14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 3 ਮੁਕੱਦਮੇ ਦਰਜ

ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਜਲਾਲਾਬਾਦ ਪੁੱਜੀ ਤਾਂ ਇਕ ਛੋਟੇ ਬਣੇ ਸ਼ੈੱਡ ਹੇਠਾਂ ਸੰਨ੍ਹੀ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਰਠੌਰਾਂ ਵਾਲਾ ਮੁਹੱਲਾ ਜਲਾਲਾਬਾਦ ਬੈਠਾ ਦਿਖਾਈ ਦਿੱਤਾ।

Ad Position 21
No active advertisement
ਅਜੀਤ ਡੈਸਕ 15-08-2026
ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਜਲਾਲਾਬਾਦ ਪੁੱਜੀ ਤਾਂ ਇਕ ਛੋਟੇ ਬਣੇ ਸ਼ੈੱਡ ਹੇਠਾਂ ਸੰਨ੍ਹੀ ਕੁਮਾਰ ਪੁੱਤਰ ਸੋਹਣ ਲਾਲ ਵਾਸੀ ਰਠੌਰਾਂ ਵਾਲਾ ਮੁਹੱਲਾ ਜਲਾਲਾਬਾਦ ਬੈਠਾ ਦਿਖਾਈ ਦਿੱਤਾ। ਪੁਲਿਸ ਵਲੋਂ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਪਾਈਪ ਨੁਮਾ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦਾ ਸੇਵਨ ਕਰਨ ਵਾਲਾ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚ.ਸੀ. ਰਾਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਚੱਕ ਲਮੋਚੜ ਕਲਾਂ ਵਲ ਜਾ ਰਹੀ ਸੀ ਤਾਂ ਸੜਕ ਦੇ ਖੱਬੇ ਪਾਸੇ ਬੈਠਾ ਹਰਦੀਪ ਸਿੰਘ ਉਰਫ਼ ਗਗਨ ਪੁੱਤਰ ਅੰਗਰੇਜ਼ ਸਿੰਘ ਵਾਸੀ ਲਮੋਚੜ ਕਲਾਂ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ। ਪੁਲਿਸ ਵਲੋਂ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 1 ਲਾਈਟਰ, ਪੰਨੀ ਸਮੇਤ ਥੋੜ੍ਹਾ ਸੜਿਆ ਹੋਇਆ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦਾ ਸੇਵਨ ਕਰਨ ਵਾਲੇ 2 ਕਾਬੂ ਫ਼ਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ਮਸ਼ਾਨ ਘਾਟ ਲੱਖੇ ਕੇ ਉਤਾੜ ਦੇ ਮੇਨ ਗੇਟ ਕੋਲ ਪੁੱਜੀ ਤਾਂ ਦੀਵਾਰ ਨਾਲ ਬੈਠੇ ਸੁਖਦੇਵ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਵੱਲੇ ਸ਼ਾਹ ਉਤਾੜ ਅਤੇ ਸੋਨੂੰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਹਿਕ ਖ਼ਾਸ ਸ਼ੱਕੀ ਹਰਕਤ ਕਰਦੇ ਦਿਖਾਈ ਦਿੱਤੇ। ਪੁਲਿਸ ਵਲੋਂ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 1 ਲਾਈਟਰ, ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਕਪੂਰਥਲਾ ਦਾ ਦੌਰਾ ਅਗਲੀ ਖ਼ਬਰ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਆਜ਼ਾਦੀ ਦਿਹਾੜਾ ਮਨਾਇਆ
Ad Position 24