ਨਸ਼ੇ ਦੀ ਵੱਧ ਮਾਤਰਾ ਨਾਲ ਵਿਅਕਤੀ ਦੀ ਮੌਤ ਦੇ ਮਾਮਲੇ ’ਚ 2 ਗ੍ਰਿਫ਼ਤਾਰ
ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਨੇੜਲੇ ਪਿੰਡ ਪੰਜਾਵਾ ਮਾਡਲ ਵਿਖੇ ਨਸ਼ੇ ਦੀ ਵੱਧ ਮਾਤਰਾ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ’ਚ ਥਾਣਾ ਖੂਈਆਂ ਸਰਵਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਬੀ.
ਸ
ਸੁਖਜਿੰਦਰ ਸਿੰਘ ਦੀ ਫਾਈਲ ਫ਼ੋਟੋ।
19-08-2026
ਅਬੋਹਰ, 18 ਅਗਸਤ (ਵਿਵੇਕ ਹੂੜੀਆ)-ਨੇੜਲੇ ਪਿੰਡ ਪੰਜਾਵਾ ਮਾਡਲ ਵਿਖੇ ਨਸ਼ੇ ਦੀ ਵੱਧ ਮਾਤਰਾ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ’ਚ ਥਾਣਾ ਖੂਈਆਂ ਸਰਵਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਬੀ.ਐਨ.ਐੱਸ.ਦੀ ਧਾਰਾ 105 ਅਤੇ 3(5) ਤਹਿਤ ਕੇਸ ਦਰਜ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਪ੍ਰੇਮ ਕੁਮਾਰ ਪੁੱਤਰ ਰਾਮ ਪ੍ਰਤਾਪ ਅਤੇ ਨਿਸ਼ਾਨ ਸਿੰਘ ਪੁੱਤਰ ਭਜਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ ਉਰਫ਼ ਕਾਲਾ ਵਜੋਂ ਹੋਈ ਹੈ, ਜੋ ਆਪਣੇ ਪਿੱਛੇ ਦੋ ਛੋਟੀਆਂ ਧੀਆਂ ਛੱਡ ਗਿਆ ਹੈ। ਮ੍ਰਿਤਕ ਦੇ ਭਰਾ ਪ੍ਰਗਟ ਸਿੰਘ ਨੇ ਦੱਸਿਆ ਕਿ ਸੁਖਜਿੰਦਰ 16 ਅਗਸਤ ਦੀ ਸਵੇਰ ਨੂੰ ਘਰੋਂ ਨਿਕਲਿਆ ਸੀ, ਪਰ ਦੇਰ ਸ਼ਾਮ ਤੱਕ ਵਾਪਸ ਨਹੀਂ ਪਰਤਿਆ। ਭਾਲ ਕਰਨ ’ਤੇ ਉਸ ਦੀ ਲਾਸ਼ ਨਿਸ਼ਾਨ ਸਿੰਘ ਦੇ ਘਰੋਂ ਬਰਾਮਦ ਹੋਈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਦੋਵਾਂ ਮੁਲਜ਼ਮਾਂ ਨੇ ਹੀ ਉਸ ਨੂੰ ਨਸ਼ੇ ਦੀ ਵੱਧ ਮਾਤਰਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਐੱਸ.ਪੀ.ਅਬੋਹਰ ਆਸਵੰਤ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਮੁੱਖ ਸਪਲਾਇਰਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦਾ ਸਹਿਯੋਗ ਕਰਨ।