14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਭਾਗ ਸਿੰਘ ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

ਅਬੋਹਰ, 14 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਅਬੋਹਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਧਿਆਪਕ ਸਾਹਿਬਾਨ ਅਤੇ ਵਿਦਿਆਰਥਣਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਪੂਰਨ ਕੀਤੇ ਗਏ। ਇਲਾਕੇ ਦੀ ਇਸ ਨਾਮਵਰ ਸੰਸਥਾ ਦੀ ਸਥਾਪਨਾ ਬੀਬੀ ਹਰਬਖ਼ਸ਼ ਕੌਰ ਹੇਅਰ ਵਲੋਂ ਆਪਣੇ ਸਵ.

Ad Position 21
No active advertisement
ਅਬੋਹਰ ਦੇ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਾਜ਼ਰ ਪ੍ਰਬੰਧਕ, ਸਟਾਫ਼ ਮੈਂਬਰ ਅਤੇ ਵਿਦਿਆਰਥਣਾਂ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 15-08-2026
ਅਬੋਹਰ, 14 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਅਬੋਹਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਧਿਆਪਕ ਸਾਹਿਬਾਨ ਅਤੇ ਵਿਦਿਆਰਥਣਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਪੂਰਨ ਕੀਤੇ ਗਏ। ਇਲਾਕੇ ਦੀ ਇਸ ਨਾਮਵਰ ਸੰਸਥਾ ਦੀ ਸਥਾਪਨਾ ਬੀਬੀ ਹਰਬਖ਼ਸ਼ ਕੌਰ ਹੇਅਰ ਵਲੋਂ ਆਪਣੇ ਸਵ.ਭਾਗ ਸਿੰਘ ਹੇਅਰ ਦੀ ਯਾਦ ਵਿਚ ਸਾਲ 2001 ਵਿਚ ਕਰਵਾਈ ਗਈ ਸੀ। ਸੰਸਥਾ ਨੇ ਆਪਣੇ 26 ਸਾਲਾਂ ਦੇ ਸਫ਼ਰ ਦੌਰਾਨ ਅਕਾਦਮਿਕ, ਸਭਿਆਚਾਰਕ ਅਤੇ ਹੋਰ ਗਤੀਵਿਧੀਆਂ ਦੇ ਖੇਤਰ ਵਿਚ ਦਿਨ-ਦੁੱਗਣੀ ਤੇ ਰਾਤ-ਚੌਗੁਣੀ ਤਰੱਕੀ ਕੀਤੀ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਨੇ ਕਾਲਜ ਦੇ ਵਿਹੜੇ ਵਿਚ ਨਵੇਂ ਸੈਸ਼ਨ ਲਈ ਪੁੱਜੀਆਂ ਵਿਦਿਆਰਥਣਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਛਿੰਦਰ ਪਾਲ ਸਿੰਘ ਬਰਾੜ ਨੇ ਵਿਦਿਆਰਥਣਾਂ ਨੂੰ ਖੇਡਾਂ ਅਤੇ ਪੜ੍ਹਾਈ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਕਾਰਜਕਾਰੀ ਪ੍ਰਿੰਸੀਪਲ ਡਾ.ਇਕਬਾਲ ਕੌਰ ਸਰਾਂ ਨੇ ਕਾਲਜ ਦੇ ਸਥਾਪਨਾ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਨਵੇਂ ਸੈਸ਼ਨ ਦੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥਣਾਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਮਿਹਨਤ ਅਤੇ ਲਗਨ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਮਾਗਮ ਵਿਚ ਪੁੱਜੀ ਸਮੂਹ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਛਿੰਦਰ ਪਾਲ ਸਿੰਘ ਬਰਾੜ, ਨਿਰਮਲਜੀਤ ਸਿੰਘ ਸੇਖੋਂ, ਕਰਨਦੀਪ ਸਿੰਘ ਬਰਾੜ, ਡਾ.ਪਰਮਜੀਤ ਸਿੰਘ, ਸ੍ਰੀ ਰਵਿੰਦਰ ਚਲਾਣਾ ਅਤੇ ਰਾਜਿੰਦਰ ਸਿੰਘ ਜਾਖੜ ਸਮੇਤ ਕਾਲਜ ਦੇ ਅਧਿਆਪਕ ਅਤੇ ਹੋਰ ਪਤਵੰਤੇ ਹਾਜ਼ਰ ਸਨ। ਅੰਤ ਵਿਚ ਸੰਸਥਾ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਿਦਿਆਰਥਣਾਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਵੀ ਸੰਸਥਾ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਖ਼ੂਨਦਾਨ ਦਿਵਸ ਮੌਕੇ 50 ਤੋਂ ਵੱਧ ਵਾਰ ਖ਼ੂਨਦਾਨ ਕਰਨ ਵਾਲਿਆਂ ਦਾ ਸਨਮਾਨ ਅਗਲੀ ਖ਼ਬਰ ਸੁਖਬੀਰ ’ਤੇ ਕਾਤਲਾਨਾ ਹਮਲਾ ਨਿੰਦਣਯੋਗ-ਜਥੇਦਾਰ ਗਰੇਵਾਲ
Ad Position 24