18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਅਧਿਆਪਕਾਂ ਦੀਆਂ ਬੀ. ਐਲ. ਓ. ਡਿਊਟੀਆਂ ਲਾਉਣ ਕਰਕੇ ਕਈ ਸਕੂਲਾਂ ’ਚ ਪੜ੍ਹਾਈ ਦਾ ਭੋਗ ਪਿਆ-ਆਗੂ

ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਸਿੱਧੂ ਤੇ ਜਨਰਲ ਸਕੱਤਰ ਪ੍ਰਸ਼ਾਂਤ ਰਈਆ ਨੇ ਪੰਜਾਬ ਸਰਕਾਰ ਦੀ ਅਫਸਰਸ਼ਾਹੀ ਵਲੋਂ ਅਧਿਆਪਕਾਂ ਦੀਆਂ ਥੋਕ ਪੱਧਰ ’ਤੇ ਬੀ. ਐੱਲ.

Ad Position 21
No active advertisement
ਅਜੀਤ ਡੈਸਕ 19-08-2026
ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਸਿੱਧੂ ਤੇ ਜਨਰਲ ਸਕੱਤਰ ਪ੍ਰਸ਼ਾਂਤ ਰਈਆ ਨੇ ਪੰਜਾਬ ਸਰਕਾਰ ਦੀ ਅਫਸਰਸ਼ਾਹੀ ਵਲੋਂ ਅਧਿਆਪਕਾਂ ਦੀਆਂ ਥੋਕ ਪੱਧਰ ’ਤੇ ਬੀ.ਐੱਲ.ਓ. ਡਿਊਟੀਆਂ ਲਾਏ ਜਾਣ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਯੂਨੀਅਨ ਦੇ ਮੁੱਖ ਬੁਲਾਰੇ ਹਰਬਖਸ਼ ਸਿੰਘ ਵਲੋਂ ਜਾਰੀ ਕੀਤੇ ਗਏ ਬਿਆਨ ਰਾਹੀਂ ਗੁਰਿੰਦਰ ਸਿੰਘ ਸਿੱਧੂ ਤੇ ਸ੍ਰੀ ਪ੍ਰਸ਼ਾਂਤ ਨੇ ਆਖਿਆ ਕਿ ਕਈ ਸਕੂਲਾਂ ’ਚੋਂ ਸਾਰੇ ਦੇ ਸਾਰੇ ਅਧਿਆਪਕਾਂ ਦੀ ਬੀ.ਐੱਲ.ਓ. ਡਿਊਟੀਆਂ ਲਾ ਦਿੱਤੀਆਂ ਗਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਭੋਗ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਅਧਿਆਪਕ ਵਰਗ ਭਾਰੀ ਮਾਨਸਿਕ ਦਬਾਅ ਹੇਠ ਕੰਮ ਕਰ ਰਿਹਾ ਹੈ, ਕਿਉਂਕਿ ਪੰਜਾਬ ਸਰਕਾਰ ਦੇ ਦੂਜੇ ਮਹਿਕਮਿਆਂ ਦੇ ਅਫਸਰਾਂ ਵਲੋਂ ਅਧਿਆਪਕਾਂ ਨੂੰ ਵੱਡੀ ਪੱਧਰ ’ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਅਧਿਆਪਕਾਂ ਨੂੰ ਉਨ੍ਹਾਂ ਦੀ ਬੱਚਿਆਂ ਨੂੰ ਪੜ੍ਹਾਉਣ ਦੀ ਮੂਲ ਡਿਊਟੀ ਤੋਂ ਹਟਾ ਕੇ ਬੀ.ਐੱਲ.ਓ. ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਬੀ.ਐੱਲ.ਓ. ਡਿਊਟੀ ਨਾ ਕਰਨ ਦੀ ਸੂਰਤ ਵਿਚ ਅਧਿਆਪਕਾਂ ਦੀਆਂ ਤਨਖ਼ਾਹਾਂ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੋਲ ਹੋਰ ਮਹਿਕਮਿਆਂ ਦੇ ਕਰਮਚਾਰੀ ਵੀ ਮੌਜੂਦ ਹਨ, ਜਿਨ੍ਹਾਂ ’ਤੇ ਕੰਮ ਦਾ ਬੋਝ ਵੀ ਬਹੁਤ ਘੱਟ ਹੈ, ਪਰ 80 ਪ੍ਰਤੀਸ਼ਤ ਤੋਂ ਵੀ ਵੱਧ ਬੀ.ਐੱਲ.ਓ. ਡਿਊਟੀਆਂ ਸਿਰਫ ਅਧਿਆਪਕ ਵਰਗ ਦੀਆਂ ਹੀ ਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬੀ.ਐੱਲ.ਓ. ਡਿਊਟੀਆਂ ਲਾਉਂਦੇ ਸਮੇਂ ਕਰੋਨਿਕ ਬਿਮਾਰੀਆਂ ਨਾਲ ਜੂਝ ਰਹੇ ਅਧਿਆਪਕਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ। ਉਨ੍ਹਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਤੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਕੋਲੋਂ ਮੰਗ ਕੀਤੀ ਕਿ ਉਹ ਪੰਜਾਬ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਣ ਦੇਣ ਅਤੇ ਆਪਣੀ ਅਫ਼ਸਰਸ਼ਾਹੀ ਨੂੰ ਹਦਾਇਤ ਕਰਨ ਕਿ ਬੀ.ਐੱਲ.ਓ. ਡਿਊਟੀਆਂ 50 ਫ਼ੀਸਦੀ ਅਧਿਆਪਕਾਂ ਦੀਆਂ ਕੱਟ ਕੇ ਬਦਲਵਾਂ ਪ੍ਰਬੰਧ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡੀ ਪੱਧਰ ’ਤੇ ਹੋ ਰਹੇ ਨੁਕਸਾਨ ਨੂੰ ਰੋਕਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮਨਦੀਪ ਸਿੰਘ ਗਿੱਲ ਨੂੰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਸ਼ੈਰੀ ਕਲਸੀ ਨੇ ਕਰਵਾਇਆ ਮੂੰਹ ਮਿੱਠਾ ਗਿੱਲ ਨੇ ਪਾਰਟੀ ਹਾਈਕਮਾਂਡ ਤੇ... ਅਗਲੀ ਖ਼ਬਰ ਹੈਰੋਇਨ ਸਮੇਤ 3 ਦੋਸ਼ੀ ਗ੍ਰਿਫ਼ਤਾਰ
Ad Position 24