18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੁਰਾਣੀ ਪੈਨਸ਼ਨ ਲਾਗੂ ਕਰਨ ਲਈ 23 ਦੀ ਰੈਲੀ ਦਾ ਕਰਦੇ ਹਾਂ ਸਮਰਥਨ-ਸੁਰਿੰਦਰ ਪੱਪੂ

ਗੁਰਦਾਸਪੁਰ, 18 ਅਗਸਤ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਚੋਣਾਂ ਵੇਲੇ ਪੰਜਾਬ ਦੇ ਮੁਲਾਜ਼ਮਾਂ ਨਾਲ ਇਕ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਨਿਊ ਪੈਨਸ਼ਨ ਦੀ ਜਗਾ ਪੁਰਾਣੀ ਪੈਨਸ਼ਨ ਬਹਾਲ ਕੀਤਾ ਜਾਵੇਗੀ। ਪਰ ਪੰਜਾਬ ਅੰਦਰ ਮੁਲਾਜ਼ਮਾਂ ਵਲੋਂ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਜਿਤਾਉਣ ਦੇ ਬਾਵਜੂਦ ਕਾਂਗਰਸ ਸਮੇਂ ਦੇ ਅਧੂਰੇ ਪਏ ਬਕਾਏ ਅਤੇ ਹੋਰ ਮੰਗਾਂ ਨੂੰ ਪੰਜਾਬ ਸਰਕਾਰ ਨੇ ਅਜੇ ਤੱਕ ਪੂਰਾ ਨਹੀਂ ਕੀਤਾ, ਸਗੋਂ 37 ਤਰ੍ਹਾਂ ਦੇ ਮਿਲਦੇ ਭੱਤੇ ਵੀ ਬੰਦ ਕਰ ਦਿੱਤੇ।

Ad Position 21
No active advertisement
ਅਜੀਤ ਡੈਸਕ 19-08-2026
ਗੁਰਦਾਸਪੁਰ, 18 ਅਗਸਤ (ਅਸ਼ੋਕ ਸ਼ਰਮਾ)-ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਸੁਰਿੰਦਰ ਪੱਪੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਚੋਣਾਂ ਵੇਲੇ ਪੰਜਾਬ ਦੇ ਮੁਲਾਜ਼ਮਾਂ ਨਾਲ ਇਕ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਨਿਊ ਪੈਨਸ਼ਨ ਦੀ ਜਗਾ ਪੁਰਾਣੀ ਪੈਨਸ਼ਨ ਬਹਾਲ ਕੀਤਾ ਜਾਵੇਗੀ। ਪਰ ਪੰਜਾਬ ਅੰਦਰ ਮੁਲਾਜ਼ਮਾਂ ਵਲੋਂ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਜਿਤਾਉਣ ਦੇ ਬਾਵਜੂਦ ਕਾਂਗਰਸ ਸਮੇਂ ਦੇ ਅਧੂਰੇ ਪਏ ਬਕਾਏ ਅਤੇ ਹੋਰ ਮੰਗਾਂ ਨੂੰ ਪੰਜਾਬ ਸਰਕਾਰ ਨੇ ਅਜੇ ਤੱਕ ਪੂਰਾ ਨਹੀਂ ਕੀਤਾ, ਸਗੋਂ 37 ਤਰ੍ਹਾਂ ਦੇ ਮਿਲਦੇ ਭੱਤੇ ਵੀ ਬੰਦ ਕਰ ਦਿੱਤੇ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਨਵੰਬਰ 2022 ’ਚ ਇਕ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਨਾਲ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਕੀਤੇ ਵਾਅਦੇ ਮੁਤਾਬਿਕ ਪਹਿਲੇ ਕੀਤੇ ਅਧੂਰੇ ਨੋਟੀਫਿਕੇਸ਼ਨ ਨੂੰ ਰੱਦ ਕਰਕੇ ਨਿਯਮ 1972 ਤਹਿਤ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਕਰਕੇ ਮੁਲਾਜ਼ਮਾਂ ਨੂੰ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਜੋ 23 ਅਗਸਤ ਨੂੰ ਪੁਰਾਣੀ ਪੈਨਸ਼ਨ 1972 ਤਹਿਤ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੌਜ ਵਿਖੇ ਰੈਲੀ ਕੀਤੀ ਜਾ ਰਹੀ ਹੈ, ਉਸ ਦਾ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਪੂਰਾ ਸਮਰਥਨ ਕਰਦੀ ਹੈ ਅਤੇ ਪੰਜਾਬ ਸਰਕਾਰ ਤੋਂ ਜੋਰਦਾਰ ਮੰਗ ਕਰਦੀ ਹੈ ਕਿ ਪੁਰਾਣੀ ਪੈਨਸ਼ਨ ਬਹਾਲ ਕਰਕੇ ਮੁਲਾਜਮਾਂ ਦੇ ਰੋਸ ਨੂੰ ਦੂਰ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਚੇਅਰਮੈਨ ਗੁਰਪਾਲ ਸਿੰਘ ਵਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ
Ad Position 24