ਐਨ.ਐੱਚ.ਐਮ.ਮੁਲਾਜ਼ਮਾਂ ਵਲੋਂ ਮੰਗਾਂ ਨਾ ਮੰਨਣ ’ਤੇ ਹੜਤਾਲ ਜਾਰੀ, ਸਿਵਲ ਸਰਜਨ ਫ਼ਾਜ਼ਿਲਕਾ ਨੂੰ ਸੌਂਪਿਆ ਮੰਗ ਪੱਤਰ
ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢੇ ਜਾਣ ਦੇ ਰੋਸ ਵਜੋਂ ਐਨ. ਐੱਚ.
ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੱਢੇ ਜਾਣ ਦੇ ਰੋਸ ਵਜੋਂ ਐਨ.ਐੱਚ.ਐਮ. ਮੁਲਾਜ਼ਮਾਂ ਦੀ ਰਾਜ ਪੱਧਰੀ ਹੜਤਾਲ ਜਾਰੀ ਹੈ। 14 ਅਗਸਤ ਦੀ ਮੀਟਿੰਗ ’ਚ ਕੋਈ ਲਿਖਤੀ ਭਰੋਸਾ ਨਾ ਮਿਲਣ ਤੋਂ ਬਾਅਦ ਯੂਨੀਅਨ ਨੇ ਸੰਘਰਸ਼ ਤੇਜ਼ ਕਰਦਿਆਂ 24 ਅਗਸਤ ਤੱਕ ਸਾਰੀਆਂ ਸਿਹਤ ਸੇਵਾਵਾਂ, ਮੀਟਿੰਗਾਂ, ਟਰੇਨਿੰਗਾਂ ਅਤੇ ਰਿਪੋਰਟਿੰਗ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਸੇ ਤਹਿਤ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਐਨ.ਐੱਚ.ਐਮ. ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਸੌਂਪਿਆ। ਆਗੂਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸਿਹਤ ਵਿਭਾਗ ਵਿਚ ਅਹਿਮ ਸੇਵਾਵਾਂ ਦੇ ਰਹੇ ਹਨ, ਇਸ ਲਈ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੇ। ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ ਗਈ। ਇਸ ਮੌਕੇ ਰਾਜੇਸ਼ ਕੁਮਾਰ, ਡਾ. ਸੁਨੀਤਾ ਕੰਬੋਜ, ਪੂਜਾ, ਬਲਜੀਤ ਸਿੰਘ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।