ਫ਼ਾਜ਼ਿਲਕਾ ’ਚ ਪ੍ਰਚਾਰ ਵੈਨ ਨੇ ਦਿਖਾਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ
ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਗਈ ਪ੍ਰਚਾਰ ਵੈਨ ਫ਼ਾਜ਼ਿਲਕਾ ਹਲਕੇ ਦੇ ਪਿੰਡ ਆਸਿਫ਼ਵਾਲਾ, ਕਰਨੀ ਖੇੜਾ, ਆਵਾ, ਝੁੱਗੇ ਗੁਲਾਬ ਸਿੰਘ ਅਤੇ ਘੜੁੰਮੀ ਵਿਖੇ ਪਹੁੰਚੀ। ਇਸ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਿਰਕਤ ਕੀਤੀ।
ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਗਈ ਪ੍ਰਚਾਰ ਵੈਨ ਫ਼ਾਜ਼ਿਲਕਾ ਹਲਕੇ ਦੇ ਪਿੰਡ ਆਸਿਫ਼ਵਾਲਾ, ਕਰਨੀ ਖੇੜਾ, ਆਵਾ, ਝੁੱਗੇ ਗੁਲਾਬ ਸਿੰਘ ਅਤੇ ਘੜੁੰਮੀ ਵਿਖੇ ਪਹੁੰਚੀ। ਇਸ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਿਰਕਤ ਕੀਤੀ। ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਸਮਾਜਿਕ ਬਰਾਬਰੀ ਅਤੇ ਆਪਸੀ ਭਾਈਚਾਰਕ ਸਾਂਝ ’ਤੇ ਆਧਾਰਿਤ 30 ਮਿੰਟ ਦੀ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਸੰਗਤਾਂ ਨੇ ਇਸ ਸ਼ੋਅ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਨਵਤਾ ਅਤੇ ਸਮਾਨਤਾ ਦੇ ਮਾਰਗ ’ਤੇ ਚੱਲਣ ਦਾ ਪ੍ਰਣ ਲਿਆ।