17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਫ਼ਾਜ਼ਿਲਕਾ ’ਚ ਖ਼ੁਸ਼ੀ ਫਾਊਂਡੇਸ਼ਨ ਵਲੋਂ ‘ਤੀਆਂ ਦੇ ਮੇਲੇ’ ਦੀਆਂ ਰੌਣਕਾਂ ਖ਼ੁਸ਼ਬੂ ਸਵਨਾ ਦੀ ਅਗਵਾਈ ਹੇਠ ਕਰਵਾਏ ਸਮਾਗਮ ’ਚ ਵੱਡੀ ਗਿਣਤੀ ’ਚ ਔਰਤਾਂ ਨੇ ਲਿਆ ਹਿੱਸਾ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ-ਅਬੋਹਰ ਰੋਡ ਸਥਿਤ ਇਕ ਨਿੱਜੀ ਪੈਲੇਸ ਵਿਖੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਪਤਨੀ ਖ਼ੁਸ਼ਬੂ ਸਾਵਣ ਸੁਖਾ ਸਵਨਾ ਦੀ ਅਗਵਾਈ ਹੇਠ ਖ਼ੁਸ਼ੀ ਫਾਊਂਡੇਸ਼ਨ ਵਲੋਂ ‘ਤੀਆਂ ਦਾ ਮੇਲਾ’ ਕਰਵਾਇਆ ਗਿਆ। ਸਮਾਗਮ ਵਿਚ ਫ਼ਾਜ਼ਿਲਕਾ ਦੀ ਵੱਡੀ ਗਿਣਤੀ ’ਚ ਔਰਤਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ।

Ad Position 21
No active advertisement
ਫਾਜ਼ਿਲਕਾ-ਅਬੋਹਰ ਰੋਡ ਸਥਿਤ ਨਿੱਜੀ ਪੈਲੇਸ ਵਿਖੇ ਕਰਵਾਏ ‘ਤੀਆਂ ਦੇ ਮੇਲੇ’ ਦੌਰਾਨ ਹਾਜ਼ਰ ਔਰਤਾਂ। ਅਜੀਤ ਤਸਵੀਰ 18-08-2026
ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ-ਅਬੋਹਰ ਰੋਡ ਸਥਿਤ ਇਕ ਨਿੱਜੀ ਪੈਲੇਸ ਵਿਖੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਪਤਨੀ ਖ਼ੁਸ਼ਬੂ ਸਾਵਣ ਸੁਖਾ ਸਵਨਾ ਦੀ ਅਗਵਾਈ ਹੇਠ ਖ਼ੁਸ਼ੀ ਫਾਊਂਡੇਸ਼ਨ ਵਲੋਂ ‘ਤੀਆਂ ਦਾ ਮੇਲਾ’ ਕਰਵਾਇਆ ਗਿਆ। ਸਮਾਗਮ ਵਿਚ ਫ਼ਾਜ਼ਿਲਕਾ ਦੀ ਵੱਡੀ ਗਿਣਤੀ ’ਚ ਔਰਤਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਪੂਰੇ ਮੇਲੇ ਦੌਰਾਨ ਖ਼ੁਸ਼ੀ, ਉਤਸ਼ਾਹ ਅਤੇ ਪੰਜਾਬੀ ਸਭਿਆਚਾਰ ਦੀ ਰੌਣਕ ਦੇਖਣ ਨੂੰ ਮਿਲੀ। ਮੇਲੇ ਦੌਰਾਨ ਵੱਖ-ਵੱਖ ਖੇਤਰਾਂ ਵਿਚ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਆਪਣੇ ਹੁਨਰ ਰਾਹੀਂ ਆਤਮ-ਨਿਰਭਰਤਾ ਵੱਲ ਵਧ ਰਹੀਆਂ ਔਰਤਾਂ ਨੂੰ ਵੀ ਵਿਸ਼ੇਸ਼ ਮੰਚ ਮੁਹੱਈਆ ਕਰਵਾਇਆ ਗਿਆ। ਇਨ੍ਹਾਂ ਔਰਤਾਂ ਵਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਵੱਖ-ਵੱਖ ਵਸਤੂਆਂ ਦੀਆਂ ਸਟਾਲਾਂ ਲਗਾਈਆਂ ਗਈਆਂ, ਜਿੱਥੇ ਪਹੁੰਚੀਆਂ ਔਰਤਾਂ ਨੇ ਖ਼ਰੀਦਦਾਰੀ ਵੀ ਕੀਤੀ। ਇਸ ਨਾਲ ਜਿੱਥੇ ਉਨ੍ਹਾਂ ਦੇ ਕਾਰੋਬਾਰ ਨੂੰ ਉਤਸ਼ਾਹ ਮਿਲਿਆ, ਉੱਥੇ ਉਨ੍ਹਾਂ ਦੇ ਹੁਨਰ ਅਤੇ ਮਿਹਨਤ ਨੂੰ ਵੀ ਮਾਣ ਮਿਲਿਆ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਖ਼ੁਸ਼ਬੂ ਸਾਵਣ ਸੁਖਾ ਸਵਨਾ ਵਲੋਂ ਚਲਾਏ ਜਾ ਰਹੇ ਖ਼ੁਸ਼ੀ ਫਾਊਂਡੇਸ਼ਨ ਵਲੋਂ ਐਤਵਾਰ ਦੇਰ ਸ਼ਾਮ ‘ਤੀਆਂ ਦੇ ਮੇਲੇ’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਲਈ ਫ਼ਾਜ਼ਿਲਕਾ ਦੀਆਂ ਔਰਤਾਂ ਨੂੰ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਵੱਡੀ ਗਿਣਤੀ ਵਿਚ ਔਰਤਾਂ ਨੇ ਪਹੁੰਚ ਕੇ ਮੇਲੇ ਦੀ ਰੌਣਕ ਵਧਾਈ। ਵਿਧਾਇਕ ਨੇ ਕਿਹਾ ਕਿ ਮੇਲੇ ਵਿਚ ਖ਼ਾਸ ਤੌਰ ’ਤੇ ਉਨ੍ਹਾਂ ਔਰਤਾਂ ਨੂੰ ਮੰਚ ਦਿੱਤਾ ਗਿਆ, ਜੋ ਘਰ ਬੈਠੇ ਆਪਣੇ ਹੁਨਰ ਨਾਲ ਵੱਖ-ਵੱਖ ਵਸਤੂਆਂ ਤਿਆਰ ਕਰਕੇ ਆਤਮ-ਨਿਰਭਰ ਬਣਨ ਵੱਲ ਅੱਗੇ ਵੱਧ ਰਹੀਆਂ ਹਨ। ਉਨ੍ਹਾਂ ਲਈ ਸਟਾਲਾਂ ਲਗਾ ਕੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿੱਕਰੀ ਦਾ ਮੌਕਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਹੋਣ ਦੇ ਨਾਲ-ਨਾਲ ਅੱਗੇ ਵਧਣ ਲਈ ਹੌਸਲਾ ਮਿਲਦਾ ਹੈ। ਖ਼ੁਸ਼ਬੂ ਸਾਵਣ ਸੁਖਾ ਸਵਨਾ ਨੇ ਕਿਹਾ ਕਿ ‘ਤੀਆਂ ਦੇ ਮੇਲੇ’ ਨੂੰ ਲੈ ਕੇ ਫ਼ਾਜ਼ਿਲਕਾ ਦੀਆਂ ਔਰਤਾਂ ਵਿਚ ਖ਼ਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਮੇਲੇ ਰਾਹੀਂ ਔਰਤਾਂ ਨੂੰ ਇੱਕ-ਦੂਜੇ ਨਾਲ ਮਿਲਣ, ਪੰਜਾਬੀ ਸਭਿਆਚਾਰ ਨਾਲ ਜੁੜਨ ਅਤੇ ਆਪਣੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਸਮੂਹ ਔਰਤਾਂ ਦੇ ਸੁਖੀ ਜੀਵਨ ਦੀ ਕਾਮਨਾ ਕਰਦਿਆਂ ਕਿਹਾ ਕਿ ਉਹ ਪਰਿਵਾਰ ਦੇ ਨਾਲ-ਨਾਲ ਸਮਾਜ ਵਿਚ ਵੀ ਆਪਣੀ ਵੱਖਰੀ ਪਛਾਣ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਅਮਰਪੁਰਾ ’ਚ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸ਼ੱਕੀ ਹਾਲਾਤਾਂ ’ਚ ਵਿਅਕਤੀ ਦੀ ਮੌਤ, ਨਸ਼ਾ ਤਸਕਰ ਦੇ ਘਰੋਂ ਮਿਲੀ ਲਾਸ਼
Ad Position 24