ਨੈਸ਼ਨਲ ਡਿਗਰੀ ਕਾਲਜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਸੈਮੀਨਾਰ
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਐੱਸ. ਐੱਸ.
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ’ਚ ਕਾਲਜ ਮੈਨੇਜਮੈਂਟ ਵਲੋਂ ਐੱਸ.ਐੱਸ.ਪੀ.ਸਾਹਿਬ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਅਤੇ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਂਦਾ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। ਸਮਾਪਤੀ ’ਤੇ ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਵਲੋਂ ਐੱਸ.ਐੱਸ.ਪੀ. ਸਾਹਿਬ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ ਗਿਆ।