾਦੀ ਦਿਹਾੜਾ ਦੇਸ਼ ਭਗਤੀ, ਉਤਸ਼ਾਹ ਅਤੇ ਸਭਿਆਚਾਰਕ ਰੰਗਾਰੰਗ ਪ੍ਰੋਗਰਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ, ਜਿਸ ਤੋਂ ਬਾਅਦ ਐਨ.ਸੀ.ਸੀ. ਕੈਡਟਾਂ ਨੇ ਮਾਰਚ ਪਾਸਟ ਕਰਕੇ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਕਾਲਜ ਦੀ ਚੇਅਰਮੈਨ ਡਾ.ਸ਼ਕੁੰਤਲਾ ਮਿੱਢਾ ਮੁੱਖ ਮਹਿਮਾਨ ਅਤੇ ਡਾਇਰੈਕਟਰ ਰਮਣੀਕ ਮਿੱਢਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਰਾਜਵੀਰ ਕੌਰ ਦੀ ਅਗਵਾਈ ਹੇਠ ਸਮਾਗਮ ਸਫਲਤਾਪੂਰਵਕ ਨੇਪਰੇ ਚੜ੍ਹਿਆ। ਸਮਾਗਮ ਦੌਰਾਨ ਡਿਗਰੀ ਅਤੇ ਪੋਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਸ਼ਾਇਰੀ, ਭਾਸ਼ਣ, ਸੋਲੋ, ਗਰੁੱਪ ਡਾਂਸ ਅਤੇ ਹੋਰ ਸਭਿਆਚਾਰਕ ਵੰਨਗੀਆਂ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਦੇ ਅੰਤ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।