ਅੱਜ ਮਨਾਇਆ ਜਾਵੇਗਾ ਆਜ਼ਾਦੀ ਘੁਲਾਟੀਏ ਕਾਮਰੇਡ ਵਧਾਵਾ ਰਾਮ ਦਾ 109ਵਾਂ ਜਨਮ ਦਿਹਾੜਾ
ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਮਹਾਨ ਕਿਸਾਨ ਆਗੂ, ਮਜ਼ਦੂਰਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਅਤੇ ਫ਼ਾਜ਼ਿਲਕਾ ਦੇ ਪਹਿਲੇ ਵਿਧਾਇਕ ਕਾਮਰੇਡ ਵਧਾਵਾ ਰਾਮ ਜੀ ਦਾ 109ਵਾਂ ਜਨਮ ਦਿਹਾੜਾ 15 ਅਗਸਤ ਨੂੰ ਸਵੇਰੇ 11 ਵਜੇ ਸਥਾਨਕ ਪ੍ਰਤਾਪ ਬਾਗ਼ ਫ਼ਾਜ਼ਿਲਕਾ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਕਾਮਰੇਡ ਵਧਾਵਾ ਰਾਮ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਲੰਮਾ ਸੰਘਰਸ਼ ਕੀਤਾ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕਈ ਮੋਰਚਿਆਂ ਦੀ ਅਗਵਾਈ ਕੀਤੀ।
ਆ
ਆਜ਼ਾਦੀ ਘੁਲਾਟੀਏ ਕਾਮਰੇਡ ਵਧਾਵਾ ਰਾਮ
15-08-2026
ਫ਼ਾਜ਼ਿਲਕਾ, 14 ਅਗਸਤ (ਦਵਿੰਦਰ ਪਾਲ ਸਿੰਘ)-ਮਹਾਨ ਕਿਸਾਨ ਆਗੂ, ਮਜ਼ਦੂਰਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਅਤੇ ਫ਼ਾਜ਼ਿਲਕਾ ਦੇ ਪਹਿਲੇ ਵਿਧਾਇਕ ਕਾਮਰੇਡ ਵਧਾਵਾ ਰਾਮ ਜੀ ਦਾ 109ਵਾਂ ਜਨਮ ਦਿਹਾੜਾ 15 ਅਗਸਤ ਨੂੰ ਸਵੇਰੇ 11 ਵਜੇ ਸਥਾਨਕ ਪ੍ਰਤਾਪ ਬਾਗ਼ ਫ਼ਾਜ਼ਿਲਕਾ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਕਾਮਰੇਡ ਵਧਾਵਾ ਰਾਮ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਲੰਮਾ ਸੰਘਰਸ਼ ਕੀਤਾ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕਈ ਮੋਰਚਿਆਂ ਦੀ ਅਗਵਾਈ ਕੀਤੀ। ਉਨ੍ਹਾਂ ਨੇ ਹਮੇਸ਼ਾ ਦੱਬੇ-ਕੁਚਲੇ ਵਰਗਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਸੰਘਰਸ਼ਸ਼ੀਲ ਭੂਮਿਕਾ ਨਿਭਾਈ। ਉਨ੍ਹਾਂ ਦੀ ਯਾਦ ’ਚ ਸਥਾਨਕ ਪ੍ਰਤਾਪ ਬਾਗ਼ ਵਿਖੇ ਇਕ ਆਦਮ ਕੱਦ ਬੁੱਤ ਵੀ ਲਗਾਇਆ ਗਿਆ ਹੈ। ਜਿੱਥੇ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਇਲਾਵਾ ਸੂਬੇ ਭਰ ਤੋਂ ਪੁੱਜੇ ਆਮ ਲੋਕ ਅਤੇ ਸਿਆਸੀ ਆਗੂ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨਗੇ।