17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵੱਖ - ਵੱਖ ਥਾਈਂ ਉਤਸ਼ਾਹ ਨਾਲ ਮਨਾਇਆ ਆਜ਼ਾਦੀ ਦਿਵਸ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ’ਚ

ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਸਥਾਨਕ ਜੀ. ਏ.

Ad Position 21
No active advertisement
ਅਬੋਹਰ ਦੇ ਐੱਸ.ਡੀ.ਐੱਮ ਕਿਰਪਾਲ ਬੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਪੰਜਾਬੀ ਸਭਿਆਚਾਰਕ ਮੰਚ ਦੇ ਚੇਅਰਮੈਨ ਕਰਨਲ ਗਾਬਾ, ਪ੍ਰਧਾਨ ਅੰਕੁਰ ਗਰਗ ਅਤੇ ਹੋਰ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 18-08-2026
ਫ਼ਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਸਥਾਨਕ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਿਆ ਵਿਖੇ 80ਵਾਂ ਆਜ਼ਾਦੀ ਦਿਹਾੜਾ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਪ੍ਰਿੰਸੀਪਲ ਨਰੇਸ਼ ਸਪੜਾ ਨੇ ਕੀਤੀ, ਜਿਨ੍ਹਾਂ ਨੇ ਪੂਰੇ ਸਤਿਕਾਰ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗਾਣ ਗਾਇਆ। ਆਪਣੇ ਸੰਬੋਧਨ ਦੌਰਾਨ ਪ੍ਰਿੰਸੀਪਲ ਨਰੇਸ਼ ਸਪੜਾ ਨੇ ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਇਸ ਆਜ਼ਾਦੀ ਦੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ, ਕੋਰੀਓਗ੍ਰਾਫੀ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ। ਛੋਟੇ ਬੱਚਿਆਂ ਵੱਲੋਂ ਦੇਸ਼ ਭਗਤਾਂ ਦੇ ਪਹਿਰਾਵੇ ’ਚ ਪੇਸ਼ ਕੀਤੀਆਂ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ। ਗਾਡਵਿਨ ਪਬਲਿਕ ਸਕੂਲ ਘੱਲੂ ’ਚ ਮਨਾਇਆ ਆਜ਼ਾਦੀ ਦਿਹਾੜਾ ਅਤੇ ਤੀਜ ਦਾ ਤਿਉਹਾਰ ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਆਜ਼ਾਦੀ ਦਿਹਾੜਾ ਅਤੇ ਤੀਜ ਦਾ ਤਿਉਹਾਰ ਦੇਸ਼ ਭਗਤੀ ਅਤੇ ਸਭਿਆਚਾਰਕ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪ੍ਰਬੰਧਕੀ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਅਤੇ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਦੱਸਿਆ ਕਿ ਸਮਾਗਮ ਦਾ ਆਗਾਜ਼ ਵਿਦਿਆਰਥੀਆਂ ਦੇ ਸਮੂਹ ਗਾਣ ਨਾਲ ਹੋਇਆ। ਤੀਜ ਦੇ ਤਿਉਹਾਰ ਨੂੰ ਸਮਰਪਿਤ ਯੂ.ਕੇ.ਜੀ. ਦੇ ਬੱਚਿਆਂ ਨੇ ਪੰਜਾਬੀ ਲੋਕ ਨਾਚ ਗਿੱਧਾ ਪੇਸ਼ ਕਰਕੇ ਸਭਿਆਚਾਰਕ ਰੰਗ ਬੰਨਿ੍ਹਆ, ਜਦਕਿ ਛੇਵੀਂ ਜਮਾਤ ਦੀ ਮਾਡਲ ਸਹਿਜਲ ਨੇ ਆਜ਼ਾਦੀ ਦਿਹਾੜੇ ’ਤੇ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ। ਪੂਰਾ ਸਕੂਲ ਕੰਪਲੈਕਸ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਅਜੰਪਸ਼ਨ ਕਾਨਵੈਂਟ ਸਕੂਲ ਨੇ ਮਨਾਇਆ ਆਜ਼ਾਦੀ ਦਿਹਾੜਾ ਅਬੋਹਰ, (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ’ਤੇ ਸਥਿਤ ਅਜੰਪਸ਼ਨ ਕਾਨਵੈਂਟ ਸਕੂਲ ਦੇ ਡਾਇਰੈਕਟਰ ਫਾਦਰ ਸਿਜਿਥ ਜੌਨ ਅਤੇ ਪ੍ਰਿੰਸੀਪਲ ਸਿਸਟਰ ਮੇਬਲ ਦੀ ਅਗਵਾਈ ਹੇਠ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਡਾਇਰੈਕਟਰ ਫਾਦਰ ਸਿਜਿਥ ਜੌਨ ਨੇ ਝੰਡਾ ਲਹਿਰਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਅਤੇ ਭਾਸ਼ਣ ਦੇ ਕੇ ਉੱਥੇ ਮੌਜੂਦ ਸਾਰੇ ਲੋਕਾਂ ਦੇ ਦਿਲਾਂ ਵਿਚ ਦੇਸ਼ ਭਗਤੀ ਦਾ ਉਤਸ਼ਾਹ ਭਰ ਦਿੱਤਾ। ਤਾੜੀਆਂ ਦੀ ਗੂੰਜ ਨਾਲ ਪੂਰਾ ਸਕੂਲ ਵਿਹੜਾ ਗੂੰਜ ਉੱਠਿਆ। ਇਸ ਤੋਂ ਬਾਅਦ ਬੱਚਿਆਂ ਨੇ ਦੇਸ਼ ਭਗਤੀ ’ਤੇ ਆਧਾਰਿਤ ਡਾਂਸ ਪੇਸ਼ ਕੀਤਾ। ਨਰਸਰੀ ਕਲਾਸ ਦੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਸੁਣਾਈਆਂ ਗਈਆਂ ਛੋਟੀਆਂ ਕਵਿਤਾਵਾਂ ਨੂੰ ਸੁਣ ਕੇ ਸਾਰਿਆਂ ਨੇ ਬਹੁਤ ਮਾਣ ਮਹਿਸੂਸ ਕੀਤਾ। ਡਾਇਰੈਕਟਰ ਫਾਦਰ ਸਿਜਿਥ ਜੌਨ ਨੇ ਆਪਣੇ ਭਾਸ਼ਣ ਵਿਚ ਆਜ਼ਾਦੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਸੰਦੇਸ਼ ਦਿੱਤਾ ਕਿ ਅਸੀਂ ਇਕ ਚੰਗੇ ਨਾਗਰਿਕ ਦੀ ਭੂਮਿਕਾ ਨਿਭਾਉਂਦੇ ਹੋਏ ਇਕ-ਦੂਜੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੀਏ। ਉਨ੍ਹਾਂ ਅਤੇ ਪ੍ਰਿੰਸੀਪਲ ਸਿਸਟਰ ਮੇਬਲ ਨੇ ਸਮਾਗਮ ਵਿਚ ਹਾਜ਼ਰ ਸਾਰੇ ਬੱਚਿਆਂ, ਮਾਪਿਆਂ ਅਤੇ ਅਜੰਪਸ਼ਨ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਇਸ ਸਮਾਰੋਹ ਨੂੰ ਸਫਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ। ਪੰਜਾਬੀ ਸੱਭਿਆਚਾਰ ਮੰਚ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਚੌਕ ’ਤੇ ਮਨਾਇਆ ਆਜ਼ਾਦੀ ਦਿਹਾੜਾ ਅਬੋਹਰ, (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬੀ ਸੱਭਿਆਚਾਰ ਮੰਚ ਵਲੋਂ ਸੰਸਥਾਪਕ ਸਰਪ੍ਰਸਤ ਗੁਰਚਰਨ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਾਈਸ ਚੇਅਰਮੈਨ ਸੰਜੀਵ ਮਿੱਢਾ ਅਤੇ ਮੁੱਖ ਸਲਾਹਕਾਰ ਸ੍ਰੀਮਤੀ ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਅਤੇ ਮੰਚ ਦੇ ਪ੍ਰਧਾਨ ਅੰਕੁਰ ਗਰਗ ਦੀ ਅਗਵਾਈ ਵਿਚ 80ਵੇਂ ਆਜ਼ਾਦੀ ਦਿਵਸ ਦੇ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਮਾਰਕ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੰਚ ਦੇ ਚੇਅਰਮੈਨ ਕਰਨਲ ਐੱਸ.ਪੀ.