20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

‘ ਆਪ’ ਸਰਕਾਰ ਦੀ ਵਿਕਾਸ ਪੱਖੀ ਸੋਚ ਤਹਿਤ ਪਿੰਡਾਂ ’ਚ ਲਗਾਤਾਰ ਵਿਕਾਸ ਦੇ ਪ੍ਰਾਜੈਕਟ ਲਿਆਂਦੇ ਜਾ ਰਹੇ ਹਨ-ਵਿਧਾਇਕ ਗੋਲਡੀ ਕੰਬੋਜ

ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)- ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਈ ਵਿਕਾਸ ਕਾਰਜਾਂ ਦੇ ਉਦਘਾਟਨ, ਨੀਂਹ ਪੱਥਰ ਰੱਖਣ ਅਤੇ ਲੋਕ ਮਿਲਣੀਆਂ ਦੇ ਪ੍ਰੋਗਰਾਮ ਕੀਤੇ ਗਏ। ਇਸ ਮੌਕੇ ਚੱਕ ਸੁਹੇਲੇ ਵਾਲਾ ਵਿਖੇ ਦੋ ਨਹਿਰੀ ਖਾਲਾ, ਦੋ ਸੜਕਾਂ, ਦਾਣਾ ਮੰਡੀ ਨਾਲ ਸਬੰਧਿਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

