ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਹੋਏ ਮੁਕਾਬਲਿਆਂ ’ਚ ਜਸਨੂਰ ਕੌਰ ਢਿੱਲੋਂ ਰਹੀ ਅੱਵਲ
ਵੱਖ- ਵੱਖ ਪਿੰਡਾਂ ’ਚ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ
ਜ਼ੀਰਾ, 20 ਅਗਸਤ (ਹਰਜੀਤ ਸਿੰਘ ਗਿੱਲ)-ਲੋਕਾਂ ਨੂੰ ਆਪਣੇ ਅਧਿਆਤਮਕ ਅਤੇ ਸਮਾਜਿਕ ਵਿਰਸੇ ਨਾਲ ਜੋੜਨ ਲਈ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਸਾਹਿਬ ਦੇ ਪਵਿੱਤਰ ਜੀਵਨ, ਸਰਬ ਸਾਂਝੀਵਾਲਤਾ ਅਤੇ ਮਨੁੱਖ ਦੇ ਸੁਚੱਜਾ ਜੀਵਨ ਜਿਊਣ ਲਈ ਮਹਾਨ ਸੰਦੇਸ਼ ਨੂੰ ਪਿੰਡ-ਪਿੰਡ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਹੀ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਬਲਾਕ ਹਲਕਾ ਜ਼ੀਰਾ ਦੇ ਪਿੰਡ ਨੀਲੇ ਵਾਲਾ, ਲੋਹਕੇ ਕਲਾਂ ਅਤੇ ਚੱਬਾ ਵਿਖੇ ਆਧੁਨਿਕ ਐੱਲ.
ਜ਼ੀਰਾ, 20 ਅਗਸਤ (ਹਰਜੀਤ ਸਿੰਘ ਗਿੱਲ)-ਲੋਕਾਂ ਨੂੰ ਆਪਣੇ ਅਧਿਆਤਮਕ ਅਤੇ ਸਮਾਜਿਕ ਵਿਰਸੇ ਨਾਲ ਜੋੜਨ ਲਈ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਸਾਹਿਬ ਦੇ ਪਵਿੱਤਰ ਜੀਵਨ, ਸਰਬ ਸਾਂਝੀਵਾਲਤਾ ਅਤੇ ਮਨੁੱਖ ਦੇ ਸੁਚੱਜਾ ਜੀਵਨ ਜਿਊਣ ਲਈ ਮਹਾਨ ਸੰਦੇਸ਼ ਨੂੰ ਪਿੰਡ-ਪਿੰਡ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਹੀ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਬਲਾਕ ਹਲਕਾ ਜ਼ੀਰਾ ਦੇ ਪਿੰਡ ਨੀਲੇ ਵਾਲਾ, ਲੋਹਕੇ ਕਲਾਂ ਅਤੇ ਚੱਬਾ ਵਿਖੇ ਆਧੁਨਿਕ ਐੱਲ.ਈ.ਡੀ. ਸਕ੍ਰੀਨ ਰਾਹੀਂ ਇਹ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫ਼ਿਲਮ ਸੰਗਤਾਂ ਨੂੰ ਦਿਖਾਈ ਗਈ। ਫ਼ਿਲਮ ਵਿਚ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੇ ਮਨੁੱਖਤਾਵਾਦੀ ਫ਼ਲਸਫ਼ੇ, ਸਮਾਜਿਕ ਸਮਾਨਤਾ ਅਤੇ ਲੋਕ-ਭਲਾਈ ਲਈ ਦਿੱਤੇ ਸੰਦੇਸ਼ਾਂ ਨੂੰ ਬਹੁਤ ਹੀ ਪ੍ਰੇਰਣਾਦਾਇਕ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਪਿੰਡ ਵਾਸੀਆਂ, ਬਜ਼ੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੇ ਦਸਤਾਵੇਜ਼ੀ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਦੇ ਹਨ, ਸਗੋਂ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ, ਬਰਾਬਰੀ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਵੀ ਮਜ਼ਬੂਤ ਕਰਦੇ ਹਨ।