ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ
ਨਸ਼ੇ ਦੀ ਹਾਲਤ ’ਚ ਘੁੰਮ ਰਹੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਅਮੀਰ ਖ਼ਾਸ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਮਨਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ ਵਾਸੀ ਲੱਲਾ ਬਸਤੀ ਜਲਾਲਾਬਾਦ ਡਿੱਕ-ਡੋਲੇ ਖਾਂਦਾ ਆਉਂਦਾ ਨਜ਼ਰ ਆਇਆ।
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਅਮੀਰ ਖ਼ਾਸ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਮਨਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ ਵਾਸੀ ਲੱਲਾ ਬਸਤੀ ਜਲਾਲਾਬਾਦ ਡਿੱਕ-ਡੋਲੇ ਖਾਂਦਾ ਆਉਂਦਾ ਨਜ਼ਰ ਆਇਆ। ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਡੋਪ ਟੈੱਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਫ਼ਾਜ਼ਿਲਕਾ-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਬੱਸ ਅੱਡਾ ਘੁਬਾਇਆ ਨੇੜੇ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕੁਲਵੰਤ ਸਿੰਘ ਪੁੱਤਰ ਬੱਗੂ ਸਿੰਘ ਵਾਸੀ ਪਿੰਡ ਘੁਬਾਇਆ ਨਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ। ਪੁਲਿਸ ਨੇ ਉਕਤ ਵਿਅਕਤੀ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸੜਕ ਹਾਦਸੇ ’ਚ ਨੌਜਵਾਨ ਦੀ ਮੌਤ, ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ ’ਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਜਸਬੀਰ ਪੁੱਤਰ ਰਾਮਪਾਲ ਵਾਸੀ ਰਾਇਸਨ ਨਿਗਦੂ, ਕਰਨਾਲ, ਹਰਿਆਣਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 16 ਅਗਸਤ ਨੂੰ ਮੇਨ ਰੋਡ ਜਲਾਲਾਬਾਦ ਵਿਖੇ ਇਕ ਅਣਪਛਾਤੇ ਵਾਹਨ ਚਾਲਕ ਨੇ ਉਸ ਦੇ ਲੜਕੇ ਅਭਿਸ਼ੇਕ ਉਰਫ਼ ਸੁਸ਼ਾਂਤ ਵਰਮਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦੀ ਹਾਲਤ ’ਚ ਘੁੰਮਦੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਜੈਵੀਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਮਾਹੂਆਣਾ ਬੋਦਲਾ ਨੇੜੇ ਪੁੱਜੀ ਤਾਂ 2 ਨੌਜਵਾਨ ਨਸ਼ੇ ਵਿਚ ਝੂਲਦੇ ਦਿਖਾਈ ਦਿੱਤੇ। ਪੁਲਿਸ ਨੇ ਸਾਜਨ ਸਿੰਘ ਅਤੇ ਰਾਜ ਕੁਮਾਰ ਪੁੱਤਰ ਜਗਦੀਸ਼ ਸਿੰਘ ਵਾਸੀ ਅਰਨੀਵਾਲਾ ਨੂੰ ਕਾਬੂ ਕਰਕੇ ਡੋਪ ਟੈੱਸਟ ਕਰਵਾਇਆ। ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ਾ ਕਰਕੇ ਘੁੰਮ ਰਹੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ਾ ਕਰਕੇ ਘੁੰਮ ਰਹੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਡੱਬਵਾਲਾ ਕਲਾਂ ਵਿਖੇ ਮੌਜੂਦ ਸੀ ਤਾਂ ਬਾਬੂ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਕੁਹਾੜਿਆਂ ਵਾਲੀ ਨੂੰ ਕਾਬੂ ਕਰਕੇ ਡੋਪ ਟੈੱਸਟ ਕਰਵਾਇਆ ਗਿਆ। ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ਾ ਕਰਦਾ ਵਿਅਕਤੀ ਕਾਬੂ ਫਾਜ਼ਿਲਕਾ-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੌਲਦਾਰ ਕੋਮਲ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਬਾਧਾ ਟੀ ਪੁਆਇੰਟ ਖ਼ਾਲੀ ਪਲਾਟਾਂ ਨੇੜੇ ਪੁੱਜੀ ਤਾਂ ਸੁਰਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਰਾਣਾ ਨਸ਼ਾ ਕਰਦਾ ਹਾਜ਼ਰ ਮਿਲਿਆ। ਜਿਸ ਦੀ ਤਲਾਸ਼ੀ ਲੈਣ ’ਤੇ ਉਸ ਦੀ ਮੁੱਠੀ ਵਿਚੋਂ ਇਕ ਲਾਈਟਰ, ਸੜੀ ਹੋਈ ਸਿਲਵਰ ਪੰਨੀ ਹੈਰੋਇਨ ਅਲੂਦ ਅਤੇ 10 ਰੁਪਏ ਦਾ ਰੋਲ ਕੀਤਾ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।