19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੰਜਾਬ ਫਾਰੈਸਟ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਅਬੋਹਰ, 19 ਅਗਸਤ (ਸੁਖਜੀਤ ਸਿੰਘ ਬਰਾੜ)-ਪੰਜਾਬ ਫਾਰੈਸਟ ਪੈਨਸ਼ਨਰਜ਼ ਐਸੋਸੀਏਸ਼ਨ, ਪੰਜਾਬ ਵਣ ਰੇਂਜ ਦਫ਼ਤਰ ਅਬੋਹਰ ਅਤੇ ਜੰਗਲੀ ਜੀਵ ਅਤੇ ਸੁਰੱਖਿਆ ਵਿਭਾਗ ਅਬੋਹਰ ਦੇ ਆਗੂਆਂ ਅਤੇ ਮੁਲਾਜ਼ਮਾਂ ਦੀ ਇਕ ਸਾਂਝੀ ਮੀਟਿੰਗ ਵਣ ਰੇਂਜ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਅਤੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਨੇ ਕੀਤੀ, ਜਦਕਿ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ ਧਾਲੀਵਾਲ ਉਚੇਚੇ ਤੌਰ ’ਤੇ ਹਾਜ਼ਰ ਹੋਏ।

Ad Position 21
No active advertisement
ਅਜੀਤ ਡੈਸਕ 20-08-2026
ਅਬੋਹਰ, 19 ਅਗਸਤ (ਸੁਖਜੀਤ ਸਿੰਘ ਬਰਾੜ)-ਪੰਜਾਬ ਫਾਰੈਸਟ ਪੈਨਸ਼ਨਰਜ਼ ਐਸੋਸੀਏਸ਼ਨ, ਪੰਜਾਬ ਵਣ ਰੇਂਜ ਦਫ਼ਤਰ ਅਬੋਹਰ ਅਤੇ ਜੰਗਲੀ ਜੀਵ ਅਤੇ ਸੁਰੱਖਿਆ ਵਿਭਾਗ ਅਬੋਹਰ ਦੇ ਆਗੂਆਂ ਅਤੇ ਮੁਲਾਜ਼ਮਾਂ ਦੀ ਇਕ ਸਾਂਝੀ ਮੀਟਿੰਗ ਵਣ ਰੇਂਜ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਅਤੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਸੰਧੂ ਨੇ ਕੀਤੀ, ਜਦਕਿ ਸੂਬਾ ਜਨਰਲ ਸਕੱਤਰ ਮਹਿੰਦਰ ਸਿੰਘ ਧਾਲੀਵਾਲ ਉਚੇਚੇ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਿਛਲੇ 4 ਸਾਲਾਂ ਤੋਂ ਰੋਕੇ ਗਏ ਮਹਿੰਗਾਈ ਭੱਤੇ ਨੂੰ ਲੈ ਕੇ ਮੌਜੂਦਾ ਸਰਕਾਰ ਵਿਰੁੱਧ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਮਾਨਯੋਗ ਹਾਈ ਕੋਰਟ ਦੇ ਸਿੰਗਲ ਅਤੇ ਡਬਲ ਬੈਂਚ ਵਲੋਂ 15 ਅਗਸਤ ਤੋਂ ਪਹਿਲਾਂ-ਪਹਿਲਾਂ ਡੀ.ਏ. ਦੇਣ ਦੇ ਸਪਸ਼ਟ ਹੁਕਮਾਂ ਦੇ ਬਾਵਜੂਦ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦਾ ਹੱਕ ਮਾਰ ਕੇ ਫ਼ਜ਼ੂਲ ਇਸ਼ਤਿਹਾਰਬਾਜ਼ੀ ਅਤੇ ‘ਫ਼੍ਰੀ ਦੀਆਂ ਰੇਵੜੀਆਂ’ ਵੰਡਣ ’ਤੇ ਸਰਕਾਰੀ ਖ਼ਜ਼ਾਨਾ ਲੁਟਾ ਰਹੀ ਹੈ ਤਾਂ ਜੋ ਆਚਾਰ ਸੰਹਿਤਾ ਲੱਗਣ ਤੱਕ ਸਮਾਂ ਲੰਘਾਇਆ ਜਾ ਸਕੇ। ਸਰਕਾਰ ਦੀ ਇਸ ਵਾਅਦਾ ਖ਼ਿਲਾਫ਼ੀ ਤੋਂ ਪੈਨਸ਼ਨਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਰੇਂਜ ਅਫ਼ਸਰ ਹੇਮੰਤ, ਜੰਗਲੀ ਜੀਵ ਇੰਸਪੈਕਟਰ ਮਨਜੀਤ ਸਿੰਘ, ਰਸ਼ਪਾਲ ਸਿੰਘ, ਪਿਰਥੀ ਰਾਜ, ਮਹਿੰਦਰ ਮੀਤ, ਮੇਜਰ ਸਿੰਘ, ਮਲਕੀਤ ਸਿੰਘ ਸਾਬਕਾ ਰੇਂਜ ਅਫ਼ਸਰ, ਬਲਾਕ ਅਫ਼ਸਰ ਅਬਨਾਸ਼ ਚੰਦਰ, ਰੂਪਾਸ ਸਿੰਘ, ਕ੍ਰਿਸ਼ਨ ਲਾਲ, ਕੁਲਵੰਤ ਸਿੰਘ., ਸਾਰਜ ਸਿੰਘ, ਗੁਰਵਿੰਦਰ ਸਿੰਘ, ਕਸ਼ਮੀਰ ਸਿੰਘ, ਨਵਦੀਪ ਕੁਮਾਰ ਅਤੇ ਨਗੀਨ ਕੁਮਾਰ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਅਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 3 ਮੁਕੱਦਮੇ ਦਰਜ ਹੈਰੋਇਨ ਸਮੇਤ 3 ਕਾਬੂ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਚਾਰ ਵੈਨ ਪੁੱਜੀ ਫ਼ਾਜ਼ਿਲਕਾ ਦੇ ਪਿੰਡਾਂ ’ਚ
Ad Position 24