19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਾਵਰਕਾਮ ਵਲੋਂ ਬਿਜਲੀ ਬਿੱਲ ਦਾ ਬਕਾਇਆ ਵਸੂਲਣ ਲਈ ਡਿਫਾਲਟਰ ਖਪਤਕਾਰਾਂ ਦੇ ਕੁਨੈੱਕਸ਼ਨ ਕੱਟਣੇ ਕੀਤੇ ਸ਼ੁਰੂ

ਮੰਡੀ ਅਰਨੀਵਾਲਾ, 18 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਬਿਜਲੀ ਬਿੱਲ ਬਕਾਇਆ ਖਪਤਕਾਰਾਂ ਖ਼ਿਲਾਫ਼ ਬਿਜਲੀ ਵਿਭਾਗ ਵਲੋਂ ਸਖ਼ਤੀ ਕਰ ਦਿੱਤੀ ਗਈ ਹੈ। ਡਿਫਾਲਟਰ ਖਪਤਕਾਰਾਂ ਦੇ ਕਨੈੱਕਸ਼ਨ ਕੱਟਣ ਦੀ ਮੁਹਿੰਮ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ ਡਿਵੀਜ਼ਨ ਅਰਨੀਵਾਲਾ ਵਲੋਂ ਵੀ ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕਨੈੱਕਸ਼ਨ ਕੱਟੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 19-08-2026
ਮੰਡੀ ਅਰਨੀਵਾਲਾ, 18 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਬਿਜਲੀ ਬਿੱਲ ਬਕਾਇਆ ਖਪਤਕਾਰਾਂ ਖ਼ਿਲਾਫ਼ ਬਿਜਲੀ ਵਿਭਾਗ ਵਲੋਂ ਸਖ਼ਤੀ ਕਰ ਦਿੱਤੀ ਗਈ ਹੈ। ਡਿਫਾਲਟਰ ਖਪਤਕਾਰਾਂ ਦੇ ਕਨੈੱਕਸ਼ਨ ਕੱਟਣ ਦੀ ਮੁਹਿੰਮ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਸਬ ਡਿਵੀਜ਼ਨ ਅਰਨੀਵਾਲਾ ਵਲੋਂ ਵੀ ਡਿਫਾਲਟਰ ਖਪਤਕਾਰਾਂ ਦੇ ਬਿਜਲੀ ਕਨੈੱਕਸ਼ਨ ਕੱਟੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਓ ਅਰਨੀਵਾਲਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਬਿਜਲੀ ਦੇ ਬਿਲ ਉਗਰਾਹੀ ਦੇ ਸਬੰਧੀ ਵਿਚ ਮੁਹਿੰਮ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ ਤੇ ਸ਼ੁਰੂ ਕੀਤੀ ਜਾ ਰਹੀ ਹੈ। ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਹਨ। ਉਹ ਆਪਣਾ ਬਕਾਇਆ ਜਲਦੀ ਤੋਂ ਜਲਦੀ ਜਮਾ ਕਰਵਾ ਦੇਣ । ਉਨ੍ਹਾਂ ਕਿਹਾ ਕਿ ਜੇਕਰ ਖਪਤਕਾਰ ਵਲੋਂ ਸਮੇਂ ਸਿਰ ਬਿੱਲਾਂ ਦੀ ਅਦਾਇਗੀ ਨਹੀਂ ਕੀਤੀ ਗਈ ਤਾਂ ਵਿਭਾਗ ਦੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਬਿਜਲੀ ਕਨੈੱਕਸ਼ਨ ਤੁਰੰਤ ਕੱਟ ਦਿੱਤੇ ਜਾਣਗੇ ਅਤੇ ਬਿਜਲੀ ਬੋਰਡ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਉਨ੍ਹਾਂ ਨੇ ਉਨ੍ਹਾਂ ਖਪਤਕਾਰਾਂ ਨੂੰ ਕਿਹਾ ਹੈ ਕਿ ਜਿਨ੍ਹਾਂ ਵੱਲ ਬਕਾਇਆ ਹੈ ਉਹ ਆਪਣਾ ਬਕਾਇਆ ਜਲਦ ਤੋਂ ਜਲਦ ਸਬ ਡਿਵੀਜ਼ਨ ਦੇ ਦਫ਼ਤਰ ਵਿਚ ਜਮਾ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਜਨਰਲ ਕੈਟਾਗਰੀ ਦੇ ਆਗੂਆਂ ਅਤੇ ਜਲਾਲਾਬਾਦ ਵਾਸੀਆਂ ਵਲੋਂ ਭਗਵੰਤ ਮਾਨ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਅਗਲੀ ਖ਼ਬਰ ਨਾਰਦਰਨ ਰੇਲਵੇ ਪੈਸੇਂਜਰਜ਼ ਕਮੇਟੀ ਦੀ ਮਹੀਨਾਵਾਰ ਮੀਟਿੰਗ
Ad Position 24