19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਵਕੀਲ ਨਾਲ ਬਦਸਲੂਕੀ ਦੇ ਮਾਮਲੇ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਸਖ਼ਤ ਕਾਨੂੰਗੋ ਦੇ ਤਬਾਦਲੇ ਅਤੇ ਵਿਭਾਗੀ ਜਾਂਚ ਦੀ ਕੀਤੀ ਮੰਗ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੀ ਇਕ ਹੰਗਾਮੀ ਬੈਠਕ ਪ੍ਰਧਾਨ ਐਡਵੋਕੇਟ ਸੁਤੰਤਰਜੋਤ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ। ਬੈਠਕ ’ਚ 13 ਅਗਸਤ ਨੂੰ ਮਾਲ ਦਫ਼ਤਰ ਵਿਚ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਬਲਜਿੰਦਰ ਕੁਮਾਰ ਸੁਥਾਰ ਨਾਲ ਸਰਕਲ ਟਿੱਲਾਂਵਾਲੀ ਦੇ ਕਾਨੂੰਗੋ ਅਰਵਿੰਦ ਵਲੋਂ ਕੀਤੀ ਗਈ ਕਥਿਤ ਬਦਸਲੂਕੀ, ਬਦਤਮੀਜ਼ੀ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਦੇ ਮਾਮਲੇ ’ਤੇ ਗੰਭੀਰ ਚਿੰਤਾ ਪ੍ਰਗਟਾਈ ਗਈ।

Ad Position 21
No active advertisement
ਅਜੀਤ ਡੈਸਕ 19-08-2026
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੀ ਇਕ ਹੰਗਾਮੀ ਬੈਠਕ ਪ੍ਰਧਾਨ ਐਡਵੋਕੇਟ ਸੁਤੰਤਰਜੋਤ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ। ਬੈਠਕ ’ਚ 13 ਅਗਸਤ ਨੂੰ ਮਾਲ ਦਫ਼ਤਰ ਵਿਚ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਬਲਜਿੰਦਰ ਕੁਮਾਰ ਸੁਥਾਰ ਨਾਲ ਸਰਕਲ ਟਿੱਲਾਂਵਾਲੀ ਦੇ ਕਾਨੂੰਗੋ ਅਰਵਿੰਦ ਵਲੋਂ ਕੀਤੀ ਗਈ ਕਥਿਤ ਬਦਸਲੂਕੀ, ਬਦਤਮੀਜ਼ੀ ਅਤੇ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਦੇ ਮਾਮਲੇ ’ਤੇ ਗੰਭੀਰ ਚਿੰਤਾ ਪ੍ਰਗਟਾਈ ਗਈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਸਬੰਧਿਤ ਅਧਿਕਾਰੀ ਦੇ ਰਵੱਈਏ ਦੀ ਪੁਰਜ਼ੋਰ ਨਿੰਦਾ ਕੀਤੀ। ਮਤੇ ਵਿਚ ਕਿਹਾ ਗਿਆ ਕਿ ਨਿਆਂ ਪ੍ਰਣਾਲੀ ਨਾਲ ਜੁੜੇ ਐਡਵੋਕੇਟ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਾਨੂੰਨ ਦੇ ਰਾਜ ਅਤੇ ਇਨਸਾਫ਼ ਦੇ ਮੂਲ ਸਿਧਾਂਤਾਂ ਦੇ ਉਲਟ ਹੈ, ਜਿਸ ਨਾਲ ਕੰਮਕਾਜੀ ਮਾਹੌਲ ਵੀ ਖ਼ਰਾਬ ਹੁੰਦਾ ਹੈ। ਬਾਰ ਐਸੋਸੀਏਸ਼ਨ ਨੇ ਫ਼ੈਸਲਾ ਕੀਤਾ ਹੈ ਕਿ ਇਕ ਉੱਚ ਪੱਧਰੀ ਵਫ਼ਦ ਜ਼ਿਲ੍ਹਾ ਕਲੈਕਟਰ/ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਨਾਲ ਮੁਲਾਕਾਤ ਕਰਕੇ ਸਬੰਧਿਤ ਅਧਿਕਾਰੀ ਦੇ ਤੁਰੰਤ ਤਬਾਦਲੇ ਦੀ ਮੰਗ ਨੂੰ ਲੈ ਕੇ ਰਸਮੀ ਮੰਗ ਪੱਤਰ ਸੌਂਪੇਗਾ। ਇਸ ਦੇ ਨਾਲ ਹੀ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਬਦਲੇ ਅਧਿਕਾਰੀ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰਨ ਦੀ ਮੰਗ ਵੀ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗ ਪੱਤਰ ਸੌਂਪਣ ਦੇ 7 ਦਿਨਾਂ ਦੇ ਅੰਦਰ ਪ੍ਰਸ਼ਾਸਨ ਵਲੋਂ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਨਸ਼ੇ ਦੀ ਹਾਲਤ ’ਚ ਘੁੰਮ ਰਹੇ ਵਿਅਕਤ... ਅਗਲੀ ਖ਼ਬਰ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਪੰਜਾਬ ਪੁਲਿਸ ਦੇ ਫਿਜ਼ੀਕਲ ਅਤੇ ਏਅਰ ਫੋਰਸ ਦੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ
Ad Position 24