ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ 4.20 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਮਾਰਕੀਟ ਕਮੇਟੀ ਫ਼ਾਜ਼ਿਲਕਾ ਵਲੋਂ ਖੇਤੀਬਾੜੀ ਮਸ਼ੀਨਰੀ ਨਾਲ ਹਾਦਸਾਗ੍ਰਸਤ ਹੋਏ ਪੀੜਤਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ 4 ਲੱਖ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ ਗਏ। ਇਹ ਚੈੱਕ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ ਵਲੋਂ ਪੀੜਤ ਪਰਿਵਾਰਾਂ ਨੂੰ ਸੌਂਪੇ ਗਏ।
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਮਾਰਕੀਟ ਕਮੇਟੀ ਫ਼ਾਜ਼ਿਲਕਾ ਵਲੋਂ ਖੇਤੀਬਾੜੀ ਮਸ਼ੀਨਰੀ ਨਾਲ ਹਾਦਸਾਗ੍ਰਸਤ ਹੋਏ ਪੀੜਤਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ 4 ਲੱਖ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ ਗਏ। ਇਹ ਚੈੱਕ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ ਵਲੋਂ ਪੀੜਤ ਪਰਿਵਾਰਾਂ ਨੂੰ ਸੌਂਪੇ ਗਏ। ਇਸ ਮੌਕੇ ਸਕੱਤਰ ਮਨਦੀਪ ਕਾਮਰਾ, ਲੇਖਾਕਾਰ ਸੰਦੀਪ ਕੁਮਾਰ ਅਤੇ ਕਲਰਕ ਅਰਵਿੰਦ ਕੁਮਾਰ ਵੀ ਹਾਜ਼ਰ ਸਨ। ਚੇਅਰਮੈਨ ਨੂਰਸ਼ਾਹ ਨੇ ਕਿਹਾ ਕਿ ਹਾਦਸਾਗ੍ਰਸਤ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਦੇਣਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਚਲਾਉਂਦੇ ਸਮੇਂ ਸੁਰੱਖਿਆ ਨਿਯਮਾਂ ਦੀ ਪਾਲਨਾ ਕਰਨ ਦੀ ਵੀ ਅਪੀਲ ਕੀਤੀ।