ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 3 ਮੁਕੱਦਮੇ ਦਰਜ
ਹੈਰੋਇਨ ਸਮੇਤ 3 ਕਾਬੂ
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ, 1 ਕੰਪਿਊਟਰ ਕੰਡੇ ਅਤੇ 1 ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰਦੀ ਹੋਈ ਸੁਖੇਰਾ ਬੋਦਲਾ ਤੋਂ ਫੱਤੂ ਵਾਲਾ ਨੂੰ ਜਾ ਰਹੀ ਸੀ ਤਾਂ ਰੇਤੇ ਦੇ ਖੱਡਿਆਂ ਕੋਲ ਸਾਹਮਣੇ ਤੋਂ ਇਕ ਮੋਟਰਸਾਈਕਲ ’ਤੇ ਆਉਂਦੇ ਸੁਰਿੰਦਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਢਾਣੀ ਮਾਂਘ ਸਿੰਘ ਵਾਲੀ, ਜੱਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਚੱਕ ਸੁਖੇਰਾ ਉਰਫ਼ ਸਿੱਧੂ ਵਾਲਾ ਅਤੇ ਗੁਰਮੀਤ ਕੌਰ ਪਤਨੀ ਪ੍ਰੀਤਮ ਸਿੰਘ ਵਾਸੀ ਫੱਤੂ ਵਾਲਾ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ।
ਫ਼ਾਜ਼ਿਲਕਾ, 19 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ, 1 ਕੰਪਿਊਟਰ ਕੰਡੇ ਅਤੇ 1 ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰਦੀ ਹੋਈ ਸੁਖੇਰਾ ਬੋਦਲਾ ਤੋਂ ਫੱਤੂ ਵਾਲਾ ਨੂੰ ਜਾ ਰਹੀ ਸੀ ਤਾਂ ਰੇਤੇ ਦੇ ਖੱਡਿਆਂ ਕੋਲ ਸਾਹਮਣੇ ਤੋਂ ਇਕ ਮੋਟਰਸਾਈਕਲ ’ਤੇ ਆਉਂਦੇ ਸੁਰਿੰਦਰ ਸਿੰਘ ਪੁੱਤਰ ਰਾਮ ਸਿੰਘ ਵਾਸੀ ਢਾਣੀ ਮਾਂਘ ਸਿੰਘ ਵਾਲੀ, ਜੱਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਚੱਕ ਸੁਖੇਰਾ ਉਰਫ਼ ਸਿੱਧੂ ਵਾਲਾ ਅਤੇ ਗੁਰਮੀਤ ਕੌਰ ਪਤਨੀ ਪ੍ਰੀਤਮ ਸਿੰਘ ਵਾਸੀ ਫੱਤੂ ਵਾਲਾ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ। ਪਰ 100 ਮੀਟਰ ਅੱਗੇ ਜਾ ਕੇ ਮੋਟਰਸਾਈਕਲ ਬੰਦ ਹੋ ਗਿਆ। ਪੁਲਿਸ ਵਲੋਂ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 110 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 4 ਕਾਬੂ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਸਿੰਘ ਪੁੱਤਰ ਰਮੇਸ਼ ਸਿੰਘ ਵਾਸੀ ਪਿੰਡ ਲਾਧੂਕਾ, ਲਖਵਿੰਦਰ ਸਿੰਘ ਪੁੱਤਰ ਓਮ ਸਿੰਘ , ਸੁਰਜੀਤ ਸਿੰਘ ਪੁੱਤਰ ਮੰਗਤ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਹਿਕ ਖ਼ਾਸ ਸਰਕਾਰੀ ਸਕੂਲ ਕੋਲ ਚਿੱਟਾ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। ਪੁਲਿਸ ਵਲੋਂ ਛਾਪੇਮਾਰੀ ਕਰਕੇ ਉਕਤ ਵਿਅਕਤੀਆਂ ਨੂੰ 10 ਗਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦਾ ਟੀਕਾ ਲਗਾ ਕੇ ਇਕ ਵਿਅਕਤੀ ਦੀ ਜਾਨ ਲੈਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ - ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੇ ਦਾ ਟੀਕਾ ਲਗਾ ਕੇ ਇਕ ਵਿਅਕਤੀ ਦੀ ਜਾਨ ਲੈਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੀਰਬਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੀਵਾਨ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਟਾਹਲੀ ਵਾਲਾ ਬੋਦਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਾਗਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਚਾਹਲਾਂ ਵਾਲੀ ਅਤੇ ਗੋਰਾ ਸਿੰਘ ਵਾਸੀ ਟਾਹਲੀ ਵਾਲਾ ਬੋਦਲਾ, ਜੋ ਚਿੱਟੇ ਦਾ ਸੇਵਨ ਕਰਨ ਦੇ ਆਦੀ ਹਨ, 17 ਅਗਸਤ ਨੂੰ ਉਸ ਦੇ ਬੇਟੇ ਕਿਰਨਜੀਤ ਸਿੰਘ ਨੂੰ ਆਪਣੇ ਨਾਲ ਲੈ ਗਏ ਸਨ। ਜਿੱਥੇ ਧੱਕੇ ਨਾਲ ਨਸ਼ੇ ਦਾ ਟੀਕਾ ਲਗਾਉਣ ਕਰਕੇ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।