18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ

ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਆਈ. ਸੀ.

Ad Position 21
No active advertisement
ਅਜੀਤ ਡੈਸਕ 19-08-2026
ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਆਈ. ਸੀ. ਐਸ. ਈ. ਤੇ ਆਈ. ਐਸ. ਸੀ. ਬੋਰਡ ਤੋਂ ਮਾਨਤਾ ਪ੍ਰਾਪਤ ਇਲਾਕੇ ਦਾ ਮਸ਼ਹੂਰ ’ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਦੇਸ਼ ਦਾ 80ਵਾਂ ਅਜ਼ਾਦੀ ਦਿਵਸ ਉਤਸ਼ਾਹ ਤੇ ਦੇਸ਼- ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ’ਚ ਸਕੂਲ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਗੁਰਮੀਤ ਸਿੰਘ (ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ) ਸ਼ਾਮਿਲ ਹੋਏ। ਸਮਾਗਮ ਦੀ ਸ਼ੁਰੂਆਤ ਸਵੇਰੇ ਮੁੱਖ ਮਹਿਮਾਨ ਅਤੇ ਚੇਅਰਮੈਨ ਬੂਟਾ ਸਿੰਘ ਮੱਲਿਆਂਵਾਲ (ਸਾਬਕਾ ਡਿਪਟੀ ਡੀ.ਈ.ਓ.) ਦੁਆਰਾ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ। ਤਿਰੰਗਾ ਲਹਿਰਾਉਣ ਤੋਂ ਤੁਰੰਤ ਬਾਅਦ ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗਾਨ ਗਾਇਆ ਤੇ ਦੇਸ਼ ਦੇ ਸ਼ਹੀਦਾਂ ਨੂੰ ਸਲਾਮੀ ਦਿੱਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੁਆਰਾ ਇਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਦੇਸ਼-ਭਗਤੀ ਦੇ ਗੀਤ ਗਾਏ, ਕਵਿਤਾਵਾਂ ਸੁਣਾਈਆਂ ਤੇ ਆਜ਼ਾਦੀ ਦੇ ਸੰਗਰਾਮ ਨਾਲ ਸਬੰਧਤ ਲਘੂ ਨਾਟਕ (ਕੋਰਿਓਗ੍ਰਾਫੀ) ਪੇਸ਼ ਕੀਤਾ, ਜਿਸ ਨੇ ਸਭ ਦੀਆਂ ਅੱਖਾਂ ਨਮ ਕਰ ਦਿੱਤੀਆਂ। ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਅਜ਼ਾਦੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਵਰਗੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਬੱਚਿਆਂ ਨੂੰ ਚੰਗੇ ਨਾਗਰਿਕ ਬਣਨ ਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਸਬੀਨਾ ਸਿੰਘ ਨੇ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਬ੍ਰਿਟਿਸ਼ ਹਕੂਮਤ ਤੋਂ ਭਾਰਤ ਨੂੰ ਆਜ਼ਾਦ ਕਰਵਾਉਣ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ ਤੇ ਕਿਹਾ ਕਿ ਇਹ ਦਿਨ ਸਾਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕਰਦਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਐਡਵੋਕੇਟ ਬਸ਼ਿੰਦਰਪਾਲ ਸਿੰਘ (ਸ਼ੈਰੀ ਮੱਲਿਆਂਵਾਲ), ਮਦਰ ਆਫ਼ ਦੀ ਇੰਸਟੀਟਿਊਸ਼ਨ ਸਤਿੰਦਰਪਾਲ ਕੌਰ, ਉਪ ਚੇਅਰਪਰਸਨ ਡਾ. ਸੰਦੀਪ ਕੌਰ ਤੇ ਸਮੂਹ ਸਟਾਫ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਐਸ. ਐਲ. ਬਾਵਾ ਕਾਲਜ ਵਿਚ ਦੇਸ਼ ਦੀ ਵੰਡ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ 23 ਦੀ ਰੈਲੀ ਦਾ ਕਰਦੇ ਹਾਂ ਸਮਰਥਨ-ਸੁਰਿੰਦਰ ਪੱਪੂ
Ad Position 24