ਆਜ਼ਾਦੀ ਦਿਹਾੜੇ ਮੌਕੇ ਅਜੰਪਸ਼ਨ ਕਾਨਵੈਂਟ ਸਕੂਲ ਵਲੋਂ ਦੇਸ਼ ਵਾਸੀਆਂ ਨੂੰ ਵਧਾਈ
ਅਬੋਹਰ, 14 ਅਗਸਤ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਦੇ ਅਜੰਪਸ਼ਨ ਕਾਨਵੈਂਟ ਸਕੂਲ ਦੇ ਪ੍ਰਬੰਧਕ ਨਿਰਦੇਸ਼ਕ ਫਾਦਰ ਸਿਜਿਬ ਜੋਨ ਅਤੇ ਪ੍ਰਿੰਸੀਪਲ ਸਿਸਟਰ ਮੇਬਲ ਨੇ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਸਾਡੇ ਲਈ ਮਾਣ ਅਤੇ ਖ਼ੁਸ਼ੀ ਦਾ ਦਿਹਾੜਾ ਹੋਣ ਦੇ ਨਾਲ-ਨਾਲ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਯਾਦ ਕਰਨ ਦਾ ਮੌਕਾ ਵੀ ਹੈ।
ਨ
ਨਿਰਦੇਸ਼ਕ ਫਾਦਰ ਸਿਜਿਬ ਜ਼ੋਨ ਅਤੇ ਪ੍ਰਿੰਸੀਪਲ ਸਿਸਟਰ ਮੇਬਲ।
15-08-2026
ਅਬੋਹਰ, 14 ਅਗਸਤ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਦੇ ਅਜੰਪਸ਼ਨ ਕਾਨਵੈਂਟ ਸਕੂਲ ਦੇ ਪ੍ਰਬੰਧਕ ਨਿਰਦੇਸ਼ਕ ਫਾਦਰ ਸਿਜਿਬ ਜੋਨ ਅਤੇ ਪ੍ਰਿੰਸੀਪਲ ਸਿਸਟਰ ਮੇਬਲ ਨੇ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਸਾਡੇ ਲਈ ਮਾਣ ਅਤੇ ਖ਼ੁਸ਼ੀ ਦਾ ਦਿਹਾੜਾ ਹੋਣ ਦੇ ਨਾਲ-ਨਾਲ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਯਾਦ ਕਰਨ ਦਾ ਮੌਕਾ ਵੀ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ ਅਤੇ ਤਰੱਕੀ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ। ਫਾਦਰ ਸਿਜਿਬ ਜੋਨ ਅਤੇ ਸਿਸਟਰ ਮੇਬਲ ਨੇ ਕਿਹਾ ਕਿ ਦੇਸ਼ ਦਾ ਭਵਿੱਖ ਬੱਚਿਆਂ ਅਤੇ ਨੌਜਵਾਨਾਂ ਦੇ ਹੱਥਾਂ ਵਿਚ ਹੈ। ਇਸ ਲਈ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇ ਨਾਲ-ਨਾਲ ਦੇਸ਼ ਪ੍ਰਤੀ ਪਿਆਰ, ਅਨੁਸ਼ਾਸਨ, ਇਮਾਨਦਾਰੀ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਦੇਸ਼ ਦੀ ਖ਼ੁਸ਼ਹਾਲੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕੀਤੀ।