ਫ਼ਾਜ਼ਿਲਕਾ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ.) ਫ਼ਾਜ਼ਿਲਕਾ ਵਲੋਂ ਸ਼ੰਕਰਾ ਆਈ ਹਸਪਤਾਲ ਮੁਲਾਪੁਰ ਦਾਖਾਂ ਦੇ ਸਹਿਯੋਗ ਨਾਲ 56, ਐਡੀਸ਼ਨਲ ਅਨਾਜ ਮੰਡੀ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ।
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ.) ਫ਼ਾਜ਼ਿਲਕਾ ਵਲੋਂ ਸ਼ੰਕਰਾ ਆਈ ਹਸਪਤਾਲ ਮੁਲਾਪੁਰ ਦਾਖਾਂ ਦੇ ਸਹਿਯੋਗ ਨਾਲ 56, ਐਡੀਸ਼ਨਲ ਅਨਾਜ ਮੰਡੀ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ‘ਖ਼ੁਸ਼ੀ ਫਾਊਂਡੇਸ਼ਨ’ ਦੀ ਚੇਅਰਪਰਸਨ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਨੇ ਕੀਤਾ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਨਾਲ ਲੋੜਵੰਦਾਂ ਨੂੰ ਵੱਡੀ ਰਾਹਤ ਮਿਲਦੀ ਹੈ ਅਤੇ ਭਵਿੱਖ ਵਿਚ ਵੀ ਅਜਿਹੇ ਲੋਕ ਭਲਾਈ ਕਾਰਜ ਜਾਰੀ ਰਹਿਣਗੇ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵਲੋਂ ਵੱਡੀ ਗਿਣਤੀ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਆਪੇ੍ਰਸ਼ਨ ਲਈ ਰਜਿਸਟਰ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ, ਸਮਾਜਸੇਵੀ, ਐਮ.ਸੀ. ਸੁਨੀਲ ਮੈਣੀ, ਵਾਰਡ ਇੰਚਾਰਜ ਬਿੱਟੂ ਸੇਤੀਆ, ਸ਼ੇਖਰ ਕੁਮਾਰ, ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਅਲਕਾ ਜੁਨੇਜਾ, ਅਜੇ ਕੁਮਾਰ ਅਤੇ ਵਿਜੇ ਨਾਗਪਾਲ ਸਮੇਤ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।