ਸੁਹਾਨੀ ਡੋਡਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਿਯੁਕਤ
ਅਬੋਹਰ, 14 ਅਗਸਤ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਵਲੋਂ ਸੁਹਾਨੀ ਡੋਡਾ ਨੂੰ ਹਲਕਾ ਅਬੋਹਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ । ਸੁਹਾਨੀ ਡੋਡਾ ਜੋ ਕਿ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੇ ਨੂੰਹ ਹਨ ਅਤੇ ਕੁੱਝ ਦਿਨ ਪਹਿਲਾਂ ਹੀ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ।
ਅਬੋਹਰ, 14 ਅਗਸਤ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਵਲੋਂ ਸੁਹਾਨੀ ਡੋਡਾ ਨੂੰ ਹਲਕਾ ਅਬੋਹਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ । ਸੁਹਾਨੀ ਡੋਡਾ ਜੋ ਕਿ ਸ਼ਰਾਬ ਕਾਰੋਬਾਰੀ ਸ਼ਿਵ ਲਾਲ ਡੋਡਾ ਦੇ ਨੂੰਹ ਹਨ ਅਤੇ ਕੁੱਝ ਦਿਨ ਪਹਿਲਾਂ ਹੀ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਨਵ ਨਿਯੁਕਤ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਨਾਲ ਨਿਭਾਉਣਗੇ ਅਤੇ ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ।