19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਚਾਰ ਵੈਨ ਪੁੱਜੀ ਫ਼ਾਜ਼ਿਲਕਾ ਦੇ ਪਿੰਡਾਂ ’ਚ

ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬਲਾਕ ਫ਼ਾਜ਼ਿਲਕਾ ਦੇ ਪਿੰਡ ਸੈਣੀਆਂ, ਸੁਰੇਸ਼ ਵਾਲਾ ਅਤੇ ਜੰਡਵਾਲਾ ਖਰਤਾ ਵਿਖੇ ਪੁੱਜੀ। ਇਸ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 20-08-2026
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬਲਾਕ ਫ਼ਾਜ਼ਿਲਕਾ ਦੇ ਪਿੰਡ ਸੈਣੀਆਂ, ਸੁਰੇਸ਼ ਵਾਲਾ ਅਤੇ ਜੰਡਵਾਲਾ ਖਰਤਾ ਵਿਖੇ ਪੁੱਜੀ। ਇਸ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਭਾਰੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਪਵਿੱਤਰ ਬਾਣੀ, ਸਮਾਜਿਕ ਬਰਾਬਰੀ ਅਤੇ ਭਾਈਚਾਰਕ ਸਦਭਾਵਨਾ ’ਤੇ ਆਧਾਰਿਤ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ। ਪਿੰਡ ਵਾਸੀਆਂ ਨੇ ਇਹ ਸ਼ੋਅ ਬਹੁਤ ਸ਼ਰਧਾ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਸਮਾਨਤਾ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ’ਤੇ ਚੱਲਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਫਾਰੈਸਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਪਰਸ੍ਵਾਰਥ ਸਭਾ ਦੇ ਮੁਫ਼ਤ ਮੈਡੀਕਲ ਕੈਂਪ ’ਚ 62 ਮਰੀਜ਼ਾਂ ਦੀ ਸਿਹਤ ਜਾਂਚ
Ad Position 24