ਰੇਡੀਐਂਟ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ
ਮੰਡੀ ਅਰਨੀਵਾਲਾ, 14 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਖੇ ਸੁਤੰਤਰਤਾ ਦਿਵਸ ਬੜੀ ਹੀ ਧੂਮਧਾਮ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਹੋਈ।
ਮੰਡੀ ਅਰਨੀਵਾਲਾ, 14 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਖੇ ਸੁਤੰਤਰਤਾ ਦਿਵਸ ਬੜੀ ਹੀ ਧੂਮਧਾਮ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ, ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਚੇਅਰਮੈਨ ਕਪਿਲ ਦਹੂਜਾ, ਸੈਕਟਰੀ ਰਮੇਸ਼ ਗੁੰਬਰ ਅਤੇ ਪ੍ਰਿੰਸੀਪਲ ਮੈਡਮ ਨੀਤੀ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਬੱਚਿਆਂ ਨੂੰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਵਿਚ ਆਪਣਾ ਬਹੁਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।