ਐਨ. ਐਚ. ਐਮ. ਮੁਲਾਜ਼ਮਾਂ ਦੀ ਹੜਤਾਲ 9ਵੇਂ ਦਿਨ ਵੀ ਰਹੀ ਜਾਰੀ
ਗੁਰਦਾਸਪੁਰ, 18 ਅਗਸਤ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਵਿਖੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਸਮੂਹ ਮੁਲਾਜ਼ਮਾਂ ਦੀ ਹੜਤਾਲ ਅੱਜ 9ਵੇਂ ਦਿਨ ਵੀ ਲਗਾਤਾਰ ਜਾਰੀ ਰਹੀ। ਪਿਛਲੇ ਲੰਬੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਆਪਣੇ ਰੋਸ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਹੜਤਾਲ ਨੂੰ 24 ਅਗਸਤ ਤੱਕ ਵਧਾਉਣ ਦਾ ਐਲਾਨ ਕੀਤਾ ਹੈ।
ਗੁਰਦਾਸਪੁਰ, 18 ਅਗਸਤ (ਗੁਰਪ੍ਰਤਾਪ ਸਿੰਘ)-ਗੁਰਦਾਸਪੁਰ ਵਿਖੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਸਮੂਹ ਮੁਲਾਜ਼ਮਾਂ ਦੀ ਹੜਤਾਲ ਅੱਜ 9ਵੇਂ ਦਿਨ ਵੀ ਲਗਾਤਾਰ ਜਾਰੀ ਰਹੀ। ਪਿਛਲੇ ਲੰਬੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਆਪਣੇ ਰੋਸ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਹੜਤਾਲ ਨੂੰ 24 ਅਗਸਤ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਹੋਈਆਂ ਕਈ ਗੇੜ ਦੀਆਂ ਮੀਟਿੰਗਾਂ ਦੇ ਬੇਸਿੱਟਾ ਰਹਿਣ ਤੋਂ ਬਾਅਦ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਜ਼ਿਕਰਯੋਗ ਹੈ ਕਿ ਪਹਿਲਾਂ 10 ਅਤੇ 11 ਅਗਸਤ ਨੂੰ 2 ਦਿਨਾਂ ਦੀ ਸੰਕੇਤਕ ਪੈਨ ਡਾਊਨ ਹੜਤਾਲ ਕੀਤੀ ਗਈ ਸੀ। ਪਰ ਮੰਗਾਂ ਦਾ ਕੋਈ ਸੰਤੋਸ਼ਜਨਕ ਹੱਲ ਨਾ ਨਿਕਲਣ ਕਰਕੇ ਹੁਣ ਇਹ ਹੜਤਾਲ 24 ਅਗਸਤ ਤੱਕ ਜਾਰੀ ਰਹੇਗੀ। ਇਸ ਦੌਰਾਨ ਸਮੂਹ ਮੁਲਾਜ਼ਮ ਸਿਵਲ ਸਰਜਨ ਦਫ਼ਤਰ ਵਿਖੇ ਰੋਜ਼ਾਨਾ ਸ਼ਾਂਤਮਈ ਢੰਗ ਨਾਲ ਰੋਸ ਧਰਨਾ ਦੇ ਕੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨਗੇ। ਇਸ ਮੌਕੇ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਰਾਜੇਸ਼ ਕੁਮਾਰ, ਪ੍ਰਵੀਨ, ਅਮਿਤ, ਲਖਵਿੰਦਰ ਸਿੰਘ, ਅਸ਼ਵਨੀ, ਡਾ: ਮਨਿੰਦਰ ਠਾਕੁਰ, ਬਲਵਿੰਦਰ ਕੁਮਾਰ ਅਤੇ ਹੋਰ ਮੁਲਾਜਮ ਹਾਜਰ ਸਨ।