20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਫ਼ਾਜ਼ਿਲਕਾ ਤਹਿਸੀਲ ਦੇ ਪਟਵਾਰੀ ਅੱਜ ਤੇ ਭਲਕੇ ਸਮੂਹਿਕ ਛੁੱਟੀ ’ਤੇ ਰਹਿਣਗੇ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਤਹਿਸੀਲ ਫ਼ਾਜ਼ਿਲਕਾ ਵਲੋਂ ਆਪਣੀਆਂ ਲੰਬਿਤ ਮੰਗਾਂ ਸੰਬੰਧੀ ਸਰਕਾਰ ਵਲੋਂ ਕੋਈ ਠੋਸ ਹੱਲ ਨਾ ਕੱਢੇ ਜਾਣ ਦੇ ਰੋਸ ਵਜੋਂ 20 ਅਤੇ 21 ਅਗਸਤ ਨੂੰ ਤਹਿਸੀਲ ਦੇ ਸਮੂਹ ਪਟਵਾਰੀਆਂ ਵਲੋਂ ਸਮੂਹਿਕ ਛੁੱਟੀ ’ਤੇ ਰਹਿਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਤਾਰੀਕ ਗਰੋਵਰ ਜਨਰਲ ਸਕੱਤਰ, ਸਰਪ੍ਰੀਤ ਸਿੰਘ ਪਟਵਾਰੀ, ਜਸਪ੍ਰੀਤ ਸਿੰਘ ਪਟਵਾਰੀ, ਅਨਿਕੇਤ ਛਾਬੜਾ ਪਟਵਾਰੀ, ਆਦਿਤਿਆਂ ਪਟਵਾਰੀ, ਕਿਰਨਾਂ ਪਟਵਾਰੀ ਵਲੋਂ ਤਹਿਸੀਲਦਾਰ ਹਰਪ੍ਰੀਤ ਸਿੰਘ ਫ਼ਾਜ਼ਿਲਕਾ ਨੂੰ ਭੇਜੇ ਪੱਤਰ ਵਿਚ ਦੱਸਿਆ ਗਿਆ ਕਿ ਜਥੇਬੰਦੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।

Ad Position 21
No active advertisement
ਤਹਿਸੀਲ ਫ਼ਾਜ਼ਿਲਕਾ ਦੇ ਪਟਵਾਰੀਆਂ ਦਾ ਵਫ਼ਦ ਆਪਣੀਆਂ ਮੰਗਾਂ ਸੰਬੰਧੀ ਤਹਿਸੀਲਦਾਰ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪਦਾ ਹੋਇਆ। ਤਸਵੀਰ-ਪ੍ਰਦੀਪ ਕੁਮਾਰ 20-08-2026
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਦੀ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਤਹਿਸੀਲ ਫ਼ਾਜ਼ਿਲਕਾ ਵਲੋਂ ਆਪਣੀਆਂ ਲੰਬਿਤ ਮੰਗਾਂ ਸੰਬੰਧੀ ਸਰਕਾਰ ਵਲੋਂ ਕੋਈ ਠੋਸ ਹੱਲ ਨਾ ਕੱਢੇ ਜਾਣ ਦੇ ਰੋਸ ਵਜੋਂ 20 ਅਤੇ 21 ਅਗਸਤ ਨੂੰ ਤਹਿਸੀਲ ਦੇ ਸਮੂਹ ਪਟਵਾਰੀਆਂ ਵਲੋਂ ਸਮੂਹਿਕ ਛੁੱਟੀ ’ਤੇ ਰਹਿਣ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਤਾਰੀਕ ਗਰੋਵਰ ਜਨਰਲ ਸਕੱਤਰ, ਸਰਪ੍ਰੀਤ ਸਿੰਘ ਪਟਵਾਰੀ, ਜਸਪ੍ਰੀਤ ਸਿੰਘ ਪਟਵਾਰੀ, ਅਨਿਕੇਤ ਛਾਬੜਾ ਪਟਵਾਰੀ, ਆਦਿਤਿਆਂ ਪਟਵਾਰੀ, ਕਿਰਨਾਂ ਪਟਵਾਰੀ ਵਲੋਂ ਤਹਿਸੀਲਦਾਰ ਹਰਪ੍ਰੀਤ ਸਿੰਘ ਫ਼ਾਜ਼ਿਲਕਾ ਨੂੰ ਭੇਜੇ ਪੱਤਰ ਵਿਚ ਦੱਸਿਆ ਗਿਆ ਕਿ ਜਥੇਬੰਦੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ 8 ਜੁਲਾਈ ਅਤੇ 22 ਜੁਲਾਈ ਨੂੰ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਹੋਈਆਂ, ਪਰ ਇਨ੍ਹਾਂ ਮੀਟਿੰਗਾਂ ਵਿਚ ਮੰਗਾਂ ਦਾ ਕੋਈ ਸਾਰਥਿਕ ਅਤੇ ਠੋਸ ਹੱਲ ਨਹੀਂ ਨਿਕਲ ਸਕਿਆ। ਇਸ ਤੋਂ ਬਾਅਦ 12 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਓ.ਐੱਸ.ਡੀ ਸ. ਰਾਜਵੀਰ ਸਿੰਘ ਪ੍ਰਮਾਣ ਨਾਲ ਅਧਿਕਾਰੀਆਂ ਦੀ ਹਾਜ਼ਰੀ ਵਿਚ ਹੋਈ ਮੀਟਿੰਗ ਦੌਰਾਨ ਨਵੇਂ ਪਟਵਾਰੀਆਂ ਦੀ ਤਨਖ਼ਾਹ ਵਿਚ ਵਾਧੇ ਸਬੰਧੀ ਪੱਤਰ ਅਤੇ ਪਟਵਾਰੀ ਅਸਾਮੀਆਂ ਦੀ ਭਰਤੀ ਸਬੰਧੀ ਪੱਤਰ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਸਟੇਟ ਕਾਡਰ ਰੱਦ ਕਰਨ ਦੇ ਮਸਲੇ ਨੂੰ ਮੁੱਖ ਮੰਤਰੀ ਨਾਲ ਵਿਚਾਰ ਕਰਕੇ ਹੱਲ ਕਰਨ ਸਬੰਧੀ ਵੀ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਸੀ। ਯੂਨੀਅਨ ਨੇ ਕਿਹਾ ਕਿ ਅੱਜ ਤੱਕ ਪ੍ਰਸ਼ਾਸਨ ਵਲੋਂ ਉਕਤ ਮੰਗਾਂ ਸਬੰਧੀ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ। ਇਸ ਲਈ ਜਥੇਬੰਦੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਤਹਿਸੀਲ ਫ਼ਾਜ਼ਿਲਕਾ ਅਤੇ ਸਬ ਤਹਿਸੀਲ ਅਰਨੀਵਾਲਾ ਦੇ ਸਮੂਹ ਪਟਵਾਰੀ ਸਾਹਿਬਾਨ 20 ਅਤੇ 21 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਰਹਿਣਗੇ। ਯੂਨੀਅਨ ਆਗੂਆਂ ਨੇ ਸਪਸ਼ਟ ਕੀਤਾ ਕਿ ਇਨ੍ਹਾਂ ਦੋ ਦਿਨਾਂ ਦੌਰਾਨ ਤਹਿਸੀਲ ਦਾ ਕੰਮਕਾਜ ਪੂਰੀ ਤਰ੍ਹਾਂ ਬੰਦ ਰਹੇਗਾ ਅਤੇ ਕਿਸੇ ਵੀ ਪਟਵਾਰੀ ਦੀ ਪਟਵਾਰੀ ਸਟੇਸ਼ਨਰੀ ਜਾਂ ਈ-ਸੇਵਾ ਪੋਰਟਲ ਉੱਪਰ ਕੋਈ ਕੰਮਕਾਜ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਨੇ ਧੂਮਧਾਮ ਨਾਲ ਮਨਾਇਆ ਤੀਜ ਦਾ ਤਿਉਹਾਰ ਅਗਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਸੈਮੀਨਾਰ
Ad Position 24