19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਨੇ ਦਿੱਤਾ ਰੋਸ ਧਰਨਾ

ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)-ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਸਬ ਅਰਬਨ ਜਲਾਲਾਬਾਦ ਸਬ ਡਿਵੀਜ਼ਨ ਵਲੋਂ ਸੰਦੀਪ ਸਿੰਘ ਸੰਨ੍ਹੀ ਪ੍ਰਧਾਨ ਦੀ ਅਗਵਾਈ ਹੇਠ ਲਗਾਤਾਰ ਤੀਸਰੇ ਦਿਨ ਕੰਮ ਬੰਦ ਕਰਕੇ 132 ਕੇ ਵੀ ਸਟੇਸ਼ਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ.

Ad Position 21
No active advertisement
ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਸਬ ਅਰਬਨ ਜਲਾਲਾਬਾਦ ਦੇ ਆਗੂ ਅਤੇ ਮੁਲਾਜ਼ਮ। ਤਸਵੀਰ-ਜਤਿੰਦਰ ਪਾਲ ਸਿੰਘ 20-08-2026
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)-ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਸਬ ਅਰਬਨ ਜਲਾਲਾਬਾਦ ਸਬ ਡਿਵੀਜ਼ਨ ਵਲੋਂ ਸੰਦੀਪ ਸਿੰਘ ਸੰਨ੍ਹੀ ਪ੍ਰਧਾਨ ਦੀ ਅਗਵਾਈ ਹੇਠ ਲਗਾਤਾਰ ਤੀਸਰੇ ਦਿਨ ਕੰਮ ਬੰਦ ਕਰਕੇ 132 ਕੇ ਵੀ ਸਟੇਸ਼ਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੁਲਾਰੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ.ਡੀ.ਓ ਸਭ ਅਰਬਨ ਨਵਜੋਤ ਸਿੰਘ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਜਿਵੇਂ ਕਿ ਫ਼ੀਲਡ ਵਿਚ ਸਹਾਇਕ ਲਾਈਨਮੈਨਾਂ ਦੀ ਵੱਡੇ ਪੱਧਰ ’ਤੇ ਘਾਟ ਨੂੰ ਪੂਰਾ ਕਰਨਾ, ਸੇਫ਼ਟੀ ਕਿੱਟਾਂ, ਸਟਿੱਕਾਂ, ਰੱਸਾ ਰੂਲ, ਪੌੜੀਆਂ, ਟਾਰਚਾਂ ਆਦਿ ਜ਼ਰੂਰੀ ਮੰਗਾਂ ਦਾ ਹੱਲ ਨਹੀਂ ਕਰ ਰਿਹਾ ਹੈ। ਜਥੇਬੰਦੀ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਪਿਛਲੇ ਛੇ ਮਹੀਨਿਆਂ ਤੋਂ ਐੱਸ.ਡੀ.ਐੱਮ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਕਈ ਵਾਰ ਜਥੇਬੰਦੀ ਵਲੋਂ ਮਿਲ ਕੇ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ। ਪਰ ਫਿਰ ਵੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਇਸ ਸਮੇਂ ਫ਼ੀਲਡ ਵਿਚ ਕਾਫ਼ੀ ਕੰਪਲੇਂਟ ਸੈਂਟਰਾਂ ਤੇ ਮੁਲਾਜ਼ਮਾਂ ਦੀ ਵੱਡੇ ਪੱਧਰ ਦੇ ਘਾਟ ਹੈ, ਜਿਸ ਕਰਕੇ ਮੁਲਾਜ਼ਮਾਂ ਨੂੰ ਬਿਜਲੀ ਦੀਆਂ ਸ਼ਿਕਾਇਤਾਂ ਦੂਰ ਕਰਨ ਵਿਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਐਸ.ਡੀ.ਓ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਬਹੁਤ ਰੋਸ ਪਾਇਆ ਜਾ ਰਿਹਾ ਹੈ। ਇਸ ਲਈ ਜਥੇਬੰਦੀ ਦੇ ਨੇ ਐੱਸ.ਡੀ.ਓ ਵਿਰੁੱਧ 17 ਅਗਸਤ ਤੋਂ ਕੰਮ ਬੰਦ ਕਰਕੇ ਸੰਘਰਸ਼ ਦਾ ਐਲਾਨ ਕੀਤਾ ਹੋਇਆ ਹੈ ਅਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 21 ਅਗਸਤ ਦਿਨ ਸ਼ੁੱਕਰਵਾਰ ਨੂੰ ਐੱਸ.ਡੀ.ਓ ਖ਼ਿਲਾਫ਼ ਰੋਸ ਧਰਨਾ ਦਿੱਤਾ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਐੱਸ.ਡੀ.ਓ ਅਤੇ ਮੈਨੇਜਮੈਂਟ ਦੀ ਹੋਵੇਗੀ। ਇਸ ਮੀਟਿੰਗ ਵਿਚ ਜਸਵਿੰਦਰ ਕੁਮਾਰ, ਸੰਦੀਪ ਸਿੰਘ, ਜਤਿੰਦਰ ਸਿੰਘ, ਪਰਮਜੀਤ, ਬਲਵੀਰ ਸਿੰਘ, ਚੇਤਕ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਸ੍ਵਾਰਥ ਸਭਾ ਦੇ ਮੁਫ਼ਤ ਮੈਡੀਕਲ ਕੈਂਪ ’ਚ 62 ਮਰੀਜ਼ਾਂ ਦੀ ਸਿਹਤ ਜਾਂਚ ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਜਿੱਤੇ 28 ਤਗਮੇ
Ad Position 24