ਦੌਲਤਪੁਰਾ ਵਿਚ ਖੇਡ ਮੁਕਾਬਲੇ ਕਰਵਾਏ
ਅਬੋਹਰ, 17 ਅਗਸਤ (ਸੁਖਜੀਤ ਸਿੰਘ ਬਰਾੜ)-ਚੌਧਰੀ ਫਿਜ਼ੀਕਲ ਅਕੈਡਮੀ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਪਿੰਡ ਦੌਲਤਪੁਰਾ ਵਿਖੇ ਖੇਡ ਮੁਕਾਬਲੇ ਕਰਵਾਏ ਗਏ। ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨ ਮੁੰਡੇ, ਕੁੜੀਆਂ ਨੇ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ।
ਅਬੋਹਰ, 17 ਅਗਸਤ (ਸੁਖਜੀਤ ਸਿੰਘ ਬਰਾੜ)-ਚੌਧਰੀ ਫਿਜ਼ੀਕਲ ਅਕੈਡਮੀ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਪਿੰਡ ਦੌਲਤਪੁਰਾ ਵਿਖੇ ਖੇਡ ਮੁਕਾਬਲੇ ਕਰਵਾਏ ਗਏ। ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨ ਮੁੰਡੇ, ਕੁੜੀਆਂ ਨੇ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਚੌਧਰੀ ਫਿਜ਼ੀਕਲ ਅਕੈਡਮੀ ਦੇ ਸੰਚਾਲਕ ਕੋਚ ਮਨਪ੍ਰੀਤ ਕੰਬੋਜ ਨੇ ਕਿਹਾ ਕਿ ਸਾਡਾ ਮਨੋਰਥ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਹੈ। ਅਸੀਂ ਨੌਜਵਾਨਾਂ ਨੂੰ ਪੁਲਿਸ, ਫ਼ੌਜ ਵਿਚ ਭਰਤੀ ਹੋਣ ਲਈ ਕੋਚਿੰਗ ਵੀ ਦਿੰਦੇ ਹਾਂ ਤਾਂ ਕਿ ਸਾਡੇ ਨੌਜਵਾਨ ਨਸ਼ੇ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜ ਕੇ ਆਪਣੇ ਸਰੀਰ ਨੂੰ ਤੰਦਰੁਸਤ ਬਣਾਉਣ। ਸਮਾਪਤੀ ’ਤੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਜੇਤੂ ਮੁੰਡੇ , ਕੁੜੀਆਂ ਨੂੰ ਇਨਾਮ ਵੀ ਵੰਡੇ ਗਏ।