18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਚੇਅਰਮੈਨ ਗੁਰਪਾਲ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ

ਗੁਰਦਾਸਪੁਰ, 18 ਅਗਸਤ (ਚੱਕਰਾਜਾ)-ਵਿਕਸਿਤ ਭਾਰਤ ਪ੍ਰੋਜੈਕਟ ਏ. ਆਈ ਭਾਰਤ ਸਰਕਾਰ ਚੇਅਰਮੈਨ ਗੁਰਪਾਲ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਾਈ ਸਕੂਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ/ਪ੍ਰਿੰਸੀਪਲਾਂ ਨਾਲ ਐੱਸ.

Ad Position 21
No active advertisement
ਅਜੀਤ ਡੈਸਕ 19-08-2026
ਗੁਰਦਾਸਪੁਰ, 18 ਅਗਸਤ (ਚੱਕਰਾਜਾ)-ਵਿਕਸਿਤ ਭਾਰਤ ਪ੍ਰੋਜੈਕਟ ਏ.ਆਈ ਭਾਰਤ ਸਰਕਾਰ ਚੇਅਰਮੈਨ ਗੁਰਪਾਲ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਾਈ ਸਕੂਲ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ/ਪ੍ਰਿੰਸੀਪਲਾਂ ਨਾਲ ਐੱਸ.ਐੱਸ.ਐਮ ਕਾਲਜ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਗਗਨਦੀਪ ਸਿੰਘ ਐੱਸ.ਡੀ.ਐਮ, ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸ), ਅਨਿਲ ਸ਼ਰਮਾ ਡਿਪਟੀ ਡੀ.ਈ.ਓ, ਪ੍ਰਿੰਸੀਪਲ ਆਰ.ਕੇ.ਤੁਲੀ, ਪ੍ਰਦੀਪ ਕੁਮਾਰ ਅਰੋੜਾ, ਜ਼ਿਲ੍ਹਾ ਕੋਆਰਡੀਨੇਟਰ ਵੋਕੇਸ਼ਨਲ ਹਾਜ਼ਰ ਸਨ। ਚੇਅਰਮੈਨ ਗੁਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ ਇਕ ਸਾਲ ਦੇ ਅੰਦਰ ਘੱਟੋ-ਘੱਟ ਇਕ ਕਰੋੜ ਯੁਵਾ ਨੂੰ ਏ.ਆਈ (ਆਰਟੀਫਿਸ਼ੀਅਲ ਇੰਟੈਲੀਜੈਂਸ) ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਏ.ਆਈ ਬੱਚਿਆਂ ਦਾ ਭਵਿੱਖ ਹੈ ਤੇ ਅੱਜ ਇਤਿਹਾਸ ਦੇ ਪੰਨਿਆਂ ਵਿਚ ਪਹਿਲਾ ਪੇਜ਼ ਜੁੜ ਗਿਆ ਹੈ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੋਂ ਹੋਈ ਹੈ। ਉਨ੍ਹਾਂ ਨੇ ਸਕਿੰਲਗ ਫਾਰ ਏ.ਆਈ ਰੈਡੀਨੈੱਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਇਸ ਸਬੰਧੀ ਸਮੇਂ-ਸਮੇਂ ’ਤੇ ਪਹਿਲਾਂ ਹੀ ਆਪ ਨੂੰ ਪੱਤਰਾਂ ਰਾਹੀ ਸੂਚਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਜਾਣਕਾਰੀ ਪੋਰਟਲ ਓਪਰ ਅਪਲੋਡ ਕੀਤੀ ਜਾਵੇ। ਉਨਾਂ ਸਮੂਹ ਸਕੂਲ ਮੁਖੀਆਂ ਨੂੰ ਏ.ਆਈ ਦੇ ਵੱਖ-ਵੱਖ ਟੂਲਜ਼, ਚੈਟ ਜੀਪੀਟੀ, ਗਰੋਕ, ਮੇਟਾ, ਜੇਮਨੀ ਤੇ ਇੰਸਟਾਗ੍ਰਾਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਕੂਲ ਮੁਖੀਆਂ ਤੇ ਪ੍ਰਿੰਸੀਪਲਾਂ ਵਲੋਂ ਏ.ਆਈ ਨਾਲ ਸਬੰਧਤ ਪੁੱਛੇ ਗਏ ਪ੍ਰਸ਼ਨਾਂ ਦਾ ਚੇਅਰਮੈਨ ਵਲੋਂ ਵਿਸਥਾਰ ਪੂਰਵਕ ਉੱਤਰ ਦੇ ਕੇ ਸ਼ੰਕੇ ਦੂਰ ਕੀਤੇ। ਅੰਤ ’ਚ ਜ਼ਿਲ੍ਹਾ ਸਿੱਖਿਆ ਅਫਸਰ ਦਫਤਰ ਵਲੋਂ ਚੇਅਰਮੈਨ ਗੁਰਪਾਲ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ 23 ਦੀ ਰੈਲੀ ਦਾ ਕਰਦੇ ਹਾਂ ਸਮਰਥਨ-ਸੁਰਿੰਦਰ ਪੱਪੂ ਅਗਲੀ ਖ਼ਬਰ ਐਨ. ਐਚ. ਐਮ. ਮੁਲਾਜ਼ਮਾਂ ਦੀ ਹੜਤਾਲ 9ਵੇਂ ਦਿਨ ਵੀ ਰਹੀ ਜਾਰੀ
Ad Position 24