18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਮਨਦੀਪ ਸਿੰਘ ਗਿੱਲ ਨੂੰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਸ਼ੈਰੀ ਕਲਸੀ ਨੇ ਕਰਵਾਇਆ ਮੂੰਹ ਮਿੱਠਾ ਗਿੱਲ ਨੇ ਪਾਰਟੀ ਹਾਈਕਮਾਂਡ ਤੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ

ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਤੇ ਜ਼ਮੀਨੀ ਪੱਧਰ ’ਤੇ ਸਰਗਰਮ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਯੂਥ ਆਗੂ ਮਨਦੀਪ ਸਿੰਘ ਗਿੱਲ ਨੂੰ ਗੁਰਦਾਸਪੁਰ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਮਨਦੀਪ ਸਿੰਘ ਗਿੱਲ ਦਾ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਮੂੰਹ ਮਿੱਠਾ ਕਰਵਾਉਂਦੇ ਹੋਏ। ਅਜੀਤ ਤਸਵੀਰ 19-08-2026
ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਤੇ ਜ਼ਮੀਨੀ ਪੱਧਰ ’ਤੇ ਸਰਗਰਮ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਯੂਥ ਆਗੂ ਮਨਦੀਪ ਸਿੰਘ ਗਿੱਲ ਨੂੰ ਗੁਰਦਾਸਪੁਰ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਵਲੋਂ ਮਨਦੀਪ ਸਿੰਘ ਗਿੱਲ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਸ਼ੈਰੀ ਕਲਸੀ ਨੇ ਕਿਹਾ ਕਿ ਮਨਦੀਪ ਸਿੰਘ ਗਿੱਲ ਇਕ ਮਿਹਨਤੀ ਤੇ ਸਰਗਰਮ ਨੌਜਵਾਨ ਆਗੂ ਹਨ ਤੇ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਸੰਗਠਨ ਨੂੰ ਹੋਰ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਮਨਦੀਪ ਸਿੰਘ ਗਿੱਲ ਨੇ ਪਾਰਟੀ ਹਾਈਕਮਾਂਡ ਤੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਜਿਤਾਇਆ ਗਿਆ ਹੈ, ਉਹ ਉਸ ’ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਵਰਕਰ ਨੂੰ ਨਾਲ ਲੈ ਕੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ ਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਸਨਮਾਨ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ, ਜਿਸ ਨੂੰ ਉਹ ਪੂਰੀ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰਬਾਣੀ ਦੇ ਨਿਸ਼ਕਾਮ ਪ੍ਰਸਾਰਨ ਤੇ ਮਰਿਆਦਾ ਦੀ ਬਹਾਲੀ ਲਈ ਸ਼੍ਰੋਮਣੀ ਅਗਲੀ ਖ਼ਬਰ ਅਧਿਆਪਕਾਂ ਦੀਆਂ ਬੀ. ਐਲ. ਓ. ਡਿਊਟੀਆਂ ਲਾਉਣ ਕਰਕੇ ਕਈ ਸਕੂਲਾਂ ’ਚ ਪੜ੍ਹਾਈ ਦਾ ਭੋਗ ਪਿਆ-ਆਗੂ
Ad Position 24