20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਟੀਮ ਨੇ ਹਾਸਿਲ ਕੀਤਾ ਤੀਜਾ ਸਥਾਨ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਐਨ. ਪੀ.

Ad Position 21
No active advertisement
ਅਜੀਤ ਡੈਸਕ 20-08-2026
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਐਨ.ਪੀ.ਈ.ਪੀ.ਤਹਿਤ ਪੀ.ਐਮ.ਸ਼੍ਰੀ. ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਫ਼ਾਜ਼ਿਲਕਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਬਲਾਕ ਖੂਈਆਂ ਸਰਵਰ ਦੀ ਜੇਤੂ ਇਸ ਟੀਮ ਨੇ ‘ਲਿੰਗ ਸਮਾਨਤਾ’ ਵਿਸ਼ੇ ’ਤੇ ਪ੍ਰਭਾਵਸ਼ਾਲੀ ਨਾਟਕ ਪੇਸ਼ ਕਰਦਿਆਂ ਸਮਾਜ ਵਿਚ ਲੜਕੇ-ਲੜਕੀਆਂ ਨੂੰ ਬਰਾਬਰ ਅਧਿਕਾਰ ਅਤੇ ਮੌਕੇ ਦੇਣ ਦਾ ਸੰਦੇਸ਼ ਦਿੱਤਾ। ਸਕੂਲ ਪ੍ਰਿੰਸੀਪਲ ਡਾ.ਨਵਜੀਤ ਕੌਰ ਸਰਾਂ ਸਟੇਟ ਅਵਾਰਡੀ ਨੇ ਜੇਤੂ ਵਿਦਿਆਰਥਣਾਂ ਅਤੇ ਗਾਈਡ ਅਧਿਆਪਕਾ ਸ੍ਰੀਮਤੀ ਨੈਨਸੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਵਿਚ ਸਮਾਜਿਕ ਜਾਗਰੂਕਤਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੇ ਹਨ। ਮੁਕਾਬਲੇ ਦੇ ਅੰਤ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਜੇਤੂ ਟੀਮ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ 23 ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਕੀਤੀ ਜਾਵੇਗੀ ਰੈਲੀ-ਗੁਰਪ੍ਰੀਤ ਮੰਗਵਾਲ ਅਗਲੀ ਖ਼ਬਰ ਸੇਮ ਪ੍ਰਭਾਵਿਤ 412 ਏਕੜ ਰਕਬਾ ਹੋਇਆ ਖੇਤੀਯੋਗ
Ad Position 24