ਆਰ. ਗਾਬਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਰਿਟਾਇਰਡ ਬੈਂਕ ਅਧਿਕਾਰੀ ਬਨ੍ਹਵਾਰੀ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਐੱਸ.ਡੀ.ਐੱਮ. ਅਬੋਹਰ ਕ੍ਰਿਪਾਲਬੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਫੁੱਲਾਂ ਦੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਅਬੋਹਰ ਅਵਿਨਾਸ਼ ਚੰਦਰ ਅਤੇ ਥਾਣਾ ਸਿਟੀ 1 ਦੇ ਐੱਸ.ਐੱਚ.ਓ. ਇੰਸਪੈਕਟਰ ਮਨਿੰਦਰ ਸਿੰਘ ਵੀ ਮੌਜੂਦ ਸਨ। ਮੰਚ ਦੇ ਸਕੱਤਰ ਵਿਵੇਕ ਮੁੰਜਾਲ ਸੰਨ੍ਹੀ ਅਤੇ ਐਡਵੋਕੇਟ ਕਿਰਨ ਸ਼ਰਮਾ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਆਦਮ ਕੱਦ ਬੁੱਤ ਅੱਗੇ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿਚ ਐਡਵੋਕੇਟ ਸੁਖਬੀਰ ਕੌਰ, ਸ੍ਰੀਮਤੀ ਅਨੀਤਾ ਚੋਪੜਾ, ਸ੍ਰੀਮਤੀ ਸਿਲਵੀ ਸਿਧਾਨਾ, ਸ੍ਰੀਮਤੀ ਸ਼ਿਲਪਾ ਬਜਾਜ ਗਾਬਾ, ਪਵਾਰ ਕਾਮ ਦੇ ਅਬੋਹਰ ਸਥਿਤ ਸਹਾਇਕ ਐੱਸ.ਡੀ.ਓ. ਜਤਿੰਦਰ ਮਹੇਸ਼ਵਰੀ, ਰਿਤੇਸ਼ ਅਗਰਵਾਲ, ਨਿਤੇਸ਼ ਗੁਪਤਾ, ਸੁਰਿੰਦਰ ਸੋਨੀ, ਅਰੁਣ ਸਿਡਾਨਾ, ਅੰਜੁਮ ਕੁੱਕੜ, ਰਮਣੀਕ ਮਿੱਢਾ ਅਤੇ ਸਤੀਸ਼ ਛਾਬੜਾ ਸਮੇਤ ਕਈ ਪਤਵੰਤੇ ਸ਼ਾਮਲ ਸਨ। ਕਿਲਕਾਰੀ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਮਨਮੋਹਕ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਪੰਜਾਬੀ ਸਭਿਆਚਾਰ ਮੰਚ ਵਲੋਂ ‘ਕਿਲਕਾਰੀ’ ਦੇ ਸਾਰੇ ਬੱਚਿਆਂ ਨੂੰ ਤੋਹਫ਼ੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਕ੍ਰਿਪਾਲਬੀਰ ਸਿੰਘ ਨੇ ਹਾਜ਼ਰ ਇਲਾਕਾ ਵਾਸੀਆਂ ਨੂੰ ਆਪਣੇ ਮੌਲਿਕ ਅਧਿਕਾਰਾਂ ਦਾ ਲਾਭ ਪ੍ਰਾਪਤ ਕਰਨ ਦੇ ਨਾਲ-ਨਾਲ ਨੈਤਿਕ ਜ਼ਿੰਮੇਵਾਰੀਆਂ ਵੀ ਪੂਰੀ ਤਰ੍ਹਾਂ ਨਿਭਾਉਣ ਦਾ ਸੱਦਾ ਦਿੱਤਾ। ਮੰਚ ਦੇ ਚੇਅਰਮੈਨ ਕਰਨਲ ਐੱਸ.ਪੀ.ਆਰ. ਗਾਬਾ ਨੇ ਭਾਰਤੀ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਮਹਾਪੁਰਖਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਦੀ ਸੁਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕਰਨ ਵਾਲੇ ਵੀਰ ਸੈਨਿਕਾਂ ਨੂੰ ਨਮਨ ਕੀਤਾ। ਅੰਤ ਵਿਚ ਮੰਚ ਦੇ ਸਕੱਤਰ ਐਡਵੋਕੇਟ ਕਿਰਨ ਸ਼ਰਮਾ ਨੇ ਸਮਾਗਮ ਵਿਚ ਪਹੁੰਚੇ ਸਾਰੇ ਮਹਿਮਾਨਾਂ, ਅਧਿਕਾਰੀਆਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਕਾਂਗਰਸ ਦਫ਼ਤਰ ਦਾ ਘਿਰਾਓੋ ਅਗਲੀ ਖ਼ਬਰ ਭਾਰਤ-ਪਾਕਿ ਸਰਹੱਦ ’ਤੇ ਦੇਸ਼ ਭਗਤੀ ਦੇ ਰੰਗ ’ਚ ਰੰਗਿਆ ਸਾਦਕੀ ਬਾਰਡਰ ਤਪਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਲੋਕਾਂ ਨੇ ਦਿਖਾਇਆ...
Ad Position 24