Ad Position 21
No active advertisement
ਹਲਕੇ ਦੇ ਪਿੰਡਾਂ ’ਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਲੋਕ ਮਿਲਣੀ ਤੇ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਨੀਂਹ ਪੱਥਰ ਰੱਖਦੇ ਹੋਏ। ਤਸਵੀਰ-ਜਤਿੰਦਰ ਪਾਲ ਸਿੰਘ 20-08-2026
ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)- ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਈ ਵਿਕਾਸ ਕਾਰਜਾਂ ਦੇ ਉਦਘਾਟਨ, ਨੀਂਹ ਪੱਥਰ ਰੱਖਣ ਅਤੇ ਲੋਕ ਮਿਲਣੀਆਂ ਦੇ ਪ੍ਰੋਗਰਾਮ ਕੀਤੇ ਗਏ। ਇਸ ਮੌਕੇ ਚੱਕ ਸੁਹੇਲੇ ਵਾਲਾ ਵਿਖੇ ਦੋ ਨਹਿਰੀ ਖਾਲਾ, ਦੋ ਸੜਕਾਂ, ਦਾਣਾ ਮੰਡੀ ਨਾਲ ਸਬੰਧਿਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰਾਂ ਪਿੰਡ ਚੱਕ ਰੋੜਾਂ ਵਾਲਾ ਉਰਫ਼ ਤੰਬੂ ਵਾਲਾ ਵਿਖੇ ਲਾਇਬਰੇਰੀ ਅਤੇ ਆਂਗਣਵਾੜੀ ਸੈਂਟਰ ਲੋਕਾਂ ਨੂੰ ਸਮਰਪਿਤ ਕੀਤੇ ਗਏ। ਪਿੰਡ ਰੱਤਾ ਖੇੜਾ ਵਿਖੇ ਪੈਲੇਸ ਦੇ ਨਵੀਨੀਕਰਨ ਅਤੇ ਪਬਲਿਕ ਸ਼ੈੱਡ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਚੱਕ ਕਬਰ ਵਾਲਾ ਵਿਖੇ ਲਾਇਬਰੇਰੀ ਅਤੇ ਜਿੰਮ, ਜਦਕਿ ਢਾਬ ਕੜਿਆਲ ਵਿਖੇ ਲਾਇਬਰੇਰੀ ਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਗਏ। ਇਸ ਤੋਂ ਇਲਾਵਾ ਬੱਘੇ ਕੇ ਉਤਾੜ ਵਿਖੇ ਬਾਬਾ ਪੋਖਰ ਸਿੰਘ ਜੀ ਦੇ ਬੁੱਤ ਦੇ ਉਦਘਾਟਨ ਸਣੇ ਬੱਸ ਸਟੈਂਡ ਅਤੇ ਲਾਇਬਰੇਰੀ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਪ੍ਰਾਜੈਕਟਾਂ ਨਾਲ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲਣ ਦੇ ਨਾਲ-ਨਾਲ ਵਿਦਿਆਰਥੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਸਿੱਖਿਆ, ਖੇਡਾਂ ਅਤੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਬਿਹਤਰ ਸਹੂਲਤਾਂ ਮਿਲਣਗੀਆਂ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵਲ਼ੋਂ ਪਿੰਡਾਂ ਦੇ ਵਿਕਾਸ, ਸਿੱਖਿਆ, ਨੌਜਵਾਨਾਂ ਅਤੇ ਆਮ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਲਾਲਾਬਾਦ ਵਿਚ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ, ਪੰਚਾਇਤੀ ਅਤੇ ਨਗਰ ਕੌਂਸਲ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨੇ ਬਿਨਾਂ ਕਿਸੇ ਡਰ ਜਾਂ ਭੈਅ ਦੇ ਚੋਣ ਲੜੀ ਅਤੇ ਚੋਣ ਪ੍ਰਕਿਰਿਆ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹੀ। ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਪਹਿਲਾਂ ਚੋਣਾਂ ਦੌਰਾਨ ਸੱਤਾਧਾਰੀ ਧਿਰ ਵਲ਼ੋਂ ਕਥਿਤ ਤੌਰ ’ਤੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਸਨ, ਪਰ ਮਾਨ ਸਰਕਾਰ ਦੇ ਯਤਨਾਂ ਸਦਕਾ ਲੋਕਾਂ ਨੂੰ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਨ ਦਾ ਮੌਕਾ ਮਿਲਿਆ ਹੈ। ਵਿਧਾਇਕ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਜਲਾਲਾਬਾਦ ਹਲਕੇ ਵਿਚ ਕਿਸੇ ਵੀ ਵਿਅਕਤੀ ‘ਤੇ ਨਾਜਾਇਜ਼ ਪਰਚਾ ਦਰਜ ਨਹੀਂ ਕੀਤਾ ਗਿਆ ਅਤੇ ਕਿਸੇ ਨੂੰ ਗ਼ਲਤ ਤਰੀਕੇ ਨਾਲ ਚੁੱਕਣ ਜਾਂ ਤੰਗ-ਪ੍ਰੇਸ਼ਾਨ ਕਰਨ ਦੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸੂਬੇ ਦੇ ਹਰ ਵਰਗ ਅਤੇ ਹਰ ਪਿੰਡ ਤੱਕ ਵਿਕਾਸ ਦਾ ਲਾਭ ਪਹੁੰਚਾਉਣਾ ਹੈ। ਜਲਾਲਾਬਾਦ ਹਲਕੇ ਵਿਚ ਵੀ ਸਿੱਖਿਆ, ਸਿਹਤ, ਸੜਕਾਂ, ਸਿੰਚਾਈ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਸਵਾਗਤ ਕੀਤਾ ਗਿਆ ਅਤੇ ਪਿੰਡਾਂ ਵਿਚ ਲੋੜ ਅਨੁਸਾਰ ਹੋ ਰਹੇ ਕੰਮਾਂ ਨੂੰ ਲੋਕ ਹਿਤ ਵਿਚ ਅਹਿਮ ਕਦਮ ਦੱਸਿਆ ਗਿਆ। ਇਸ ਮੌਕੇ ਪਿੰਡ ਦੀ ਪੰਚਾਇਤ ਦੇ ਨੁਮਾਇੰਦੇ, ਪਿੰਡਾਂ ਦੇ ਪੰਚ ਅਤੇ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਭੂੰਮਣ ਸ਼ਾਹ ਪਿੰਡੀ ਵਿਖੇ 6 ਅਖੰਡ ਪਾਠਾਂ ਦੀ ਹੋਈ ਆਰੰਭਤਾ ਅਗਲੀ ਖ਼ਬਰ ਸਿੱਖਿਆਤਮਕ ਦੌਰੇ ਦੌਰਾਨ ਵਿਦਿਆਰਥੀਆਂ ਨੇ ਸੇਵਾ, ਸਹਿਯੋਗ ਅਤੇ ਸੰਵੇਦਨਾ ਦੀ ਮਹੱਤਤਾ ਬਾਰੇ ਜਾਣਿਆ
Ad Position 24