18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਐਸ. ਐਲ. ਬਾਵਾ ਕਾਲਜ ਵਿਚ ਦੇਸ਼ ਦੀ ਵੰਡ ਸੰਬੰਧੀ ਸੈਮੀਨਾਰ ਕਰਵਾਇਆ

ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਐਸ. ਐਲ.

Ad Position 21
No active advertisement
ਅਜੀਤ ਡੈਸਕ 19-08-2026
ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਦੀ ਪ੍ਰਧਾਨਗੀ ਤੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਅਮਨਦੀਪ ਸਿੰਘ ਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਦੇਸ਼ ਵੰਡ ਦੀ ਤ੍ਰਾਸਦੀ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸਬੰਧੀ ਵਿਦਿਆਰਥੀਆਂ ਨੂੰ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਪ੍ਰਿੰਸੀਪਲ ਡਾ. ਵਰਿੰਦਰ ਭਾਟੀਆ ਨੇ ਕਿਹਾ ਕਿ ਦੇਸ਼ ਦੀ ਵੰਡ ਦੀ ਦਰਦਨਾਕ ਯਾਦ ਨੂੰ ਯਾਦ ਕਰਨਾ ਸਾਡਾ ਮੂਲ ਫ਼ਰਜ਼ ਹੈ ਤਾਂ ਜੋ ਨੌਜਵਾਨ ਪੀੜ੍ਹੀ ਇਤਿਹਾਸ ਤੋਂ ਸਿੱਖ ਲੈਂਦਿਆਂ ਸਦਭਾਵਨਾ, ਆਪਸੀ ਭਾਈਚਾਰੇ, ਏਕਤਾ ਤੇ ਮਨੁੱਖਤਾ ਦੇ ਮੁੱਲਾਂ ਨੂੰ ਹੋਰ ਮਜ਼ਬੂਤ ਕਰ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜਿਕ ਵਿਗਾੜਾਂ ਤੋਂ ਉੱਪਰ ਉੱਠਣ ਤੇ ਆਪਣੇ ਅੰਦਰ ਸਹਿ-ਹੋਂਦ ਦੀ ਭਾਵਨਾ ਤੇ ਜੀਵਨ-ਕੌਸ਼ਲ ਵਿਕਸਿਤ ਕਰਨ ਲਈ ਵੀ ਪ੍ਰੇਰਿਤ ਕੀਤਾ। ਪ੍ਰੋ. ਅਮਨਦੀਪ ਸਿੰਘ ਨੇ ਦੇਸ਼ ਦੀ ਵੰਡ ਦੇ ਇਤਿਹਾਸਕ ਪਿਛੋਕੜ ਸਬੰਧੀ ਚਾਨਣਾ ਪਾਇਆ। ਡਾ. ਗੁਰਪ੍ਰੀਤ ਸਿੰਘ ਨੇ ਅੰਗਰੇਜ਼ਾਂ ਵਲੋਂ ਦੇਸ਼ ਦੀ ਵੰਡ ਕਰਵਾਉਣ ਪਿੱਛੇ ਅਪਣਾਈਆਂ ਗਈਆਂ ਰਾਜਨੀਤਿਕ ਯੋਜਨਾਵਾਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਸੇਖਵਾਂ ਨੂੰ ਪੀ. ਏ. ਸੀ. ਮੈਂਬਰ ਬਣਾਉਣ ’ਤੇ ਰਾਜਨਬੀਰ ਸਿੰਘ ਘੁਮਾਣ ਤੇ ਸਾਥੀਆਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਧੂਮ-ਧਾਮ ਨਾਲ ਮਨਾਇਆ
Ad Position 24