19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਵਿਧਾਇਕ ਸਵਨਾ ਨੇ ਪਿੰਡ ਸੈਣੀਆਂ ਅਤੇ ਸੁਰੇਸ਼ ਵਾਲੀ ’ਚ 22 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਕਿਹਾ, ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਹਲਕੇ ਦੇ ਪਿੰਡਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਸੈਣੀਆਂ ਅਤੇ ਸੁਰੇਸ਼ ਵਾਲੀ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ, ਨਾਲੀਆਂ ਦੀ ਨਿਕਾਸੀ, ਸੜਕਾਂ ਅਤੇ ਪਿੰਡ ਦੇ ਹੋਰ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 19-08-2026
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਹਲਕੇ ਦੇ ਪਿੰਡਾਂ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਸੈਣੀਆਂ ਅਤੇ ਸੁਰੇਸ਼ ਵਾਲੀ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ, ਨਾਲੀਆਂ ਦੀ ਨਿਕਾਸੀ, ਸੜਕਾਂ ਅਤੇ ਪਿੰਡ ਦੇ ਹੋਰ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੌਰਾਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸਵਨਾ ਨੇ ਦੱਸਿਆ ਕਿ ਕੁੱਝ ਪਿੰਡਾਂ ਵਿਚ ਵਿਕਾਸ ਕਾਰਜ ਪੂਰੇ ਹੋਣ ’ਤੇ ਅੱਜ ਉਨ੍ਹਾਂ ਦੇ ਉਦਘਾਟਨ ਕੀਤੇ ਗਏ ਹਨ, ਜਦਕਿ ਜੋ ਕੰਮ ਬਾਕੀ ਰਹਿ ਗਏ ਸਨ, ਉਨ੍ਹਾਂ ਦੇ ਨੀਂਹ ਪੱਥਰ ਰੱਖ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਸਾਰੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਬਕਾਇਆ ਕੰਮਾਂ ਲਈ ਹੋਰ ਗਰਾਂਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀਆਂ ਹੋਰ ਮੰਗਾਂ ਵੀ ਆਉਣ ਵਾਲੇ ਦਿਨਾਂ ਵਿਚ ਗਰਾਂਟਾਂ ਜਾਰੀ ਕਰਕੇ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਹਰ ਪਿੰਡ ਦਾ ਬਿਨਾਂ ਕਿਸੇ ਵਿਤਕਰੇ ਤੋਂ ਨਿਰੰਤਰ ਵਿਕਾਸ ਕੀਤਾ ਜਾ ਰਿਹਾ ਹੈ। ਪਿੰਡ ਸੈਣੀਆਂ ਸਮੇਤ ਹਲਕੇ ਦੇ ਹੋਰਨਾਂ ਪਿੰਡਾਂ ਵਿਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਬਲਕਾਰ, ਕੇਰੀਆਂ ਤੋਂ ਸਰਪੰਚ ਰਾਕੇਸ਼, ਬਲਾਕ ਪ੍ਰਧਾਨ ਧਰਮਵੀਰ, ਸੈਣੀ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਗੁਰਸੇਵਕ, ਕੰਬੋਜ ਭਲਾਈ ਬੋਰਡ ਦੇ ਚੇਅਰਮੈਨ ਰਾਜ ਤਿਲਕ, ਸੁਮੀਤ, ਬੱਬੂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਵਰਕਰ ਤੇ ਪਿੰਡ ਵਾਸੀ ਵੱਡੀ ਗਿਣਤੀ ’ਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਜਲਾਲਾਬਾਦ ਵੈਸਟ ਵਲੋਂ ਡੀ.ਜੀ.ਐਨ. ਸੰਜੇ ਠਕਰਾਲ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸ੍ਰੀ ਰਾਮ ਸੰਕੀਰਤਨ ਮੰਦਰ ’ਚ ਜਨਮ ਅਸ਼ਟਮੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24