ਸ੍ਰੀ ਰਾਮ ਸੰਕੀਰਤਨ ਮੰਦਰ ’ਚ ਜਨਮ ਅਸ਼ਟਮੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਸੰਕੀਰਤਨ ਮੰਦਰ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਸਤਪਾਲ ਉਬਵੇਜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 4 ਸਤੰਬਰ ਨੂੰ ਮਨਾਈ ਜਾਣ ਵਾਲੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਸ੍ਰੀ ਰਾਮ ਸੰਕੀਰਤਨ ਮੰਦਰ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਸਤਪਾਲ ਉਬਵੇਜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ 4 ਸਤੰਬਰ ਨੂੰ ਮਨਾਈ ਜਾਣ ਵਾਲੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਸਤਪਾਲ ਉਬਵੇਜਾ ਨੇ ਦੱਸਿਆ ਕਿ ਜਨਮ ਅਸ਼ਟਮੀ ਮੌਕੇ ਮੰਦਰ ਨੂੰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਾਇਆ ਜਾਵੇਗਾ। ਰਾਤ ਨੂੰ ਵਿਸ਼ੇਸ਼ ਸੰਕੀਰਤਨ ਕਰਵਾਇਆ ਜਾਵੇਗਾ ਅਤੇ ਰਾਤ 12 ਵਜੇ ਸ੍ਰੀ ਕ੍ਰਿਸ਼ਨ ਜਨਮ ਉਤਸਵ ਉਪਰੰਤ ਸਾਂਝੀ ਆਰਤੀ ਹੋਵੇਗੀ। ਇਸ ਮੌਕੇ ਮੱਖਣ-ਮਿਸ਼ਰੀ ਸਮੇਤ ਪ੍ਰਸਾਦ ਵੰਡਿਆ ਜਾਵੇਗਾ। ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਦੇਖਦਿਆਂ ਪ੍ਰਬੰਧ ਸੁਚੱਜੇ ਰੱਖਣ ’ਤੇ ਵੀ ਚਰਚਾ ਕੀਤੀ ਗਈ। ਕਮੇਟੀ ਨੇ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸਮਾਗਮ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ਵਿਚ ਵਿਜੇ ਪੁਜਾਰਾ, ਹੈਪੀ ਸ਼ਰਮਾ, ਰੌਸ਼ਨ ਲਾਲ ਸੇਤੀਆ, ਅੰਕੁਸ਼ ਛਾਬੜਾ, ਭਾਰਤ ਭੂਸ਼ਨ ਗਰਗ, ਰਾਕੇਸ਼ ਨਾਰੰਗ, ਪਰਮਜੀਤ ਪੁਜਾਨੀ, ਸ਼ਿਵਮ ਠਕਰਾਲ, ਵਿਨੋਦ ਅਰੋੜਾ ਅਤੇ ਪੁਜਾਰੀ ਚਿਮਨ ਲਾਲ ਸ਼ਰਮਾ, ਰਾਜੇਸ਼ ਸ਼ਰਮਾ ਅਤੇ ਦਿਨੇਸ਼ ਸ਼ਰਮਾ ਹਾਜ਼ਰ ਸਨ।